No comments yet

Chandoa Sahib and Hukamnama 4th October ,2015

AMRITVELE DA HUKAMNAMA SRI DARBAR SAHIB SRI AMRITSAR, ANG 634, 04-OCT-2015

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥

सोरठि महला १ घरु १ असटपदीआ चउतुकी ੴ सतिगुर प्रसादि ॥ दुबिधा न पड़उ हरि बिनु होरु न पूजउ मड़ै मसाणि न जाई ॥ त्रिसना राचि न पर घरि जावा त्रिसना नामि बुझाई ॥ घर भीतरि घरु गुरू दिखाइआ सहजि रते मन भाई ॥ तू आपे दाना आपे बीना तू देवहि मति साई ॥१॥ मनु बैरागि रतउ बैरागी सबदि मनु बेधिआ मेरी माई ॥ अंतरि जोति निरंतरि बाणी साचे साहिब सिउ लिव लाई ॥ रहाउ ॥ असंख बैरागी कहहि बैराग सो बैरागी जि खसमै भावै ॥ हिरदै सबदि सदा भै रचिआ गुर की कार कमावै ॥ एको चेतै मनूआ न डोलै धावतु वरजि रहावै ॥ सहजे माता सदा रंगि राता साचे के गुण गावै ॥२॥

Sorat’h, First Mehl, First House, Ashtapadees, Chau-Tukas: One Universal Creator God. By The Grace Of The True Guru: I am not torn by duality, because I do not worship any other than the Lord; I do not visit tombs or crematoriums. I do not enter the houses of strangers, engrossed in desire. The Naam, the Name of the Lord, has satisfied my desires. Deep within my heart, the Guru has shown me the home of my being, and my mind is imbued with peace and poise, O Siblings of Destiny. You Yourself are all-knowing, and You Yourself are all-seeing; You alone bestow intelligence, O Lord. ||1|| My mind is detached, imbued with detachment; the Word of the Shabad has pierced my mind, O my mother. God’s Light shines continually within the nucleus of my deepest self; I am lovingly attached to the Bani, the Word of the True Lord Master. ||Pause|| Countless detached renunciates talk of detachment and renunciation, but he alone is a true renunciate, who is pleasing to the Lord Master. The Word of the Shabad is ever in his heart; he is absorbed in the Fear of God, and he works to serve the Guru. He remembers the One Lord, his mind does not waver, and he restrains its wanderings. He is intoxicated with celestial bliss, and is ever imbued with the Lord’s Love; he sings the Glorious Praises of the True Lord. ||2||

 

imageਦੁਬਿਧਾ = ਦੁ-ਪਾਸਾ-ਪਨ, ਪਰਮਾਤਮਾ ਤੋਂ ਬਿਨਾ ਹੋਰ ਆਸਰੇ ਦੀ ਭਾਲ। ਨ ਪੜਉ = ਮੈਂ ਨਹੀਂ ਪੈਂਦਾ। ਨ ਪੂਜਉ = ਮੈਂ ਨਹੀਂ ਪੂਜਦਾ। ਮੜੈ = ਸਮਾਧ, ਕਬਰ। ਮਸਾਣਿ = ਸ਼ਮਸ਼ਾਨ, ਜਿੱਥੇ ਮੁਰਦੇ ਫੂਕੀਦੇ ਹਨ। ਨ ਜਾਈ = ਮੈਂ ਨਹੀਂ ਜਾਂਦਾ। ਰਾਚਿ = ਫਸ ਕੇ। ਪਰ ਘਰਿ = ਪਰਾਏ ਘਰ ਵਿਚ, ਪਰਮਾਤਮਾ ਤੋਂ ਬਿਨਾ ਕਿਸੇ ਹੋਰ ਘਰ ਵਿਚ। ਨਾਮਿ = ਨਾਮ ਨੇ। ਬੁਝਾਈ = ਬੁਝਾ ਦਿੱਤੀ ਹੈ। ਭੀਤਰਿ = ਅੰਦਰ। ਘਰੁ = ਪਰਮਾਤਮਾ ਦਾ ਨਿਵਾਸ। ਸਹਜਿ = ਅਡੋਲ ਅਵਸਥਾ ਵਿਚ। ਮਨ = ਮਨ ਨੂੰ। ਭਾਈ = ਪਸੰਦ ਆ ਗਈ ਹੈ। ਦਾਨਾ = ਜਾਣਨ ਵਾਲਾ। ਬੀਨਾ = ਪਛਾਣਨ ਵਾਲਾ। ਸਾਈ = ਹੇ ਸਾਈਂ! ॥੧॥ ਬੈਰਾਗਿ = ਵੈਰਾਗ ਵਿਚ, ਵਿਛੋੜੇ ਦੇ ਅਹਿਸਾਸ ਵਿਚ, ਬਿਰਹੋਂ ਵਿਚ। ਰਤਉ = ਰੰਗਿਆ ਹੋਇਆ। ਬੈਰਾਗੀ = ਤਿਆਗੀ। ਬੇਧਿਆ = ਵਿੱਝਿਆ ਹੋਇਆ। ਨਿਰੰਤਰਿ = ਵਿੱਥ ਤੋਂ ਬਿਨਾ, ਇੱਕ-ਰਸ ॥ਰਹਾਉ॥ ਅਸੰਖ = ਬੇਅੰਤ। ਬੈਰਾਗ = ਵੈਰਾਗ ਦੀਆਂ ਗੱਲਾਂ। ਭੈ = ਪਰਮਾਤਮਾ ਦੇ ਡਰ-ਅਦਬ ਵਿਚ। ਧਾਵਤੁ = ਮਾਇਆ ਵਲ ਦੌੜਦੇ ਨੂੰ। ਰਹਾਵੈ = ਕਾਬੂ ਰੱਖਦਾ ਹੈ। ਸਹਜੇ = ਸਹਿਜ ਵਿਚ ॥੨॥
ਰਾਗ ਸੋਰਠਿ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਚਾਰ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ। ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ॥੧॥ ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ)। ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ਰਹਾਉ॥ ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ॥੨॥

अर्थ :- मैं परमात्मा के बिना किसी ओर आसरे की खोज में नहीं पड़ता, मैं भगवान के बिना किसी ओर को नहीं पूजता, मैं कहीं समाध और शमशान में भी नहीं जाता । माया की त्रिशना में फँस के मैं (परमात्मा के दर के बिना) किसी ओर घर में नहीं जाता, मेरी मायिक त्रिशना परमात्मा के नाम ने मिटा दी है । गुरु ने मुझे मेरे हृदय में ही परमात्मा का निवास-स्थान दिखा दिया है, और अडोल अवस्था में रंगे हुए मेरे मन को वह सहिज-अवस्था अच्छी लग रही है। हे मेरे साईं ! (यह सब तेरी ही कृपा है) तूं आप ही (मेरे दिल की) जानने-वाला हैं; आप ही पहचानने वाला हैं, तूं आप ही मुझे (अच्छी) मति देता हैं (जिस करके तेरा दर छोड़ के ओर तरफ नहीं भटकता) ।1। हे मेरी माँ ! मेरा मन गुरु के शब्द में विझ गया है (पिरोया गया है । शब्द की बरकत के साथ मेरे अंदर परमात्मा से विछोड़े का अहिसास पैदा हो गया है) । वही मनुख (असल) त्यागी है जिस का मन परमात्मा के बिरहों-रंग में रंगा गया है । उस (बैरागी) के अंदर भगवान की जोति जग पड़ती है, वह एक-रस सिफ़त-सालाह की बाणी में (मस्त रहता है), सदा कायम रहने के लिए स्वामी-भगवान (के चरणों में) उस की सुरति जुड़ी रहती है ।1 ।रहाउ। अनेकों ही वैरागी वैराग की बाते करते हैं, पर असल वैराग वह है जो (परमात्मा के बिरहों-रंग में इतना रंगा हुआ है कि वह) खसम-भगवान को प्यारा लगता है, वह गुरु के शब्द के द्वारा अपने हृदय में (परमात्मा की याद को बसाता है और) सदा परमात्मा के डर-अदब में मस्त (रह के) गुरु की बताई हुई कार करता है । वह बैरागी सिर्फ परमात्मा को याद करता है (जिस करके उस का) मन (माया वाले तरफ) नहीं डोलता, वह बैरागी (माया की तरफ) दौड़ते मन को रोक के (प्रभू-चरणो में) जोड़ी रखता है । अडोल अवस्था में मस्त वह बैरागी सदा (भगवान के नाम-) रंग में रंगा रहता है, और सदा-थिर भगवान की सिफ़त-सालाह करता है ।2।

AAJ 4 OCT, 2015 DE MUKHWAK SAHIB

GURDWARA NANKANA SAHIB (PAKISTAN)
SALOK MEHLA -3 !!
VIN NAVAI SABH BHARAMDE NIT JAG TOTA SAISAR !! MANMUKH KARAM KAMAVNE HAUMAI ANDH GUBAR !! ANG-646

SACHKHAND SRI DARBAR SAHIB (AMRITSAR)
SORATH MEHLA-1 GHAR-1 ASATPADIA CHAUTUKI
IKOA’NKAR SATGUR PARSAD !!
DUBIDHA NA PARAO HAR BIN HOR NA PUJAO MARAI MASAN NA JAI !! TARISNA RACH NA PAR GHAR JAVA TARISNA NAAM BUJHAI !! ANG-634

GURDWARA SIS GANJ SAHIB
SORATH MEHLA-3 GHAR-1 TITUKI
IKOA’NKAR SATGUR PARSAD !!
BHAGTA DI SADA TU RAKHDA HAR JIO DHUR TU RAKHDA AAIA !! PARHILAD JAN TUDH RAKH LAE HAR JIO HARNAKHAS MAAR PACHAIA !! ANG-637

GURDWARA BANGLA SAHIB
DHANASRI MEHLA-5 !!
TUM DAATE THAKUR PARTIPALAK NAIK KHASAM HAMARE !! NIMAKH NIMAKH TUM HI PARTIPALAHU HAM BARIK TUMRE DHARE !! ANG-673

TAKHAT SRI HAZUR SAHIB
DHANASRI MEHLA-5 !!
BANDHAN TE CHHUTKAVAI PARABHU MILAVAI HAR HAR NAAM SUNAVAI !!
ASTHIR KARE NIHCHAL IH MANUA BAHUR NA KATHU DHAVAI !!1!! ANG-674

TAKHAT SRI PATNA SAHIB (BIHAR)
JANAM ASTHAN SRI GURU GOBIND SINGH JI MAHARAJ
SORATH MEHLA-5 !!
GUR PURAI KIRPA DHARI !!
PARABH PURI LOCH HAMARI !! KAR ISNAN GARIHI AAE !! ANAD MANGAL SUKH PAE !! ANG-621

WAHEGURU JI KA KHALSA !!
WAHEGURU JI KI FATEH !!
🙏🙏🙏🙏🙏
DHAN DHAN BABA DEEP SINGH JI
HUKMNAMA G: SHAHEEDAN SAHIB JI, AMRITSAR (4-10-15)

image( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
HAU MAILA MALL KABHU NA DHOVE . HAR KA NAAM KOT PAAP KHOVE .

Insaan Haumey di Mail wich paleet hoya rehnda hai ,ajihi Gandgi kade dhoti nai c ja sakdi Par Akaal Purakh Waheguru G de Naam japan naal anekaa hi ajihe Gunaah bakhshey jande han
🙏🙏Waheguru G Ka Khalsa
Waheguru G Ki Fateh G🙏🙏

image

Send Your Suggestions And Articles Contact contact@goldentempleheavenonearth.com