No comments yet

Hukamnama and Chandoa sahib 11th December 2015

AMRIT VELE DA HUKAMNAMA SRI DARBAR SAHIB SRI AMRITSAR, ANG 453,
11-Dec.-2015

ਆਸਾ ਛੰਤ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥

आसा छंत महला ५ घरु ४ ੴ सतिगुर प्रसादि ॥ हरि चरन कमल मनु बेधिआ किछु आन न मीठा राम राजे ॥ मिलि संतसंगति आराधिआ हरि घटि घटे डीठा राम राजे ॥ हरि घटि घटे डीठा अम्रितो वूठा जनम मरन दुख नाठे ॥ गुण निधि गाइआ सभ दूख मिटाइआ हउमै बिनसी गाठे ॥ प्रिउ सहज सुभाई छोडि न जाई मनि लागा रंगु मजीठा ॥ हरि नानक बेधे चरन कमल किछु आन न मीठा ॥१॥

Aasaa, Chhant, Fifth Mehl, Fourth House: One Universal Creator God. By The Grace Of The True Guru: My mind is pierced by the Lord’s Lotus Feet; He alone is sweet to my mind, the Lord King. Joining the Society of the Saints, I meditate on the Lord in adoration; I behold the Lord King in each and every heart. I behold the Lord in each and every heart, and the Ambrosial Nectar rains down upon me; the pains of birth and death are gone. Singing the Praises of the Lord, the treasure of virtue, all my pains are erased, and the knot of ego has been untied.My Beloved shall not leave me to go anywhere – this is His natural way; my mind is imbued with the lasting color of the Lord’s Love. The Lotus Feet of the Lord have pierced Nanak’s mind, and now, nothing else seems sweet to him. ||1||

ਬੇਧਿਆ = ਵਿੱਝ ਗਿਆ। ਕਿਛੁ ਆਨ = ਹੋਰ ਕੋਈ ਭੀ ਚੀਜ਼। ਮਿਲਿ = ਮਿਲ ਕੇ। ਘਟਿ ਘਟੇ = ਹਰੇਕ ਘਟ (ਸਰੀਰ) ਵਿਚ। ਅੰਮ੍ਰਿਤੋੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ {ਲਫ਼ਜ਼ ‘ਅੰਮ੍ਰਿਤੁ’ ਹੈ, ਇਥੇ ‘ਅੰਮ੍ਰਿਤੋ’ ਪੜ੍ਹਨਾ ਹੈ}। ਵੂਠਾ = ਆ ਵੱਸਿਆ। ਨਾਠੇ = ਨੱਠ ਗਏ। ਨਿਧਿ = ਖ਼ਜ਼ਾਨਾ। ਗਾਠੇ = ਗੰਢ। ਸਹਜ ਸੁਭਾਈ = ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ। ਮਨਿ = ਮਨ ਵਿਚ। ਬੇਧੇ = ਵਿੱਝ ਜਾਣ ਨਾਲ ॥੧॥

ਰਾਗ ਆਸਾ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਵਿਚ ਪ੍ਰੋਤਾ ਜਾਂਦਾ ਹੈ, ਉਸ ਨੂੰ (ਪਰਮਾਤਮਾ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ। ਸਾਧ ਸੰਗਤਿ ਵਿਚ ਮਿਲ ਕੇ ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸ ਪੈਂਦਾ ਹੈ। (ਉਸ ਮਨੁੱਖ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਜਨਮ ਮਰਨ ਦੇ ਦੁੱਖ (ਜ਼ਿੰਦਗੀ ਦੇ ਸਾਰੇ ਦੁੱਖ) ਦੂਰ ਹੋ ਜਾਂਦੇ ਹਨ। ਉਹ ਮਨੁੱਖ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਆਪਣੇ ਸਾਰੇ ਦੁੱਖ ਮਿਟਾ ਲੈਂਦਾ ਹੈ, (ਉਸ ਦੇ ਅੰਦਰੋਂ) ਹਉਮੈ ਦੀ (ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ।ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ ਪਿਆਰਾ ਪ੍ਰਭੂ ਉਸ ਨੂੰ ਛੱਡ ਨਹੀਂ ਜਾਂਦਾ, ਉਸ ਦੇ ਮਨ ਵਿਚ (ਪ੍ਰਭੂ-ਪ੍ਰੇਮ ਦਾ ਪੱਕਾ) ਰੰਗ ਚੜ੍ਹ ਜਾਂਦਾ ਹੈ (ਜਿਵੇਂ) ਮਜੀਠ (ਦਾ ਪੱਕਾ ਰੰਗ)। ਹੇ ਨਾਨਕ! ਜਿਸ ਮਨੁੱਖ ਦਾ ਮਨ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਵਿਚ ਵਿੱਝ ਗਿਆ, ਉਸ ਨੂੰ (ਪ੍ਰਭੂ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ ॥੧॥

अर्थ :- राग आसा, घर ४ में गुरु अर्जनदेव जी की बाणी ‘छंद’ । अकाल पुरख एक है और सतगुरु की कृपा द्वारा मिलता है । (हे भाई ! जिस मनुख का) मन परमात्मा के सुंदर कोमल चरणों में प्रोता जाता है, उस को (परमात्मा की याद के बिना) कोई ओर चीज मिठ्ठी नहीं लगती । साध संगत में मिल के वह मनुख भगवान का नाम सुमिरता है, उस को परमात्मा हरेक शरीर में बसता दिख जाता है (उस मनुख के मन में) आत्मिक जीवन देने वाला नाम-जल आ बसता है (जिस की बरकत के साथ उस के) जन्म मरन के दु:ख (जिंदगी के सारे दु:ख) दूर हो जाते हैं । वह मनुख गुणों के खज़ाने भगवान की सिफ़त-सालाह करता है, आपने सारे दु:ख मिटा लेता है, (उस के अंदर से) हऊमै की (बंधी हुई) गांठ खुल जाती है । आत्मिक अढ़ोलता को प्यार करने वाला प्यारा भगवान उस को छोड़ के नहीं जाता, उस के मन में (भगवान-प्रेम का पक्का) रंग चड़ जाता है (जैसे) मजीठ (का पक्का रंग) । हे नानक ! जिस मनुख का मन भगवान के सुंदर कोमल चरणों में विझ गया, उस को (भगवान की याद के बिना) कोई ओर चीज मिठ्ठी नहीं लगती ।1 ।

( Wahguru Ji Ka Khalsa, Wahguru Ji Ki Fathe )

AAJ 11 DEC, 2015 DE MUKHWAK SAHIB

GURDWARA NANKANA SAHIB (PAKISTAN)
JANAM ASTHAN SRI GURU NANAK DEV JI
RAG SORATH BANI BHAGAT KABIR JI KI
IKOA’NKAR SATGUR PRASAD !!
KIAA PARIAI KIAA GUNIAI !!
KIAA BED PURANA’N SUNIAI !! PARE SUNE KIAA HOI !! JAO SAHJ NA MILIO SOI !!1!! ANG-655

SACHKHAND SRI DARBAR SAHIB (AMRITSAR)
AASA CHHANT MEHLA-5 GHAR-4
IKOA’NKAR SATGUR PARSAD !!
HAR CHARAN KAMAL MANN BEDHIA KICHH AAN NA MITHA RAM RAJE !!
MIL SANTSANGAT ARADHIA HAR GHAT GHATE DITHA RAM RAJE !! ANG-453

GURDWARA SIS GANJ SAHIB
BILAVAL MEHLA-5 !!
APNE BALAK AAP RAKHIAN PARBARAHM GURDEV !! SUKH SA’NT SAHJ ANAD BHAE PURAN BHAI SEV !!1!! RAHAO !! ANG-819

GURDWARA BANGLA SAHIB
JAITSARI MEHLA-4 GHAR-1 CHAUPDE
IKOA’NKAR SATGUR PARSAD !!
MERAI HIARAI RATAN NAAM HAR BASIA GUR HATH DHARIO MERAI MATHA !! JANAM JANAM KE KILBIKH DUKH UTRE GUR NAAM DIO RIN LATHA !!1!! ANG-696

TAKHAT SRI HAZUR SAHIB
RAG SORATH MEHLA-5 !!
DAH DIS CHHATAR MEGH GHATA GHAT DAMAN CHAMAK DARAIO !! SEJ IKELI NID NAHU NAINAH PIR PARDES SIDHAIO !!1!! ANG-624

TAKHAT SRI PATNA SAHIB (BIHAR)
JANAM ASTHAN SRI GURU GOBIND SINGH JI MAHARAJ
DHANASRI MEHLA-5 !!
TUM DAATE THAKUR PARTIPALAK NAIK KHASAM HAMARE !! NIMAKH NIMAKH TUM HI PARTIPALAHU HAM BARIK TUMRE DHARE !!1!!
ANG-673-674

WAHEGURU JI KA KHALSA !!
WAHEGURU JI KI FATEH !!
🙏🙏🙏🙏🙏

DHAN DHAN BABA DEEP SINGH JI
HUKMNAMA G: SHAHEEDAN SAHIB JI, AMRITSAR (11-12-15)
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Related Post

Send Your Suggestions And Articles Contact contact@goldentempleheavenonearth.com