No comments yet

Hukamnama and Chandoa Sahib 10th March 2016

Hukamnama Sahib – Sachkhand Sri Harmandir Sahib, Amritsar *2016-03-10 Morning * ( ANG 569-570)

In Gurmukhi :

ਵਡਹੰਸੁ ਮਹਲਾ ੩ ॥
ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥ ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥ ਬਿਨੁ ਭਗਤੀ ਸੁਖੁ ਨ ਹੋਈ ਦੂਜੇ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥ ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥ ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥ ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥ ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥ ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥ ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥ ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥ ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥ ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥ ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥ ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥ ਆਪਿ ਕਰੇ ਕਿਸੁ ਆਖੀਐ ਹੋਰ ਕਰਣਾ ਕਿਛੂ ਨ ਜਾਈ ਰਾਮ ॥ ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥ ਜਿੳ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥ ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥ ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥ ਆਪਿ ਕਰੇ ਕਿਸੁ ਆਖੀਐ ਹੋਰ ਕਰਣਾ ਕਿਛੂ ਨ ਜਾਈ ॥੪॥੪॥

ਵਡਹੰਸੁ ਮਹਲਾ ੩ ॥
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖ਼ਸ਼ ਦਿੱਤੀ (ਉਸ ਦੇ ਹਿਰਦੇ-ਸ਼ਹਰ ਵਿਚ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ) ਕੀਮਤੀ ਰਤਨਾਂ ਦਾ ਵਪਾਰ ਹੁੰਦਾ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੀ ਭਗਤੀ ਦੀ ਖੱਟੀ ਪ੍ਰਾਪਤ ਹੁੰਦੀ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਜੁੜ ਕੇ ਉਸ ਦੀ ਲੀਨਤਾ ਗੁਣਾਂ ਦੇ ਮਾਲਕ-ਪ੍ਰਭੂ ਵਿਚ ਹੋ ਜਾਂਦੀ ਹੈ । ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਆਪ (ਆਤਮਕ ਜੀਵਨ ਦੀ) ਸੂਝ ਦੇਂਦਾ ਹੈ ਉਹ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਟਿਕ ਕੇ ਗੁਣਾਂ ਦੇ ਮਾਲਕ-ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਉਹ ਜਗਤ ਵਿਚ (ਜਨਮ ਲੈ ਕੇ) ਪ੍ਰਭੂ ਦੀ ਭਗਤੀ ਦਾ ਲਾਭ ਖੱਟਦਾ ਹੈ । ਗੁਰੂ ਦੀ ਮਤਿ ਉਤੇ ਤੁਰ ਕੇ ਉਹ ਹਰਿ-ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾਈ ਰੱਖਦਾ ਹੈ (ਉਸ ਨੂੰ ਨਿਸ਼ਚਾ ਰਹਿੰਦਾ ਹੈ ਕਿ) ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ, ਮਾਇਆ ਦੇ ਮੋਹ ਵਿਚ ਫਸਣ ਵਾਲੇ ਨੇ (ਲੋਕ ਪਰਲੋਕ ਵਿਚ ਆਪਣੀ) ਇੱਜ਼ਤ ਗਵਾ ਲਈ । ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਇਸ (ਨਾਮ-) ਵਪਾਰ ਵਿਚ ਲਾ ਦੇਂਦਾ ਹੈ ਉਹ ਸਦਾ ਨਾਮ-ਵੱਖਰ ਵਿਹਾਝਦਾ ਹੈ, ਨਾਮ ਦਾ ਹੀ ਲਾਭ ਖੱਟਦਾ ਹੈ । ਭਾਈ! ਜਦੋਂ ਗੁਰੂ (ਆਤਮਕ ਜੀਵਨ ਦੀ) ਸਮਝ ਬਖ਼ਸ਼ਦਾ ਹੈ ਤਾਂ (ਮਨੁੱਖ ਦੇ ਹਿਰਦੇ-ਸ਼ਹਰ ਵਿਚ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਕੀਮਤੀ ਰਤਨਾਂ ਦਾ ਵਪਾਰ ਹੋਣ ਲੱਗ ਪੈਂਦਾ ਹੈ ।੧। ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ, (ਇਸ ਤਰ੍ਹਾਂ) ਝੂਠ ਬੋਲ ਬੋਲ ਕੇ (ਆਤਮਕ ਮੌਤ ਲਿਆਉਣ ਵਾਲੀ ਮੋਹ ਦੀ) ਜ਼ਹਿਰ ਖਾਧੀ ਜਾਂਦੀ ਹੈ, (ਜਿਸ ਕਰਕੇ ਮਨੁੱਖ ਦੇ ਅੰਦਰ) ਅਨੇਕਾਂ ਵਿਕਾਰ ਵਧਦੇ ਜਾਂਦੇ ਹਨ । ਅਨੇਕਾਂ ਵਿਕਾਰ ਵਧਦੇ ਜਾਂਦੇ ਹਨ, ਇਹ ਜਗਤ ਭੀ (ਨਿਰਾ) ਸਹਿਮ (ਦਾ ਘਰ ਹੀ ਪ੍ਰਤੀਤ ਹੁੰਦਾ) ਹੈ, ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਮਨੁੱਖ (ਲੋਕ ਪਰਲੋਕ ਵਿਚ) ਇੱਜ਼ਤ ਗਵਾ ਲੈਂਦਾ ਹੈ । ਜਿਸ ਮਨੁੱਖ ਨੂੰ ਸਦਾ ਮਾਇਆ ਦਾ ਮੋਹ ਪਿਆਰਾ ਲੱਗਦਾ ਹੈ ਉਸ ਦਾ ਜਨਮ ਮਰਨ ਦਾ ਗੇੜ ਕਦੇ ਨਹੀਂ ਮੁੱਕਦਾ । ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ, (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ ।੨। ਹੇ ਭਾਈ! ਭੈੜੇ ਅਤੇ ਚੰਗੇ ਸਾਰੇ (ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰਬਾਰ ਵਿਚ ਪਰਖੇ ਜਾਂਦੇ ਹਨ । ਭੈੜੇ ਬੰਦੇ ਤਾਂ ਦਰਗਾਹ ਵਿਚ ਰੱਦੇ ਜਾਂਦੇ ਹਨ, ਉਹ ਉਥੇ ਖਲੋ ਕੇ ਪੁਕਾਰ ਕਰਦੇ ਹਨ । ਜਿਨ੍ਹਾਂ ਮਨੁੱਖਾਂ ਨੇ ਆਪਣੇ ਮਨ ਦੇ ਪਿੱਛੇ ਤੁਰ ਕੇ ਆਪਣਾ ਮਨੁੱਖਾ ਜਨਮ ਗਵਾ ਲਿਆ, ਉਹ ਮੂਰਖ ਗਵਾਰ (ਪ੍ਰਭੂ ਦੀ ਦਰਗਾਹ ਵਿਚ ਰੱਦੇ ਜਾਣ ਤੇ) ਖਲੋਤੇ ਪੁਕਾਰ ਕਰਦੇ ਹਨ (ਹਾੜੇ-ਤਰਲੇ ਕਰਦੇ ਹਨ) । (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ) ਜਿਸ ਜ਼ਹਿਰ-ਮਾਇਆ ਨੇ ਜਗਤ ਨੂੰ ਕੁਰਾਹੇ ਪਾ ਰੱਖਿਆ ਹੈ (ਉਸ ਵਿਚ ਫਸ ਕੇ ਉਹਨਾਂ ਨੂੰ) ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਚੰਗਾ ਨਹੀਂ ਸੀ ਲੱਗਾ । (ਸੰਤ ਜਨ ਅਜੇਹੇ ਮਨੁੱਖਾਂ ਨੂੰ ਉਪਦੇਸ਼ ਤਾਂ ਕਰਦੇ ਹਨ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ ਸੰਤ ਜਨਾਂ ਨਾਲ ਹੀ ਵੈਰ ਕਰ ਕੇ ਦੁੱਖ ਵਿਹਾਝਦਾ ਰਹਿੰਦਾ ਹੈ । ਹੇ ਭਾਈ! ਭੈੜੇ ਅਤੇ ਚੰਗੇ (ਸਾਰੇ ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ ਪਰਖੇ ਜਾਂਦੇ ਹਨ ।੩। (ਹੇ ਭਾਈ! ਜੀਵਾਂ ਨੂੰ ‘ਖੋਟੇ ਖਰੇ’ ਪਰਮਾਤਮਾ) ਆਪ ਹੀ ਬਣਾਂਦਾ ਹੈ । (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ । (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ । ਜਿਸ ਕੰਮ ਵਿਚ (ਜੀਵਾਂ ਨੂੰ ਲਾਣ ਦੀ ਪ੍ਰਭੂ ਦੀ) ਮਰਜ਼ੀ ਹੁੰਦੀ ਹੈ ਉਸ ਕੰਮ ਵਿਚ ਲਾ ਦੇਂਦਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ (ਤਿਵੇਂ ਕਰਾਂਦਾ ਹੈ) । ਜਿਵੇਂ ਉਸ ਪ੍ਰਭੂ ਦੀ ਰਜ਼ਾ ਹੁੰਦੀ ਹੈ ਤਿਵੇਂ ਹੀ (ਜੀਵਾਂ ਪਾਸੋਂ ਕੰਮ) ਕਰਾਂਦਾ ਹੈ (ਆਪਣੇ ਆਪ ਵਿਚ) ਨਾਹ ਕੋਈ ਜੀਵ ਸੂਰਮਾ ਹੈ ਨਾਹ ਕੋਈ ਕਮਜ਼ੋਰ ਹੈ । ਜਗਤ ਦਾ ਸਹਾਰਾ ਦਾਤਾਰ ਜੋ ਜੀਵਾਂ ਦੇ ਕੀਤੇ ਕਰਮ ਅਨੁਸਾਰ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ (ਤੇ ਜੀਵਾਂ ਨੂੰ ਸਹੀ ਜੀਵਨ-ਰਾਹ ਦੱਸਦਾ ਹੈ) । ਹੇ ਨਾਨਕ! (ਆਖ—ਹੇ ਭਾਈ!) ਗੁਰੂ ਦੀ ਕਿਰਪਾ ਨਾਲ ਹੀ ਆਪਾ-ਭਾਵ ਦੂਰ ਕੀਤਾ ਜਾ ਸਕਦਾ ਹੈ (ਜਿਸ ਨੇ ਆਪਾ-ਭਾਵ ਦੂਰ ਕਰ ਲਿਆ, ਉਸ ਨੇ) ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਲੋਕ ਪਰਲੋਕ ਵਿਚ) ਇੱਜ਼ਤ ਪ੍ਰਾਪਤ ਕਰ ਲਈ ਹੈ । (ਹੇ ਭਾਈ! ਜੀਵਾਂ ਨੂੰ ਖੋਟੇ ਖਰੇ ਪਰਮਾਤਮਾ) ਆਪ ਹੀ ਬਣਾਂਦਾ ਹੈ (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ । (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ ।੪।੪।
In Hindi :

वडहंसु महला ३ ॥
रतन पदारथ वणजीअहि सतिगुरि दीआ बुझाई राम ॥ लाहा लाभु हरि भगति है गुण महि गुणी समाई राम ॥ गुण महि गुणी समाए जिसु आपि बुझाए लाहा भगति सैसारे ॥ बिनु भगती सुखु न होई दूजे पति खोई गुरमति नामु अधारे ॥ वखरु नामु सदा लाभु है जिस नो एतु वापारि लाए ॥ रतन पदारथ वणजीअहि जां सतिगुरु देइ बुझाए ॥१॥ माइआ मोहु सभु दुखु है खोटा इहु वापारा राम ॥ कूड़ु बोलि बिखु खावणी बहु वधहि विकारा राम ॥ बहु वधहि विकारा सहसा इहु संसारा बिनु नावै पति खोई ॥ पड़ि पड़ि पंडित वादु वखाणहि बिनु बूझे सुखु न होई ॥ आवण जाणा कदे न चूकै माइआ मोह पिआरा ॥ माइआ मोहु सभु दुखु है खोटा इहु वापारा ॥२॥ खोटे खरे सभि परखीअनि तितु सचे कै दरबारा राम ॥ खोटे दरगह सुटीअनि ऊभे करनि पुकारा राम ॥ ऊभे करनि पुकारा मुगध गवारा मनमुखि जनमु गवाइआ ॥ बिखिआ माइआ जिनि जगतु भुलाइआ साचा नामु न भाइआ ॥ मनमुख संता नालि वैरु करि दुखु खटे संसारा ॥ खोटे खरे परखीअनि तितु सचै दरवारा राम ॥३॥ आपि करे किसु आखीऐ होर करणा किछू न जाई राम ॥ जितु भावै तितु लाइसी जिउ तिस दी वडिआई राम ॥ जिउ तिस दी वडिआई आपि कराई वरीआमु न फुसी कोई ॥ जगजीवनु दाता करमि बिधाता आपे बखसे सोई ॥ गुर परसादी आपु गवाईऐ नानक नामि पति पाई ॥ आपि करे किसु आखीऐ होर करणा किछू न जाई ॥४॥४॥

Wadahans, Third Mehl:
Purchase the jewel, the invaluable treasure; the True Guru has given this understanding. The profit of profits is the devotional worship of the Lord; one’s virtues merge into the virtues of the Lord. One’s virtues merge into the virtues of the Lord; he comes to understand his own self. He earns the profit of devotional worship in this world. Without devotion, there is no peace; through duality, one’s honor is lost, but under Guru’s Instruction, he is blessed with the Support of the Naam. He ever earns the profit of the merchandise of the Naam, whom the Lord employs in this Trade. He purchases the jewel, the invaluable treasure, unto whom the True Guru has given this understanding. ||1|| The love of Maya is totally painful; this is a bad deal. Speaking falsehood, one eats poison, and the evil within increases greatly. The evil within increases greatly, in this world of doubt; without the Name, one’s honor is lost. Reading and studying, the religious scholars argue and debate; but without understanding, there is no peace. Their comings and goings never end; emotional attachment to Maya is dear to them. The love of Maya is totally painful; this is a bad deal. ||2|| The counterfeit and the genuine are all assayed in the Court of the True Lord. The counterfeit are cast out of the Court, and they stand there, crying out in misery. They stand there, crying out in misery; the foolish, idiotic, self-willed manmukhs have wasted their lives. Maya is the poison which has deluded the world; it does not love the Naam, the Name of the Lord. The self-willed manmukhs are resentful toward the Saints; they harvest only pain in this world. The counterfeit and the genuine are assayed in that True Court of the Lord. ||3|| He Himself acts; who else should I ask? No one else can do anything. As He pleases, He engages us; such is His glorious greatness. Such is His glorious greatness – He Himself causes all to act; no one is a warrior or a coward. The Life of the World, the Great Giver, the Architect of karma – He Himself grants forgiveness. By Guru’s Grace, self-conceit is eradicated, O Nanak, and through the Naam, honor is obtained. He Himself acts; who else should I ask? No one else can do anything. ||4||4||
In English :

vad-hans mehlaa 3.
ratan padaarath vanjee-ah satgur dee-aa bujhaa-ee raam. laahaa laabh har bhagat hai gun meh gunee samaa-ee raam. gun meh gunee samaa-ay jis aap bujhaa-ay laahaa bhagat saisaaray. bin bhagtee sukh na ho-ee doojai pat kho-ee gurmat naam aDhaaray. vakhar naam sadaa laabh hai jis no ayt vaapaar laa-ay. ratan padaarath vanjee-ah jaaN satgur day-ay bujhaa-ay. ||1|| maa-i-aa moh sabh dukh hai khotaa ih vaapaaraa raam. koorh bol bikh khaavnee baho vaDheh vikaaraa raam. baho vaDheh vikaaraa sahsaa ih sansaaraa bin naavai pat kho-ee. parh parh pandit vaad vakaaneh bin boojhay sukh na ho-ee. aavan jaanaa kaday na chookai maa-i-aa moh pi-aaraa. maa-i-aa moh sabh dukh hai khotaa ih vaapaaraa. ||2|| khotay kharay sabh parkhee-an tit sachay kai darbaaraa raam. khotay dargeh sutee-an oobhay karan pukaaraa raam. oobhay karan pukaaraa mugaDh gavaaraa manmukh janam gavaa-i-aa. bikhi-aa maa-i-aa jin jagat bhulaa-i-aa saachaa naam na bhaa-i-aa. manmukh santaa naal vair kar dukh khatay sansaaraa. khotay kharay parkhee-an tit sachai darvaaraa raam. ||3|| aap karay kis aakhee-ai hor karnaa kichhoo na jaa-ee raam. jit bhaavai tit laa-isee ji-o tis dee vadi-aa-ee raam. ji-o tis dee vadi-aa-ee aap karaa-ee varee-aam na fusee ko-ee. jagjeevan daataa karam biDhaataa aapay bakhsay so-ee. gur parsaadee aap gavaa-ee-ai naanak naam pat paa-ee. aap karay kis aakhee-ai hor karnaa kichhoo na jaa-ee. ||4||4||

Wadahans, Third Mehl:
Purchase the jewel, the invaluable treasure; the True Guru has given this understanding. The profit of profits is the devotional worship of the Lord; one’s virtues merge into the virtues of the Lord. One’s virtues merge into the virtues of the Lord; he comes to understand his own self. He earns the profit of devotional worship in this world. Without devotion, there is no peace; through duality, one’s honor is lost, but under Guru’s Instruction, he is blessed with the Support of the Naam. He ever earns the profit of the merchandise of the Naam, whom the Lord employs in this Trade. He purchases the jewel, the invaluable treasure, unto whom the True Guru has given this understanding. ||1|| The love of Maya is totally painful; this is a bad deal. Speaking falsehood, one eats poison, and the evil within increases greatly. The evil within increases greatly, in this world of doubt; without the Name, one’s honor is lost. Reading and studying, the religious scholars argue and debate; but without understanding, there is no peace. Their comings and goings never end; emotional attachment to Maya is dear to them. The love of Maya is totally painful; this is a bad deal. ||2|| The counterfeit and the genuine are all assayed in the Court of the True Lord. The counterfeit are cast out of the Court, and they stand there, crying out in misery. They stand there, crying out in misery; the foolish, idiotic, self-willed manmukhs have wasted their lives. Maya is the poison which has deluded the world; it does not love the Naam, the Name of the Lord. The self-willed manmukhs are resentful toward the Saints; they harvest only pain in this world. The counterfeit and the genuine are assayed in that True Court of the Lord. ||3|| He Himself acts; who else should I ask? No one else can do anything. As He pleases, He engages us; such is His glorious greatness. Such is His glorious greatness – He Himself causes all to act; no one is a warrior or a coward. The Life of the World, the Great Giver, the Architect of karma – He Himself grants forgiveness. By Guru’s Grace, self-conceit is eradicated, O Nanak, and through the Naam, honor is obtained. He Himself acts; who else should I ask? No one else can do anything. ||4||4||

AAJ 10 MARCH, 2016 DE MUKHWAK SAHIB

GURDWARA NANKANA SAHIB (PAKISTAN)
JANAM ASTHAN SRI GURU NANAK DEV JI
TILANG GHAR-2 MEHLA-5 !!
TUDH BIN DUJAA NAHI KOE !! TU KARTAR KARAHI SO HOE !! TERA JOR TERI MANN TEK !! SADA SADA JAP NANAK EK !!1!! ANG-723

SACHKHAND SRI DARBAR SAHIB (AMRITSAR)
VADHANS MEHLA-3 !!
RATAN PADARATH VANJIAH SATGUR DIAA BUJHAI RAM !! LAHA LABH HAR BHAGAT HAI GUN MEH GUNI SAMAI RAM !! ANG-569

GURDWARA SIS GANJ SAHIB
SALOK MEHLA-3 !!
E MANN HAR JI DHIAE TU IK MANN IK CHIT BHAE !! HAR KIAA SADA SADA VADIAIA DEE NA PACHHOTAE !! ANG-653

GURDWARA BANGLA SAHIB
RAG SORATH BANI BHAGAT KABIR JI KI
IKOA’NKAR SATGUR PRASAD !!
KIAA PARIAI KIAA GUNIAI !!
KIAA BED PURANA’N SUNIAI !! PARE SUNE KIAA HOI !! JAO SAHJ NA MILIO SOI !!1!! ANG-655

TAKHAT SRI HAZUR SAHIB
BASANT HINDOL MEHLA-1 GHAR-2
IKOA’NKAR SATGUR PARSAD !!
NAO SAT CHAODAH TIN CHAR KAR MAHLAT CHAR BAHALI !! CHARE DIVE CHAHU HATH DIAA EKA EKA VARI !! ANG-1190

WAHEGURU JI KA KHALSA !!
WAHEGURU JI KI FATEH !!
🙏🙏🙏🙏🙏

IMG-20160310-WA0010 IMG-20160310-WA0008

Send Your Suggestions And Articles Contact contact@goldentempleheavenonearth.com