No comments yet

Hukamnama and Chandoa Sahib 23rd June 2016

AMRIT VELE DA HUKAMNAMA SRI DARBAR SAHIB, SRI AMRITSAR, ANG 569, 23-Jun

 ਵਡਹੰਸੁ ਮਹਲਾ ੩ ॥   ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥   ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥   ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥   ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥   ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥   ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥  

वडहंसु महला ३ ॥   मन मेरिआ तू सदा सचु समालि जीउ ॥   आपणै घरि तू सुखि वसहि पोहि न सकै जमकालु जीउ ॥   कालु जालु जमु जोहि न साकै साचै सबदि लिव लाए ॥   सदा सचि रता मनु निरमलु आवणु जाणु रहाए ॥   दूजै भाइ भरमि विगुती मनमुखि मोही जमकालि ॥   कहै नानकु सुणि मन मेरे तू सदा सचु समालि ॥१॥  

Wadahans, Third Mehl:   O my mind, contemplate the True Lord forever.   Dwell in peace in the home of your own self, and the Messenger of Death shall not touch you.   The noose of the Messenger of Death shall not touch you, when you embrace love for the True Word of the Shabad.   Ever imbued with the True Lord, the mind becomes immaculate, and its coming and going is ended.   The love of duality and doubt have ruined the self-willed manmukh, who is lured away by the Messenger of Death.   Says Nanak, listen, O my mind: contemplate the True Lord forever. ||1||  

ਮਨ = ਹੇ ਮਨ! ਸਚੁ = ਸਦਾ-ਥਿਰ ਪ੍ਰਭੂ। ਸਮਾਲਿ = ਹਿਰਦੇ ਵਿਚ ਵਸਾਈ ਰੱਖ। ਘਰਿ = ਹਿਰਦੇ ਵਿਚ। ਸੁਖਿ = ਆਨੰਦ ਨਾਲ। ਜਮਕਾਲੁ = ਮੌਤ, ਆਤਮਕ ਮੌਤ। ਜੋਹਿ ਨ ਸਾਕੈ = ਤੱਕ ਨਹੀਂ ਸਕਦਾ। ਲਿਵ = ਲਗਨ। ਸਚਿ = ਸਦਾ-ਥਿਰ ਪ੍ਰਭੂ ਵਿਚ। ਆਵਣੁ ਜਾਣੁ = ਜਨਮ ਮਰਨ ਦਾ ਗੇੜ। ਰਹਾਏ = ਮੁੱਕ ਜਾਂਦਾ ਹੈ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ। ਵਿਗੁਤੀ = ਖ਼ੁਆਰ ਹੋ ਰਹੀ ਹੈ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ। ਜਮਕਾਲਿ = ਮੌਤ ਨੇ, ਆਤਮਕ ਮੌਤ ਨੇ। ਮੋਹੀ = ਮੋਹ ਵਿਚ ਫਸਾ ਰੱਖੀ ਹੈ।੧।

ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਤੂੰ ਸਦਾ ਆਪਣੇ ਅੰਦਰ ਵਸਾਈ ਰੱਖ, (ਇਸ ਦੀ ਬਰਕਤਿ ਨਾਲ) ਤੂੰ ਆਪਣੇ ਅੰਤਰ ਆਤਮੇ ਆਨੰਦ ਨਾਲ ਟਿਕਿਆ ਰਹੇਂਗਾ, ਆਤਮਕ ਮੌਤ ਤੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕੇਗੀ। ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ, ਗੁਰੂ ਦੇ ਸ਼ਬਦ ਵਿਚ, ਸੁਰਤਿ ਜੋੜੀ ਰੱਖਦਾ ਹੈ, ਮੌਤ (ਆਤਮਕ ਮੌਤ) ਉਸ ਵਲ ਤੱਕ ਭੀ ਨਹੀਂ ਸਕਦੀ, ਉਸ ਦਾ ਮਨ ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਸਦਾ ਰੰਗਿਆ ਰਹਿ ਕੇ ਪਵਿਤ੍ਰ ਹੋ ਜਾਂਦਾ ਹੈ, ਉਸ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ ਮਾਇਆ ਦੇ ਪਿਆਰ ਵਿਚ ਮਾਇਆ ਦੀ ਭਟਕਣਾ ਵਿਚ ਖ਼ੁਆਰ ਹੁੰਦੀ ਰਹਿੰਦੀ ਹੈ, ਆਤਮਕ ਮੌਤ ਨੇ ਉਸ ਨੂੰ ਆਪਣੇ ਮੋਹ ਵਿਚ ਫਸਾ ਰੱਖਿਆ ਹੁੰਦਾ ਹੈ। (ਇਸ ਵਾਸਤੇ) ਨਾਨਕ ਆਖਦਾ ਹੈ-ਹੇ ਮੇਰੇ ਮਨ! (ਮੇਰੀ ਗੱਲ) ਸੁਣ, ਤੂੰ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਅੰਦਰ ਵਸਾਈ ਰੱਖ।੧।

हे मेरे मन! सदा कायम रहने वाले परमात्मा को तूँ हमेशा अपने अंदर बसाय रख, (इस की बरकत से) तू अपने अंदर आत्मा  में  आनंद से रहेगा, आत्मिक मौत तेरे ऊपर जौर नहीं डाल सकेगी ।  जो मनुख प्रभु में, गुरु शब्द में, सुरत जोड़े रखता है, मौत उसकी तरफ नहीं देख सकती, उस का मन परमात्मा के रंग में रंगा रहके पवित्र हो जाता है, उस का जनम मरण का दौर ख़तम हो जाता है।  परन्तु अपने मन के पीछे चलने वाली मनुखता माया के प्यार व् भटकना में परेशान रहती है, आत्मिक मौत ने उसे अपने मोह में फांस रखा होता है। (इस लिए ) नानक कहते हैं, हे मेरे मन! (मेरी बात)सुन, तू सदा थिर प्रभु को अपने मन में बसाये रख। १।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
AAJ 23 JUNE, 2016 DE MUKHWAK SAHIB

SACHKHAND SRI DARBAR SAHIB (AMRITSAR)
VADHANS MEHLA-3 !!
MANN MERIA TU SADA SACH SAMAL JIO !! APNAI GHAR TU SUKH VASEH POHI NA SAKAI JAMKAL JIO !! KAL JAL JAM JOHI NA SAKAI SACHAI SABAD LIV LAE !! ANG-569

GURDWARA SIS GANJ SAHIB
SORATH MEHLA-5 !!
PARMESAR DITAA BANNA !!
DUKH ROG KA DERA BHANNA !! ANAD KARAHI NAR NARI !! HAR HAR PARABH KIRPA DHARI !!1!! ANG-627

GURDWARA BANGLA SAHIB
RAG SUHI MEHLA-5 GHAR-3
IKOA’NKAR SATGUR PARSAD !!
MITHAN MOH AGAN SOK SAGAR !! KAR KIRPA UDHAR HAR NAAGAR !!1!! CHARAN KAMAL SARNAE NARAIN !! DINA NATH BHAGAT PARAIN !!1!!RAHAO !! ANG-760

TAKHAT SRI HAZUR SAHIB
DHANASRI MEHLA-5 GHAR-8 DUPDE
IKOA’NKAR SATGUR PARSAD !!
SIMRAO SIMAR SIMAR SUKH PAVAO SAS SAS SAMALE !! IH LOK PARLOK SANG SAHAI JAT KAT MOHI RAKHVALE !!1!! ANG-679

WAHEGURU JI KA KHALSA !!
WAHEGURU JI KI FATEH !!
🙏🙏🙏🙏🙏

Send Your Suggestions And Articles Contact contact@goldentempleheavenonearth.com