No comments yet

Hukamnama and Chandoa Sahib 6th july 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 06.07.2016, ਬੁੱਧਵਾਰ, ੨੩ ਹਾੜ, (ਸੰਮਤ ੫੪੮ ਨਾਨਕਸ਼ਾਹੀ)

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
੧ਓ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
(ਅੰਗ: ੭੨੭)

☬ ਪੰਜਾਬੀ ਵਿੱਚ ਵਿਆਖਿਆ :- ☬
ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ । (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ । ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ।੧।ਰਹਾਉ।ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ । (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ।੨।(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ । ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ।੩।ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ । ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ । ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ।੪।੧।

☬ Translation in English :- ☬
TILANG, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:
The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 || 1 ||
Wednesday, 23rd Asaar (Samvat 548 Nanakshahi) July 6th, 2016 (Ang: 727)
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..
WAHEGURU JI KA KHALSA
WAHEGURU JI KI FATEH JI..

AAJ 6 JULY, 2016 DE MUKHWAK SAHIB

GURUDWARA SRI NANKANA SAHIB (PAKISTAN)

RAG SUHI MEHLA-5 GHAR-3

IKOA’NKAR SATGUR PARSAD !!

MITHAN MOH AGAN SOK SAGAR !! KAR KIRPA UDHAR HAR NAAGAR !!1!! CHARAN KAMAL SARNAE NARAIN !! DINA NATH BHAGAT PARAIN !!1!!RAHAO !! ANG-760

SACHKHAND SRI DARBAR SAHIB (AMRITSAR)

TILANG BANI BHAGTA KI KABIR JI

IKOA’NKAR SATGUR PARSAD !!

BED KATEB IFTARA BHAI DIL KA FIKAR NA JAE !! TUK DAM KARARI JAO KARAHU HAJIR HAJUR KHUDAE !!1!! ANG-727

GURDWARA SIS GANJ SAHIB

SALOK MEHLA-3 !!

MAYA MAMTA MOHNI JIN VIN DANTA JAG KHAIA !!

MANMUKH KHADHE GURMUKH UBRE JINI SACH NAAM CHIT LAIA !! ANG-643

GURDWARA BANGLA SAHIB

IKOA’NKAR SATNAM KARTA PURAKH NIRBHO NIRVAIR AKAL MURAT AJUNI SAIBHA’N GURPARSAD !!

RAG SUHI MEHLA-1 CHAUPDE GHAR-1

BHA’NDA DHOE BAIS DHUP DEVHU TAO DUDHAI KAO JAVHU !! DUDH KARAM FUN SURAT SAMAIN HOE NIRAS JAMAVAHU !!1!! ANG-728

TAKHAT SRI HAZUR SAHIB

DHANASRI MEHLA-5 !!

SAGAL MANORATH PARABH TE PAE KANTH LAE GUR RAKHE !! SANSAR SAGAR MEH JALAN NA DINE KINAI NA DUTAR BHAKHE !!1!!

ANG-677

TAKHAT SRI PATNA SAHIB (BIHAR)

JANAM ASTHAN SRI GURU GOBIND SINGH JI MAHARAJ

JAITSARI MEHLA-5 VAR SALOKA NAL

IKOA’NKAR SATGUR PARSAD !!

SALOK !!

AAD PURAN MADH PURAN ANT PURAN PARMESUREH !!

SIMRANT SANT SARBATAR RAMNA’N NANAK AGHNASAN JAGDISUREH !!1!! ANG-705

GURDWARA DUKHNIVRAN SAHIB (PATIALA)

SALOK !!

DAYA KARNA’N DUKH HARNA’N UCHARNA’N NAAM KIRATNENH !! DAIAL PURAKH BHAGVANEH NANAK LIPAT NA MAYA !!1!! ANG-709

WAHEGURU JI KA KHALSA !!

WAHEGURU JI KI FATEH !!

🙏🙏🙏🙏🙏

Send Your Suggestions And Articles Contact contact@goldentempleheavenonearth.com