No comments yet

Hukamnama and Chandoa Sahib 2nd August 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 02.08.2016, ਮੰਗਲਵਾਰ, ੧੮ ਸਾਵਣ (ਸੰਮਤ ੫੪੮ ਨਾਨਕਸ਼ਾਹੀ)

ਸਲੋਕੁ ਮਃ ੩ ॥
ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥
(ਅੰਗ ੬੪੫)

☬ ਪੰਜਾਬੀ ਵਿੱਚ ਵਿਆਖਿਆ :- ☬
ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ!ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।

☬ Translation in English :- ☬

SHALOK, THIRD MEHL:
Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved;as Gurmukh, my doubts and fears have been dispelled. || 7 ||
Tuesday, 18th Saawan (Samvat 548 Nanakshahi) (Ang: 645)

Video : https://www.facebook.com/goldentemplelivekirtan.hukamnama/videos/1082996288456593/
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..
AAJ 2 AUGUST, 2016 DE MUKHWAK SAHIB

GURDWARA NANKANA SAHIB (PAKISTAN)
JANAM ASTHAN SRI GURU NANAK DEV JI
TILANG GHAR-2 MEHLA-5 !!
TUDH BIN DUJAA NAHI KOE !! TU KARTAR KARAHI SO HOE !! TERA JOR TERI MANN TEK !! SADA SADA JAP NANAK EK !!1!! ANG-723

SACHKHAND SRI DARBAR SAHIB (AMRITSAR)
SALOK MEHLA-3 !!
SATGUR TE JO MUH FIRE SE BADHE DUKH SAHAHI !! FIR FIR MILAN NA PAINI JAMEH TAI MAR JAHI !! ANG-645

GURDWARA SIS GANJ SAHIB
SUHI MEHLA-5 !!
GUR APUNE UPAR BAL JAIAI !! AATH PAHAR HAR HAR JAS GAIAI !!1!! SIMRAO SO PARABH APNA SUAMI !! SAGAL GHATA KA ANTARJAMI !!1!!RAHAO !!
ANG-741

GURDWARA BANGLA SAHIB
SORATH MEHLA-5 GHAR-2 ASATAPDIA
IKOA’NKAR SATGUR PARSAD !!
PATH PARIO AR BED BICHARIO NIVAL BHUANGAM SAADHE !!
PANCH JANA SIO SANG NA CHHUTKIO ADHIK AHA’NBUDH BADHE !!1!!
ANG-641

TAKHAT SRI HAZUR SAHIB
RAG DHANASRI MEHLA-3 GHAR-4
IKOA’NKAR SATGUR PARSAD !!
HAM BHIKHAK BHEKHARI TERE TU NIJ PAT HAI DATA !! HOHU DAIAL NAAM DEH MANGAT JAN KA’NU SADA RAHAO RANG RATA !!1!! ANG-666

TAKHAT SRI PATNA SAHIB (BIHAR)
JANAM ASTHAN SRI GURU GOBIND SINGH JI MAHARAJ
JAITSARI MEHLA-4 !!
JIN HAR HIRDAI NAAM NA BASIO TIN MAAT KIJAI HAR BA’NJHA !! TIN SUNJI DEH FIREH BIN NAVAI OE KHAP KHAP MUE KARA’NJHA !!1!! ANG-697

GURDWARA DUKHNIVRAN SAHIB (PATIALA)
VADHANS MEHLA-3 !!
SUNIAHU KANT MAHELIHO PIR SEVIHU SABAD VICHAR !! AVGANVANTI PIR NA JANI MUTHI ROVAI KANT VISAR !! ANG-583

WAHEGURU JI KA KHALSA !!
WAHEGURU JI KI FATEH !!
🙏🙏🙏🙏🙏

WAHEGURU JI KA KHALSA
WAHEGURU JI KI FATEH JI

Send Your Suggestions And Articles Contact contact@goldentempleheavenonearth.com