No comments yet

Hukamnama and Chandoa Sahib 16th September 2016

       ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

 

      ਅੱਜ ਦਾ ਮੁੱਖਵਾਕ 16.09.2016, ਸ਼ੁੱਕਰਵਾਰ, ੧ ਅੱਸੂ (ਸੰਮਤ ੫੪੮ ਨਾਨਕਸ਼ਾਹੀ)

ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
(ਅੰਗ: ੭੦੯)

☬ ਪੰਜਾਬੀ ਵਿੱਚ ਵਿਆਖਿਆ :- ☬

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨।ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

☬ Translation in English :- ☬

SHALOK:
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Friday, 1st Assu (Samvat 548 Nanakshahi) (Ang: 709)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

 

ਸਂਗਰਾਦ ਹੁੱਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਸੂ ਮਹਿਨਾ 16-9-2016 ਸ਼ੁੱਕਰਵਾਰ, ੧ ਅੱਸੂ (ਸੰਮਤ ੫੪੮ ਨਾਨਕਸ਼ਾਹੀ)

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥
(ਅੰਗ ੧੩੪-੧੩੫)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ।ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ।(ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ।(ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ।ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ,ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ-ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ।ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ,(ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ।ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ। ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ ॥੮॥

☬ Translation in English :- ☬

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:
In the month of Assu, my love for the Lord overwhelms me. How can I go and meet the Lord? My mind and body are so thirsty for the Blessed Vision of His Darshan. Won’t someone please come and lead me to him, O my mother. The Saints are the helpers of the Lord’s lovers; I fall and touch their feet. Without God, how can I find peace? There is nowhere else to go. Those who have tasted the sublime essence of His Love, remain satisfied and fulfilled. They renounce their selfishness and conceit, and they pray, “God, please attach me to the hem of Your robe.” Those whom the Husband Lord has united with Himself, shall not be separated from Him again. Without God, there is no other at all. Nanak has entered the Sanctuary of the Lord. In Assu, the Lord, the Sovereign King, has granted His Mercy, and they dwell in peace. || 8 ||

Friday, 1st Assu (Samvat 548 Nanakshahi) (Ang: 134)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Related Post

Send Your Suggestions And Articles Contact contact@goldentempleheavenonearth.com