No comments yet

Hukamnama and Chandoa Sahib Ji 12th October 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 12.10.2016, ਬੁੱਧਵਾਰ, ੨੭ ਅੱਸੂ (ਸੰਮਤ ੫੪੮ ਨਾਨਕਸ਼ਾਹੀ)

ਗੂਜਰੀ ਮਹਲਾ ੫ ਚਉਪਦੇ ਘਰੁ ੨
੧ਓ ਸਤਿਗੁਰ ਪ੍ਰਸਾਦਿ ॥
ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥ ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥ ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ ॥੩॥ ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥ ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨
(ਅੰਗ: ੪੯੫)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਦੁਨੀਆਦਾਰ ਮਨੁੱਖ ਕਰਮ-ਕਾਂਡ ਕਰਦੇ ਹਨ, (ਇਸ਼ਨਾਨ, ਸੰਧਿਆ ਆਦਿਕ) ਛੇ (ਪ੍ਰਸਿੱਧ ਮਿਥੇ ਹੋਏ ਧਾਰਮਿਕ) ਕਰਮ ਕਮਾਂਦੇ ਹਨ, ਇਹਨਾਂ ਕੰਮਾਂ ਵਿਚ ਹੀ ਇਹ ਲੋਕ ਪਰਚੇ ਰਹਿੰਦੇ ਹਨ । ਪਰ ਇਹਨਾਂ ਦੇ ਮਨ ਵਿਚ ਟਿਕੀ ਹੋਈ ਹਉਮੈ ਦੀ ਮੈਲ (ਇਹਨਾਂ ਕੰਮਾਂ ਨਾਲ) ਨਹੀਂ ਉਤਰਦੀ । ਗੁਰੂ ਦੀ ਸਰਨ ਪੈਣ ਤੋਂ ਬਿਨਾ ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦੇ ਹਨ ।੧।ਹੇ ਮੇਰੇ ਮਾਲਕ-ਪ੍ਰਭੂ! ਕਿਰਪਾ ਕਰ ਕੇ ਮੈਨੂੰ (ਦੁਰਮਤਿ ਤੋਂ) ਬਚਾਈ ਰੱਖ । (ਮੈਂ ਵੇਖਦਾ ਹਾਂ ਕਿ) ਕ੍ਰੋੜਾਂ ਮਨੁੱਖਾਂ ਵਿਚੋਂ ਕੋਈ ਵਿਰਲਾ ਮਨੁੱਖ (ਤੇਰਾ ਸੱਚਾ) ਭਗਤ ਹੈ (ਦੁਰਮਤਿ ਦੇ ਕਾਰਨ) ਹੋਰ ਸਾਰੇ ਮਤਲਬੀ ਹੀ ਹਨ (ਆਪਣੇ ਮਤਲਬ ਦੀ ਖ਼ਾਤਰ ਵੇਖਣ ਨੂੰ ਹੀ ਧਾਰਮਿਕ ਕੰਮ ਕਰ ਰਹੇ ਹਨ) ।੧।ਰਹਾਉ।ਹੇ ਭਾਈ! ਸਾਰੇ ਸ਼ਾਸਤ੍ਰ, ਸਾਰੇ ਵੇਦ, ਸਾਰੀਆਂ ਸਿਮ੍ਰਿਤੀਆਂ ਇਹ ਸਾਰੇ ਅਸਾਂ ਪੜਤਾਲ ਕਰ ਕੇ ਵੇਖ ਲਏ ਹਨ, ਇਹ ਸਾਰੇ ਭੀ ਇਹੀ ਇਕੋ ਗੱਲ ਪੁਕਾਰ ਪੁਕਾਰ ਕੇ ਕਹਿ ਰਹੇ ਹਨ, ਕਿ ਗੁਰੂ ਦੀ ਸਰਨ ਆਉਣ ਤੋਂ ਬਿਨਾ ਕੋਈ ਮਨੁੱਖ (ਮਾਇਆ ਦੇ ਮੋਹ ਆਦਿਕ ਤੋਂ) ਖ਼ਲਾਸੀ ਨਹੀਂ ਪਾ ਸਕਦਾ । ਹੇ ਭਾਈ! ਤੁਸੀ ਭੀ ਬੇ-ਸ਼ੱਕ ਮਨ ਵਿਚ ਵਿਚਾਰ ਕਰ ਕੇ ਵੇਖ ਲਵੋ (ਇਹੀ ਗੱਲ ਠੀਕ ਹੈ) ।੨।ਹੇ ਭਾਈ! ਲੋਕ ਅਠਾਹਠ ਤੀਰਥਾਂ ਦੇ ਇਸ਼ਨਾਨ ਕਰ ਕੇ, ਤੇ, ਸਾਰੀ ਧਰਤੀ ਤੇ ਭੌਂ ਕੇ ਆ ਜਾਂਦੇ ਹਨ, ਦਿਨ ਰਾਤ ਹੋਰ ਭੀ ਅਨੇਕਾਂ ਸਰੀਰਕ ਪਵਿਤ੍ਰਤਾ ਦੇ ਸਾਧਨ ਕਰਦੇ ਹਨ । ਪਰ, ਗੁਰੂ ਤੋਂ ਬਿਨਾ ਉਹਨਾਂ ਦੇ ਅੰਦਰ ਮਾਇਆ ਦੇ ਮੋਹ ਦਾ ਹਨੇਰਾ ਟਿਕਿਆ ਰਹਿੰਦਾ ਹੈ ।੩।ਹੇ ਨਾਨਕ! (ਆਖ—) ਭੌਂ ਭੌਂ ਕੇ ਸਾਰੇ ਜਗਤ ਵਿਚ ਭੌਂ ਕੇ ਜੇਹੜੇ ਮਨੁੱਖ ਆਖ਼ਰ ਪਰਮਾਤਮਾ ਦੇ ਦਰ ਤੇ ਆ ਡਿੱਗਦੇ ਹਨ, ਪਰਮਾਤਮਾ ਉਹਨਾਂ ਦੇ ਅੰਦਰੋਂ ਦੁਰਮਤਿ ਮਿਟਾ ਕੇ ਉਹਨਾਂ ਦੇ ਮਨ ਵਿਚ ਸੁਚੱਜੀ ਅਕਲ ਦਾ ਪਰਕਾਸ਼ ਕਰ ਦੇਂਦਾ ਹੈ, ਗੁਰੂ ਦੀ ਸਰਨ ਪਾ ਕੇ ਉਹਨਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੪।੧।੨।

☬ Translation in English :- ☬
GUJRI, FIFTH MEHL, CHAU-PADAS, SECOND HOUSE:
ONE UNIVERSAL CREATOR GOD. BY THE GRACE OF THE TRUE GURU:
They perform the four rituals and six religious rites; the world is engrossed in these. They are not cleansed of the filth of their ego within; without the Guru, they lose the game of life. || 1 || O my Lord and Master, please, grant Your Grace and preserve me. Out of millions, hardly anyone is a servant of the Lord. All the others are mere traders. || 1 || Pause || I have searched all the Shaastras, the Vedas and the Simritees, and they all affirm one thing: without the Guru, no one obtains liberation; see, and reflect upon this in your mind. || 2 || Even if one takes cleansing baths at the sixty-eight sacred shrines of pilgrimage, and wanders over the whole planet, and performs all the rituals of purification day and night, still, without the True Guru, there is only darkness. || 3 || Roaming and wandering around, I have travelled over the whole world, and now, I have arrived at the Lord’s Door. The Lord has eliminated my evil-mindedness, and enlightened my intellect; O servant Nanak, the Gurmukhs are saved. || 4 || 1 || 2 ||
Wednesday, 27th Assu (Samvat 548 Nanakshahi) (Ang: 495).

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..
WAHEGURU JI KA KHALSA
WAHEGURU JI KI FATEH JI..

AAJ 12 OCTOBER, 2016 DE MUKHWAK SAHIB

GURDWARA NANKANA SAHIB (PAKISTAN)
JANAM ASTHAN SRI GURU NANAK DEV JI
SORATH MEHLA-5 !!
GUR PURAI CHARNI LAIA !!
HAR SANG SAHAI PAIA !!
JEH JAIAI TAHA SUHELE !!
KAR KIRPA PARABH MELE !!1!! ANG-623

SACHKHAND SRI DARBAR SAHIB (AMRITSAR)
GUJRI MEHLA-5 CHAUPDE GHAR-2
IKOA’NKAR SATGUR PRASAD !!
KIRIACHAR KARAHI KHAT KARMA IT RATE SANSARI !!
ANTAR MAIL NA UTRAI HAUMAI BIN GUR BAJI HARI !!1!! ANG-495

GURDWARA SIS GANJ SAHIB
SALOK MEHLA-3 !!
E MANN HAR JI DHIAE TU IK MANN IK CHIT BHAE !! HAR KIAA SADA SADA VADIAIA DEE NA PACHHOTAE !! ANG-653

GURDWARA BANGLA SAHIB
DHANASARI MEHLA-3 GHAR-2 CHAUPDE
IKOA’NKAR SATGUR PARSAD !!
IH DHAN AKHUT NA NIKHUTAI NA JAE !! PURAI SATGUR DIAA DIKHAE !! APUNE SATGUR KAO SAD BAL JAI !! GUR KIRPA TE HAR MANN VASAI !!1!! ANG-663

TAKHAT SRI HAZUR SAHIB
SORATH MEHLA-5 PANCHPADA !!
BINSAI MOH MERA AR TERA BINSAI APNI DHARI !!1!!
SANTAHU IHA BATAVHU KARI !! JIT HAUMAI GARAB NIVARI !!1!! RAHAO !! ANG-616

TAKHAT SRI PATNA SAHIB (BIHAR)
JANAM ASTHAN SRI GURU GOBIND SINGH JI MAHARAJ
BILAVAL MEHLA-5 !!
APNE SEVAK KAO KABAHU NA BISARHU !! UR LAGAHU SUAMI PARABH MERE PURAB PARIT GOBIND BICHARAHU !!1!!RAHAO !!
ANG-829

GURDWARA DUKHNIVRAN SAHIB (PATIALA)
BIHAGARA MEHLA-5 !!
KHOJAT SANT FIREH PARABH PARAN ADHARE RAM !! TAAN TAN KHIN BHAIA BIN MILAT PIARE RAM !! ANG-545

WAHEGURU JI KA KHALSA !!
WAHEGURU JI KI FATEH !!
🙏🙏🙏🙏🙏

Send Your Suggestions And Articles Contact contact@goldentempleheavenonearth.com