No comments yet

Hukamnama and Chandoa Sahib JI 17th Jan 2017


Hukamnama Sahib – Sachkhand Sri Harmandir Sahib, Amritsar *2017-01-17 Morning* (ANG 481-482)

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧
ੴ ਸਤਿਗੁਰ ਪ੍ਰਸਾਦਿ ॥
ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧
ੴ ਸਤਿਗੁਰ ਪ੍ਰਸਾਦਿ ॥
ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ ।੧। ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ? ।੧। ਰਹਾਉ। ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ । ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ? ।੨। (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ । ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ) ।੩।੧।੨੩।

आसा स्री कबीर जीउ के तिपदे ८ दुतुके ७ इकतुका १
ੴ सतिगुर प्रसादि ॥
बिंदु ते जिनि पिंडु कीआ अगनि कुंड रहाइआ ॥ दस मास माता उदरि राखिआ बहुरि लागी माइआ ॥१॥ प्रानी काहे कउ लोभि लागे रतन जनमु खोइआ ॥ पूरब जनमि करम भूमि बीजु नाही बोइआ ॥१॥ रहाउ ॥ बारिक ते बिरधि भइआ होना सो होइआ ॥ जा जमु आइ झोट पकरै तबहि काहे रोइआ ॥२॥ जीवनै की आस करहि जमु निहारै सासा ॥ बाजीगरी संसारु कबीरा चेति ढालि पासा ॥३॥१॥२३॥

Aasaa Of Kabeer Jee, 8 Tri-Padas, 7 Du-Tukas, 1 IkTuka:
One Universal Creator God. By The Grace Of The True Guru:
The Lord created the body from sperm, and protected it in the fire pit. For ten months He preserved you in your mother’s womb, and then, after you were born, you became attached to Maya. ||1|| O mortal, why have you attached yourself to greed, and lost the jewel of life? You did not plant the seeds of good actions in the earth of your past lives. ||1|| Pause|| From an infant, you have grown old. That which was to happen, has happened. When the Messenger of Death comes and grabs you by your hair, why do you cry out then? ||2|| You hope for long life, while Death counts your breaths. The world is a game, O Kabeer, so throw the dice consciously. ||3||1||23||

aasaa saree kabeer jee-o kay tipday 8 dutukay 7 iktukaa 1
ik-oNkaar satgur parsaad.
bind tay jin pind kee-aa agan kund rahaa-i-aa. das maas maataa udar raakhi-aa bahur laagee maa-i-aa. ||1|| paraanee kaahay ka-o lobh laagay ratan janam kho-i-aa. poorab janam karam bhoom beej naahee bo-i-aa. ||1|| rahaa-o. baarik tay biraDh bha-i-aa honaa so ho-i-aa. jaa jam aa-ay jhot pakrai tabeh kaahay ro-i-aa. ||2|| jeevnai kee aas karahi jam nihaarai saasaa. baajeegaree sansaar kabeeraa chayt dhaal paasaa. ||3||1||23||

Aasaa Of Kabeer Jee, 8 Tri-Padas, 7 Du-Tukas, 1 IkTuka:
One Universal Creator God. By The Grace Of The True Guru:
The Lord created the body from sperm, and protected it in the fire pit. For ten months He preserved you in your mother’s womb, and then, after you were born, you became attached to Maya. ||1|| O mortal, why have you attached yourself to greed, and lost the jewel of life? You did not plant the seeds of good actions in the earth of your past lives. ||1|| Pause|| From an infant, you have grown old. That which was to happen, has happened. When the Messenger of Death comes and grabs you by your hair, why do you cry out then? ||2|| You hope for long life, while Death counts your breaths. The world is a game, O Kabeer, so throw the dice consciously. ||3||1||23||

Waheguru Ji Ka Khalsa Waheguru Ji Ki Fateh Ji
——————————-
🙏🏻🌹🙏🏻🌹🙏🏻🌹🙏🏻🌹🙏🏻🌹🙏🏻

Send Your Suggestions And Articles Contact contact@goldentempleheavenonearth.com