No comments yet

Hukamnama and Chandoa Sahib ji 26th March 2017

Amrit vele da Hukamnama Sri Darbar Sahib Sri Amritsar, And 711, 26-Mar.-2017

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
*ਰਾਗੁ ਟੋਡੀ ਮਹਲਾ ੪ ਘਰੁ ੧ ॥*
ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭੁ ਹੇਰਾ ॥ ਸਤਿਗੁਰਿ ਦਇਆਲ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥

ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥
*राग टोडी महला ४ घर १ ॥*
हरि बिनु रहि न सकै मनु मेरा ॥ मेरे प्रीतम प्रान हरि प्रभु गुरु मेले बहुरि न भवजलि फेरा ॥१॥ रहाउ ॥ मेरै हीअरै लोच लगी प्रभ केरी हरि नैनहु हरि प्रभु हेरा ॥ सतिगुरि दइआल हरि नामु द्रिड़ाइआ हरि पाधरु हरि प्रभ केरा ॥१॥ हरि रंगी हरि नामु प्रभ पाइआ हरि गोविंद हरि प्रभ केरा ॥ हरि हिरदै मनि तनि मीठा लागा मुखि मसतकि भागु चंगेरा ॥२॥ लोभ विकार जिना मनु लागा हरि विसरिआ पुरखु चंगेरा ॥ ओइ मनमुख मूड़ अगिआनी कहीअहि तिन मसतकि भागु मंदेरा ॥३॥ बिबेक बुधि सतिगुर ते पाई गुर गिआनु गुरू प्रभ केरा ॥ जन नानक नामु गुरू ते पाइआ धुरि मसतकि भागु लिखेरा ॥४॥१॥

ik-oNkaar sat naam kartaa purakh nirbha-o nirvair akaal moorat ajoonee saibhaN gur parsaad.
*raag todee mehlaa 4 ghar 1*
har bin reh na sakai man mayraa. mayray pareetam paraan har parabh gur maylay bahur na bhavjal fayraa. ||1|| rahaao. mayrai hee-arai loch lagee parabh kayree har nainhu har parabh hayraa. satgur da-i-aal har naam drirh-aa-i-aa har paaDhar har parabh kayraa. ||1|| har rangee har naam parabh paa-i-aa har govind har parabh kayraa. har hirdai man tan meethaa laagaa mukh mastak bhaag changayraa. ||2|| lobh vikaar jinaa man laagaa har visri-aa purakh changayraa. o-ay manmukh moorh agi-aanee kahee-ahi tin mastak bhaag mandayraa. ||3|| bibayk buDh satgur tay paa-ee gur gi-aan guroo parabh kayraa. jan naanak naam guroo tay paa-i-aa Dhur mastak bhaag likhayraa. ||4||1||

*GURMUKHI*
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਰਾਗੁ ਟੋਡੀ ਮਹਲਾ ੪ ਘਰੁ ੧ ॥
ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ । ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ ।੧। ਰਹਾਉ। ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ । ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ—ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ ।੧। ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ ।੨। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ । ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ।੩। ਹੇ ਦਾਸ ਨਾਨਕ! ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ, ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ ।੪।੧।

*ENGLISH*
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru’s Grace:
Raag Todee, Chau-Padas, Fourth Mehl, First House:
Without the Lord, my mind cannot survive. If the Guru unites me with my Beloved Lord God, my breath of life, then I shall not have to face the wheel of reincarnation again in the terrifying world-ocean. ||1|| Pause|| My heart is gripped by a yearning for my Lord God, and with my eyes, I behold my Lord God. The merciful True Guru has implanted the Name of the Lord within me; this is the Path leading to my Lord God. ||1|| Through the Lord’s Love, I have found the Naam, the Name of my Lord God, the Lord of the Universe, the Lord my God. The Lord seems so very sweet to my heart, mind and body; upon my face, upon my forehead, my good destiny is inscribed. ||2|| Those whose minds are attached to greed and corruption forget the Lord, the good Lord God. Those self-willed manmukhs are called foolish and ignorant; misfortune and bad destiny are written on their foreheads. ||3|| From the True Guru, I have obtained a discriminating intellect; the Guru has revealed the spiritual wisdom of God. Servant Nanak has obtained the Naam from the Guru; such is the destiny inscribed upon his forehead. ||4||1||

ੴ ਸਤਿਗੁਰ ਪ੍ਰਸਾਦਿ ॥
ਗੱਜ-ਵੱਜ ਕੇ *ਫਤਹਿ* ਬੁਲਾਓ ਜੀ
*ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ*

 

Send Your Suggestions And Articles Contact contact@goldentempleheavenonearth.com