No comments yet

Hukamnama and Chandoa Sahib ji 24th June 2017

Hukamnama Sahib – Sachkhand Sri Harmandir Sahib, Amritsar *2017-06-24 Morning* (ANG 684)

ਧਨਾਸਰੀ ਮਹਲਾ ੫ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਧਨਾਸਰੀ ਮਹਲਾ ੫ ॥
ਹੇ ਭਾਈ ! ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ, ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ ।੧। ਹੇ ਭਾਈ ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ—ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ।੧।ਰਹਾਉ। ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ), ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ ।੨। ਹੇ ਭਾਈ ! ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ), ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ।੪।੨।੫੬।

धनासरी महला ५ ॥
त्रिपति भई सचु भोजनु खाइआ ॥ मनि तनि रसना नामु धिआइआ ॥१॥ जीवना हरि जीवना ॥ जीवनु हरि जपि साधसंगि ॥१॥ रहाउ ॥ अनिक प्रकारी बसत्र ओढाए ॥ अनदिनु कीरतनु हरि गुन गाए ॥२॥ हसती रथ असु असवारी ॥ हरि का मारगु रिदै निहारी ॥३॥ मन तन अंतरि चरन धिआइआ ॥ हरि सुख निधान नानक दासि पाइआ ॥४॥२॥५६॥

Dhanaasaree, Fifth Mehl:
I am satisfied and satiated, eating the food of Truth. With my mind, body and tongue, I meditate on the Naam, the Name of the Lord. ||1|| Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. ||1||Pause|| He is dressed in robes of all sorts, if he sings the Kirtan of the Lord’s Glorious Praises, day and night. ||2|| He rides upon elephants, chariots and horses, if he sees the Lord’s Path within his own heart. ||3|| Meditating on the Lord’s Feet, deep within his mind and body, slave Nanak has found the Lord, the treasure of peace. ||4||2||56||

Dhanaasree mehlaa 5.
taripat bha-ee sach bhojan khaa-i-aa. man tan rasna naam Dhi-aa-i-aa. ||1|| jeevnaa har jeevnaa. jeevan har jap saaDhsang. ||1|| rahaa-o. anik parkaaree bastar odhaa-ay. an-din keertan har gun gaa-ay. ||2|| hastee rath as asvaaree. har kaa maarag ridai nihaaree. ||3|| man tan antar charan Dhi-aa-i-aa. har sukh niDhaan naanak daas paa-i-aa. ||4||2||56||

Dhanaasaree, Fifth Mehl:
I am satisfied and satiated, eating the food of Truth. With my mind, body and tongue, I meditate on the Naam, the Name of the Lord. ||1|| Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. ||1||Pause|| He is dressed in robes of all sorts, if he sings the Kirtan of the Lord’s Glorious Praises, day and night. ||2|| He rides upon elephants, chariots and horses, if he sees the Lord’s Path within his own heart. ||3|| Meditating on the Lord’s Feet, deep within his mind and body, slave Nanak has found the Lord, the treasure of peace. ||4||2||56||

Waheguru Ji Ka Khalsa Waheguru Ji Ki Fateh Ji
——————————-

Send Your Suggestions And Articles Contact contact@goldentempleheavenonearth.com