No comments yet

Hukamnama and Chandoa Sahib ji 1st August 2017

Hukamnama Sahib – Sachkhand Sri Harmandir Sahib, Amritsar *2017-08-01 Morning* (ANG 652-653)

ਸਲੋਕੁ ਮਃ ੪ ॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਅਾਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮ: ੪ ॥ ਮਨਮੁਖ ਮਾਇਆ ਮੋਹਿ ਵਿਆਪੈ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

ਸਲੋਕ ਮ: ੪ ॥
(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ । (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ।੧। ਮ: ੪ ॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅੰਹਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ । ਹੇ ਨਾਨਕ ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ।੨। ਪਉੜੀ ॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂ਼ਲ ਹਨ । ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ । ਹੇ ਨਾਨਕ ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ।੨੬।
Waheguru Ji Ka Khalsa Waheguru Ji Ki Fateh Ji

Send Your Suggestions And Articles Contact contact@goldentempleheavenonearth.com