No comments yet

Hukamnama and Chandoa Sahib ji 22nd August 2017


Hukamnama Sahib – Sachkhand Sri Harmandir Sahib, Amritsar *2017-08-22 Morning* (ANG 615)

ਸੋਰਠਿ ਮਹਲਾ ੫ ॥
ਕਰਣ ਕਰਾਵਣਹਾਰ ਪ੍ਰਭੁ ਦਾਤਾ ਪਾਰਬ੍ਰਹਮ ਪ੍ਰਭੁ ਸੁਆਮੀ ॥
(ਹੇ ਭਾਈ! ਜਿਸ ਮਨੁੱਖ ਦਾ ਸਹਾਈ ਗੁਰੂ ਬਣ ਜਾਂਦਾ ਹੈ, ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਹੈ (ਜੀਵਾਂ ਪਾਸੋਂ) ਸਭ ਕੁਝ ਕਰਾ ਸਕਣ ਵਾਲਾ ਹੈ,

ਸਗਲੇ ਜੀਅ ਕੀਏ ਦਇਆਲਾ ਸੋ ਪ੍ਰਭੁ ਅੰਤਰਜਾਮੀ ॥੧॥
ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਸਭ ਦਾ ਮਾਲਕ ਹੈ, ਸਾਰੇ ਜੀਵ ਉਸੇ ਦਇਆ-ਦੇ-ਘਰ ਪ੍ਰਭੂ ਨੇ ਪੈਦਾ ਕੀਤੇ ਹੋਏ ਹਨ, ਉਹ ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ ।੧।

ਮੇਰਾ ਗੁਰੁ ਹੋਆ ਆਪਿ ਸਹਾਈ ॥
ਹੇ ਭਾਈ! ਮੇਰਾ ਗੁਰੂ (ਜਿਸ ਮਨੁੱਖ ਦਾ) ਮਦਦਗਾਰ ਆਪ ਬਣਦਾ ਹੈ,

ਸੂਖ ਸਹਜ ਆਨੰਦ ਮੰਗਲ ਰਸ ਅਚਰਜ ਭਈ ਬਡਾਈ ॥ ਰਹਾਉ ॥
ਉਸ ਮਨੁੱਖ ਦੇ ਅੰਦਰ ਆਤਮਕ ਅਡੋਲਤਾ ਦੇ ਸੁਖ ਆਨੰਦ ਖ਼ੁਸ਼ੀਆਂ ਤੇ ਸੁਆਦ ਉੱਘੜ ਪੈਂਦੇ ਹਨ । ਉਸ ਮਨੁੱਖ ਨੂੰ (ਲੋਕ ਪਰਲੋਕ ਵਿਚ) ਐਸੀ ਇੱਜ਼ਤ ਮਿਲਦੀ ਹੈ ਕਿ ਹੈਰਾਨ ਹੋ ਜਾਈਦਾ ਹੈ ।ਰਹਾਉ।

ਗੁਰ ਕੀ ਸਰਣਿ ਪਏ ਭੈ ਨਾਸੇ ਸਾਚੀ ਦਰਗਹ ਮਾਨੇ ॥
ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਆ ਪੈਂਦੇ ਹਨ, ਉਹਨਾਂ ਦੇ ਸਾਰੇ ਡਰ ਦੂਰ ਹੋ ਜਾਂਦੇ ਹਨ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ ।

ਗੁਣ ਗਾਵਤ ਆਰਾਧਿ ਨਾਮੁ ਹਰਿ ਆਏ ਅਪੁਨੈ ਥਾਨੇ ॥੨॥
ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਕੇ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਉਹ ਆਪਣੇ (ਉਸ ਹਿਰਦੇ-) ਥਾਂ ਵਿਚ ਆ ਟਿਕਦੇ ਹਨ (ਜਿਥੋਂ ਕੋਈ ਵਿਕਾਰ ਉਹਨਾਂ ਨੂੰ ਕੱਢ ਕੇ ਭਟਕਣਾ ਵਿਚ ਨਹੀਂ ਪਾ ਸਕਦਾ) ।੨।

ਜੈ ਜੈ ਕਾਰੁ ਕਰੈ ਸਭ ਉਸਤਤਿ ਸੰਗਤਿ ਸਾਧ ਪਿਆਰੀ ॥
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸੰਗਤਿ ਪਿਆਰੀ ਲੱਗਣ ਲੱਗ ਪੈਂਦੀ ਹੈ, ਸਾਰੀ ਲੁਕਾਈ ਉਸ ਦੀ ਵਡਿਆਈ ਕਰਦੀ ਹੈ, ਸੋਭਾ ਕਰਦੀ ਹੈ ।

ਸਦ ਬਲਿਹਾਰਿ ਜਾਉ ਪ੍ਰਭ ਅਪੁਨੇ ਜਿਨਿ ਪੂਰਨ ਪੈਜ ਸਵਾਰੀ ॥੩॥
ਹੇ ਭਾਈ! ਮੈਂ (ਭੀ) ਆਪਣੇ ਪ੍ਰਭੂ ਤੋਂ ਸਦਾ ਸਦਕੇ ਜਾਂਦਾ ਹਾਂ ਜਿਸ ਨੇ (ਮੈਨੂੰ ਗੁਰੂ ਦੀ ਸਰਨ ਪਾ ਕੇ) ਮੇਰੀ ਇੱਜ਼ਤ ਪੂਰੇ ਤੌਰ ਤੇ ਰੱਖ ਲਈ ਹੈ ।੩।

ਗੋਸਟਿ ਗਿਆਨੁ ਨਾਮੁ ਸੁਣਿ ਉਧਰੇ ਜਿਨਿ ਜਿਨਿ ਦਰਸਨੁ ਪਾਇਆ ॥
ਹੇ ਭਾਈ! ਜਿਸ ਜਿਸ ਮਨੁੱਖ ਨੇ (ਗੁਰੂ ਦਾ) ਦਰਸਨ ਕੀਤਾ ਹੈ, ਉਹਨਾਂ ਨੂੰ ਪ੍ਰਭੂ ਦਾ ਮਿਲਾਪ ਪ੍ਰਾਪਤ ਹੋ ਗਿਆ, ਉਹਨਾਂ ਨੂੰ ਆਤਮਕ ਜੀਵਨ ਦੀ ਸੂਝ ਪ੍ਰਾਪਤ ਹੋ ਗਈ, ਪ੍ਰਭੂ ਦਾ ਨਾਮ ਸੁਣ ਸੁਣ ਕੇ ਉਹ ਮਨੁੱਖ (ਵਿਕਾਰਾਂ ਦੇ ਹੱਲਿਆਂ ਤੋਂ) ਬਚ ਗਏ ।

ਭਇਓ ਕ੍ਰਿਪਾਲੁ ਨਾਨਕ ਪ੍ਰਭੁ ਅਪੁਨਾ ਅਨਦ ਸੇਤੀ ਘਰਿ ਆਇਆ ॥੪॥੧੩॥੨੪॥
ਹੇ ਨਾਨਕ! ਜਿਸ ਮਨੁੱਖ ਉਤੇ ਪਿਆਰਾ ਪ੍ਰਭੂ ਦਇਆਵਾਨ ਹੋਇਆ ਉਹ ਮਨੁੱਖ ਆਤਮਕ ਅਨੰਦ ਨਾਲ ਪ੍ਰਭੂ-ਚਰਨਾਂ ਵਿਚ ਲੀਨ ਹੋ ਗਿਆ ।੪।੧੩।੨੪।

Waheguru Ji Ka Khalsa Waheguru Ji Ki Fateh Ji
——————————-

Send Your Suggestions And Articles Contact contact@goldentempleheavenonearth.com