No comments yet

Hukamnama and Chandoa Sahib ji 9th October 2017

Hukamnama Sahib – Sachkhand Sri Harmandir Sahib, Amritsar *2017-10-09 Morning* (ANG 616)

ਸੋਰਠਿ ਮਹਲਾ ੫ ॥
ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥
ਹੇ ਭਾਈ! ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ ।

ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥
ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, (ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ) ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ।੧।

ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥
ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ ।

ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥
ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ।ਰਹਾਉ।

ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥
ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ,

ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥
ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ ।੨।

ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥
(ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ ।

ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥
(ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ ।੩।

ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥
ਹੇ ਨਾਨਕ! (ਆਖ—) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ ।

ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥
ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ । ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ ।੪।੧੫।੨੬।

Send Your Suggestions And Articles Contact contact@goldentempleheavenonearth.com