No comments yet

Hukamnama and Chandoa Sahib ji 29th Jan 2018

Hukamnama Sahib – Sachkhand Sri Harmandir Sahib, Amritsar *2018-01-29 Morning* (ANG 685-686)

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥
ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ ।

ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
ਗੁਰਮੁ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ ।

ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥
ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ ।

ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
(ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।੧।

ਕਿਆ ਬਗੁ ਬਪੁੜਾ ਛਪੜੀ ਨਾਇ ॥
ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ ?

ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥
(ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ ਦੂਰ ਨਹੀਂ ਹੁੰਦੀ । (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨਾ੍ ਰਿਹਾ ਹੈ । ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧। ਰਹਾਉ।

ਰਖਿ ਰਖਿ ਚਰਨ ਧਰੇ ਵੀਚਾਰੀ ॥
ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ ।

ਦੁਬਿਧਾ ਛੋਡਿ ਭਏ ਨਿਰੰਕਾਰੀ ॥
ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ ।

ਮੁਕਤਿ ਪਦਾਰਥੁ ਹਰਿ ਰਸ ਚਾਖੇ ॥
ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ ।

ਆਵਣ ਜਾਣ ਰਹੇ ਗੁਰਿ ਰਾਖੇ ॥੨॥
ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨।

ਸਰਵਰ ਹੰਸਾ ਛੋਡਿ ਨ ਜਾਇ ॥
ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ,

ਪ੍ਰੇਮ ਭਗਤਿ ਕਰਿ ਸਹਿਜ ਸਮਾਇ ॥
ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ।

ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥
ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ,

ਅਕਥ ਕਥਾ ਗੁਰ ਬਚਨੀ ਆਦਰੁ ॥੩॥
ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ । ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।੩।

ਸੁੰਨ ਮੰਡਲ ਇਕੁ ਜੋਗੀ ਬੈਸੇ ॥
ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ,

ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥
ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀ ਰਹਿੰਦੀ । ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ ?

ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥
ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ

ਸੁਰਿ ਨਰ ਨਾਥ ਸਚੇ ਸਰਣਾਈ ॥੪॥
ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪।

ਆਨੰਦ ਮੂਲੁ ਅਨਾਥ ਅਧਾਰੀ ॥
ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ ।

ਗੁਰਮੁਖਿ ਭਗਤਿ ਸਹਜਿ ਬੀਚਾਰੀ ॥
ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ ।

ਭਗਤਿ ਵਛਲ ਭੈ ਕਾਟਣਹਾਰੇ ॥
ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ ।

ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥
ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।੫।

ਅਨਿਕ ਜਤਨ ਕਰਿ ਕਾਲੁ ਸੰਤਾਏ ॥
ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ,

ਮਰਣੁ ਲਿਖਾਇ ਮੰਡਲ ਮਹਿ ਆਏ ॥
ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ),

ਜਨਮੁ ਪਦਾਰਥੁ ਦੁਬਿਧਾ ਖੋਵੈ ॥
ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ;

ਆਪੁ ਨ ਚੀਨਿਸ ਭ੍ਰਮਿ ਭ੍ਰਮਿ ਰੋਵੈ ॥੬॥
ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ ।੬।

ਕਹਤਉ ਪੜਤਉ ਸੁਣਤਉ ਏਕ ॥
ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ

ਧੀਰਜ ਧਰਮੁ ਧਰਣੀਧਰ ਟੇਕ ॥
ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ ।

ਜਤੁ ਸਤੁ ਸੰਜਮੁ ਰਿਦੈ ਸਮਾਏ ॥
ਤਾਂ ਸੁਤੇ ਹੀ ਜਤ, ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ,

ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥
ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ ।੭।

ਸਾਚੇ ਨਿਰਮਲ ਮੈਲੁ ਨ ਲਾਗੈ ॥
ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ ।

ਗੁਰ ਕੈ ਸਬਦਿ ਭਰਮ ਭਉ ਭਾਗੈ ॥
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ ।

ਸੂਰਤਿ ਮੂਰਤਿ ਆਦਿ ਅਨੂਪੁ ॥
ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ,

ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ।੮।੧।

Waheguru Ji Ka Khalsa Waheguru Ji Ki Fateh Ji
——————————-

🙏🏼🙏🏼 🌷 📖 🌷 🙏🏼🙏🏼

MON, JAN, 29, 2018

🙏🏼🙏🏼🙏🏼🙏🏼🙏🏼🙏🏼🙏🏼

SACHKHAND SRI DARBAR SAHIB:

DHANASRI MEHLA-1 GHAR-2 ASTPADIA
IKOA’NKAR SATGUR PARSAD !!
GUR SAGAR RATNI BHARPURE !!
AMRIT SANT CHUGEH NAHI DURE !!
HAR RAS CHOG CHUGEH PARABH BHAVAI !!
SARVAR MEH HANS PARANPAT PAVAI !!1!!
ANG-685

🙏🏼🙏🏼🙏🏼🙏🏼🙏🏼🙏🏼🙏🏼

GURDWARA SIS GANJ SAHIB:

SALOK !!
DAYA KARNA’N DUKH HARNA’N UCHARNA’N NAAM KIRATNENH !!
DAIAL PURAKH BHAGVANEH NANAK LIPAT NA MAYA !!1!!
ANG-709

🙏🏼🙏🏼🙏🏼🙏🏼🙏🏼🙏🏼🙏🏼

GURDWARA BANGLA SAHIB:

DHANASRI MEHLA-5 !!
JA KAO HAR RANG LAGO IS JUG MEH SO KEHIAT HAI SURA !!
AATAM JINAI SAGAL VAS TA KAI JA KA SATGUR PURA !!1!!
ANG-679

🙏🏼🙏🏼🙏🏼🙏🏼🙏🏼🙏🏼🙏🏼

TAKHAT SRI HAZUR SAHIB:

BASANT MEHLA-5 GHAR-2 HINDOL
IKOA’NKAR SATGUR PARSAD !!
HOE IKATAR MILHU MERE BHAI DUBIDHA DUR KARAHU LIV LAE !!
HAR NAMAI KE HOVHU JORI GURMUKH BAISHU SAFA VICHHAE !!1!!
ANG-1185

🙏🏼🙏🏼🙏🏼🙏🏼🙏🏼🙏🏼🙏🏼

TAKHAT SRI PATNA SAHIB:

SUHI MEHLA-1 !!
JAP TAP KA BANDH BERULA JIT LANGHEH VAHELA !!
NA SARVAR NA UCHHLAI AISA PANTH SUHELA !!1!!
ANG-729

🙏🏼🙏🏼🙏🏼🙏🏼🙏🏼🙏🏼🙏🏼

GURDWARA DUKHNIVRAN SAHIB:

BILAVAL-MEHLA-1 !!
AAPE SABAD AAPE NISAN !!
AAPE SURTA AAPE JAAN !!
AAPE KAR KAR VEKHEI TAAN !!
TU DATA NAAM PARVAN !!1!!
ANG-795

🙏🏼🙏🏼🙏🏼🙏🏼🙏🏼🙏🏼🙏🏼

WAHEGURU JI KA KHALSA
WAHEGURU JI KI FATEH

🙏🏼🙏🏼🙏🏼🙏🏼🙏🏼🙏🏼🙏🏼🙏🏼

Send Your Suggestions And Articles Contact contact@goldentempleheavenonearth.com