No comments yet

Hukamnama and Chandoa Sahib ji 24th Jan 2018

Amritvele da
Hukamnama Sri Darbar Sahib, Amritsar Sahib, Ang 596, 24-Jan-2018

ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ 

सोरठि मः १ चउतुके ॥ माइ बाप को बेटा नीका ससुरै चतुरु जवाई ॥  बाल कंनिआ कौ बापु पिआरा भाई कौ अति भाई ॥  हुकमु भइआ बाहरु घरु छोडिआ खिन महि भई पराई ॥  नामु दानु इसनानु न मनमुखि तितु तनि धूड़ि धुमाई ॥१॥  मनु मानिआ नामु सखाई ॥  पाइ परउ गुर कै बलिहारै जिनि साची बूझ बुझाई ॥ रहाउ ॥  जग सिउ झूठ प्रीति मनु बेधिआ जन सिउ वादु रचाई ॥  माइआ मगनु अहिनिसि मगु जोहै नामु न लेवै मरै बिखु खाई ॥  गंधण वैणि रता हितकारी सबदै सुरति न आई ॥  रंगि न राता रसि नही बेधिआ मनमुखि पति गवाई ॥२॥  

Sorat’h, First Mehl, Chau-Tukas:  The son is dear to his mother and father; he is the wise son-in-law to his father-in-law.  The father is dear to his son and daughter, and the brother is very dear to his brother.  By the Order of the Lord’s Command, he leaves his house and goes outside, and in an instant, everything becomes alien to him.  The self-willed manmukh does not remember the Name of the Lord, does not give in charity, and does not cleanse his consciousness; his body rolls in the dust. ||1||  The mind is comforted by the Comforter of the Naam.  I fall at the Guru’s feet – I am a sacrifice to Him; He has given me to understand the true understanding. ||Pause||  The mind is impressed with the false love of the world; he quarrels with the Lord’s humble servant.  Infatuated with Maya, night and day, he sees only the worldly path; he does not chant the Naam, and drinking poison, he dies.  He is imbued and infatuated with vicious talk; the Word of the Shabad does not come into his consciousness.  He is not imbued with the Lord’s Love, and he is not impressed by the taste of the Name; the self-willed manmukh loses his honor. ||2||  

ਨੀਕਾ = ਚੰਗਾ, ਪਿਆਰਾ। ਸਸੁਰੈ = ਸਹੁਰੇ ਦਾ। ਚਤੁਰੁ = ਸਿਆਣਾ। ਕੌ = ਨੂੰ, ਵਾਸਤੇ (ਕੋ = ਦਾ)। ਬਾਹਰੁ ਘਰੁ = ਘਰ ਬਾਹਰ, ਘਰ ਘਾਟ। ਦਾਨੁ = ਸੇਵਾ (ਦੂਜਿਆਂ ਦੀ)। ਇਸਨਾਨੁ = ਪਵਿਤ੍ਰਤਾ, ਪਵਿਤ੍ਰ ਆਚਰਨ। ਤਿਤੁ = ਉਸ ਵਿਚ, ਉਸ ਦੀ ਰਾਹੀਂ। ਤਨਿ = ਸਰੀਰ ਦੀ ਰਾਹੀਂ। ਤਿਤੁ ਤਨਿ = ਉਸ ਸਰੀਰ ਦੀ ਰਾਹੀਂ। ਧੂੜਿ ਧੁਮਾਈ = ਖੇਹ ਹੀ ਉਡਾਈ ॥੧॥ ਸਖਾਈ = ਮਿਤ੍ਰ। ਪਰਉ = ਮੈਂ ਪੈਂਦਾ ਹਾਂ। ਜਿਨਿ = ਜਿਸ (ਗੁਰੂ) ਨੇ ॥ ਰਹਾਉ॥ ਬੇਧਿਆ = ਵਿੰਨ੍ਹਿਆ। ਜਨ = ਪ੍ਰਭੂ ਦੇ ਦਾਸ, ਸੰਤ ਜਨ। ਵਾਦੁ = ਝਗੜਾ। ਮਗਨੁ = ਮਸਤ। ਅਹਿਨਿਸਿ = ਦਿਨ-ਰਾਤ (ਅਹਿ = ਦਿਨ। ਨਿਸਿ = ਰਾਤ)। ਮਗੁ = ਰਸਤਾ। ਜੋਹੈ = ਤੱਕਦਾ ਹੈ। ਮਰੈ = ਆਤਮਕ ਮੌਤ ਮਰਦਾ ਹੈ। ਬਿਖੁ = ਜ਼ਹਿਰ। ਗੰਧਣ ਵੈਣਿ = ਗੰਦੇ ਬੋਲ ਵਿਚ। ਰਤਾ = ਮਸਤ। ਹਿਤਕਾਰੀ = ਪਿਆਰ ਕਰਨ ਵਾਲਾ। ਰੰਗਿ = (ਪ੍ਰਭੂ ਦੇ) ਰੰਗ ਵਿਚ। ਰਸਿ = ਰਸ ਵਿਚ। ਮਨਮੁਖਿ = ਜਿਸ ਮਨੁੱਖ ਦਾ ਮੂੰਹ ਆਪਣੇ ਹੀ ਮਨ ਵਲ ਹੈ, ਜੋ ਆਪਣੇ ਮਨ ਦੇ ਪਿੱਛੇ ਤੁਰਦਾ ਹੈ। ਪਤਿ = ਇੱਜ਼ਤ ॥੨॥ 

ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ ਤੇ ਇੰਜ ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ ਤੇ ਇਸ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ ॥੧॥ ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮੱਤ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ॥ ਰਹਾਉ॥ ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਉਹ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ ॥੨॥ 

जो मनुष कभी माँ बाप का प्यारा बेटा था, कभी ससुर का दामाद था, कभी बेटे बेटियों के लिए प्यारा पिता था, और भाई का बहुत (स्नेही) भाई था, जब अकाल पुरख का हुकम हुआ तो उसने घर भर (सब कुछ) छोड़ दिया तो ऐसे एक पल में सब कुछ पराया हो गया। अपने मन के पीछे चलने वाले इंसान ने ना तो नाम जपा ना सेवा की और ना ही पवित्र आचरण बनाया और इस शारीर से सिर्फ़ इधर उधर के काम ही करता रहा ॥੧॥ जिस मनुष का मन गुरु के उपदेश में जुड़ जाता है वह परमात्मा के नाम को असली मित्र समझता है। में तो गुरु के चरनी लगता हु, गुरु से सदके जाता हु, जिस ने यह सची अकल दी है (की परमात्मा ही असली मित्र है ) ॥ रहाऊ ॥ मनमुख का मन जगत के साथ जूठे प्यार में जुड़ा रहता है, संत जनों के साथ वह लड़ाई करता रहता है । माया (के मोह) में मस्त वह दिन रात माया की राह देखता रहता है, परमात्मा का नाम कभी नहीं सिमरता, इस तरह (माया के मोह में ) जहर खा खा के आत्मक मोंत मर जाता है ।  वह गंधे गीतों (गाने सुनने ) में मस्त रहता है, गंधे गीत के साथ ही रहता है, परमात्मा की सिफत-सलाह वाली बाणी में उस का मन नहीं लगता है। ना ही परमात्मा के प्यार में रंगा जाता है,ना ही उस को नाम में खिचाव पैदा होता है ।  मनमुख इस तरह अपनी इज्जत गवाह लेता है ॥੨॥  

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Send Your Suggestions And Articles Contact contact@goldentempleheavenonearth.com