No comments yet

Hukamnama and Chandoa Sahib ji 9th Jan 2017

AMRITVELE DA 
HUKAMNAMA SRI DARBAR SAHIB, SRI AMRITSAR, ANG-612, 09-Jan-2018

ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥  ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥  ਹਰਿ ਆਰਾਧੇ ਅਰੋਗ ਅਨਦਾਈ ॥  ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥      ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥  ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥  ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥  ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥  ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥  ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥   
सोरठि महला ५ ॥  चरन कमल सिउ जा का मनु लीना से जन त्रिपति अघाई ॥  गुण अमोल जिसु रिदै न वसिआ ते नर त्रिसन त्रिखाई ॥१॥  हरि आराधे अरोग अनदाई ॥ जिस नो विसरै मेरा राम सनेही तिसु लाख बेदन जणु आई ॥ रहाउ ॥      जिह जन ओट गही प्रभ तेरी से सुखीए प्रभ सरणे ॥  जिह नर बिसरिआ पुरखु बिधाता ते दुखीआ महि गनणे ॥२॥  जिह गुर मानि प्रभू लिव लाई तिह महा अनंद रसु करिआ ॥  जिह प्रभू बिसारि गुर ते बेमुखाई ते नरक घोर महि परिआ ॥३॥  जितु को लाइआ तित ही लागा तैसो ही वरतारा ॥  नानक सह पकरी संतन की रिदै भए मगन चरनारा ॥४॥४॥१५॥ 

Those whose minds are attached to the lotus feet of the Lord – those humble beings are satisfied and fulfilled.  But those, within whose hearts the priceless virtue does not abide – those men remain thirsty and unsatisfied. ||1||  Worshipping the Lord in adoration, one becomes happy, and free of disease.  But one who forgets my Dear Lord – know him to be afflicted with tens of thousands of illnesses. ||Pause||      Those who hold tightly to Your Support, God, are happy in Your Sanctuary.  But those humble beings who forget the Primal Lord, the Architect of Destiny, are counted among the most miserable beings.||2||  One who has faith in the Guru, and who is lovingly attached to God, enjoys the delights of supreme ecstasy.  One who forgets God and forsakes the Guru, falls into the most horrible hell. ||3||  As the Lord engages someone, so he is engaged, and so does he perform.  Nanak has taken to the Shelter of the Saints; his heart is absorbed in the Lord’s feet. ||4||4||15||
ਪਦਅਰਥ:- ਜਾ ਕਾ ਮਨੁ—ਜਿਨ੍ਹਾਂ ਮਨੁੱਖਾਂ ਦਾ ਮਨ। ਸੇ ਜਨ—ਉਹ ਬੰਦੇ। ਤ੍ਰਿਪਤਿ ਅਘਾਈ—(ਮਾਇਆ ਵਲੋਂ) ਪੂਰੇ ਤੌਰ ਤੇ ਰੱਜੇ ਰਹਿੰਦੇ ਹਨ। ਜਿਸੁ ਰਿਦੈ—ਜਿਸੁ ਜਿਸੁ ਰਿਦੈ, ਜਿਸ ਜਿਸ ਦੇ ਹਿਰਦੇ ਵਿਚ। ਤੇ ਨਰ—ਉਹ ਬੰਦੇ। ਤ੍ਰਿਖਾਈ—ਤਿਹਾਏ।1।   ਅਰੋਗ—ਨਰੋਏ। ਅਨਦਾਈ—ਪ੍ਰਸੰਨ, ਆਨੰਦ-ਮਈ। ਸਨੇਹੀ—ਪਿਆਰਾ। ਬੇਦਨ—ਪੀੜਾਂ, ਦੁੱਖ। ਜਣੁ—ਜਾਣੋ, ਸਮਝੋ,ਮਾਨੋ। ਰਹਾਉ।   ਓਟ—ਆਸਰਾ। ਗਹੀ—ਫੜੀ। ਪ੍ਰਭ—ਹੇ ਪ੍ਰਭੂ! ਗਨਣੇ—ਗਿਣੇ ਜਾਂਦੇ ਹਨ।2।   ਗੁਰ ਮਾਨਿ—ਗੁਰੂ ਦਾ ਹੁਕਮ ਮੰਨ ਕੇ। ਲਿਵ ਲਾਈ—ਸੁਰਤਿ ਜੋੜੀ। ਗੁਰ ਤੇ—ਗੁਰੂ ਤੋਂ। ਤੇ—ਉਹ ਬੰਦੇ। ਘੋਰ—ਭਿਆਨਕ।3।   ਜਿਤੁ—ਜਿਸ (ਕੰਮ) ਵਿਚ। ਕੋ—ਕੋਈ ਬੰਦਾ। ਤਿਤ ਹੀ—{ਲਫ਼ਜ਼ ‘ਜਿਤੁ’ ਵਾਂਗ‘ਤਿਤੁ’ ਦੇ ਅਖ਼ੀਰ ਤੇ ਭੀ ੁ ਹੈ। ਪਰ ਇਹ   ੁ  ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਿਆ ਹੈ} ਉਸ (ਕੰਮ) ਵਿਚ ਹੀ। ਸਹ—ਓਟ, ਸ਼ਹ। ਮਗਨ—ਮਸਤ।4।   

ਅਰਥ:-  ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।1।   ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ। ਰਹਾਉ। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।2।   ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।3।   ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ,ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।4। 4।15।   

अर्थ :- हे भाई ! जिन मनुष्यों का मन भगवान के कमल के फूल  फूलों जैसे कोमल चरणों के साथ परच जाता है, वह मनुख (माया की तरफ से) पूरे तौर पर संतोखी रहते हैं। पर जिस जिस मनुख के हृदय में परमात्मा के अमोलक गुण नहीं बसते , वह मनुख माया की त्रिशना में फसे रहते हैं।1।  हे भाई ! परमात्मा का आराधन करने के साथ नरोए हो जाते हैं, आत्मिक अनंद बना रहता है। पर जिस मनुख को मेरा प्यारा भगवान भुल जाता है, उस ऊपर (इस प्रकार) जानो (जैसे) लाखों तकलीफें आ पड़ती हैं।रहाउ।  हे भगवान ! जिन मनुष्यों ने तेरा सहारा लिया,वह तेरी शरण में रह के सुख मनाते हैं। पर,हे भाई ! जिन मनुष्यों को सर्व-व्यापक करतार भुल जाता है, वह मनुख दुखीयों में गिने जाते हैं।2।  हे भाई ! जिन मनुष्यों ने गुरु की आज्ञा मान कर के परमात्मा में सुरति जोड़ ली, उन्हों ने बड़ा आनंद बड़ा रस मनाया। पर जो मनुख परमात्मा को भुला के गुरु की तरफ से मुँह मोड़ी रखते हैं वह भयानक नरक में पड़े रहते हैं।3।  हे नानक ! (जीवों के क्या वश ?) जिस काम में परमात्मा किसी जीव को लगाता है उसे काम में ही वह लगा रहता है, हरेक जीव उसी प्रकार काम करता है। जिन मनुष्यों ने (भगवान की प्रेरणा के साथ) संत जनों का सहारा लिया है वह अंदर से भगवान के चरणों में ही मस्त रहते हैं।4।4।15।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Send Your Suggestions And Articles Contact contact@goldentempleheavenonearth.com