No comments yet

Hukamnama and Chandoa Sahib JI 26th March 2018

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੧੩ ਚੇਤ (ਸੰਮਤ ੫੫੦ ਨਾਨਕਸ਼ਾਹੀ) 26-March-2018
ਅਂਗ – ੬੧੪ (614)

*ਸੋਰਠਿ ਮਹਲਾ ੫ ॥*
*ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥*
*ਪਦਅਰਥ: ਮਿਰਤਕ = (ਆਤਮਕ ਜੀਵਨ ਵਲੋਂ) ਮਰਿਆ ਹੋਇਆ। ਤਨਿ = ਸਰੀਰ ਵਿਚ, ਹਿਰਦੇ ਵਿਚ। ਸਾਸਾ = ਸਾਹ, ਜਿੰਦ, ਆਤਮਕ ਜੀਵਨ ਦੇਣ ਵਾਲਾ ਨਾਮ। ਆਨਿ = ਲਿਆ ਕੇ। ਮੁਗਧ = ਮੂਰਖ। ਸ੍ਰੋਤੇ = (ਸਿਫ਼ਤਿ-ਸਾਲਾਹ ਨੂੰ) ਸੁਣਨ ਵਾਲੇ। ਮੁਖਿ = ਮੂੰਹ ਨਾਲ।੧। ਤਾ ਕੀ = ਉਸ (ਵਡਿਆਈ) ਦੀ।ਰਹਾਉ। ਸੋਗ = ਗ਼ਮ। ਬਿਸਰਾਮਾ = ਟਿਕਾਣਾ, ਨਿਵਾਸ। ਬਾਂਛਤ = ਇੱਛਤ। ਅਚਿੰਤਾ = ਅਚਨਚੇਤ।੨। ਈਹਾ = ਇਸ ਲੋਕ ਵਿਚ। ਆਗੈ = ਪਰਲੋਕ ਵਿਚ। ਹਿਰਦੈ = ਹਿਰਦੈ ਵਿਚ। ਮਨਿ = ਮਨ ਵਿਚ। ਭਾਣੇ = ਪਿਆਰੇ ਲੱਗੇ।੩। ਦਰਦੁ = ਪੀੜ। ਭ੍ਰਮੁ = ਭਟਕਣ। ਪੂਰ = ਪੂਰੇ, ਸਫਲ। ਕਰੰਮਾ = ਕੰਮ।੪।*
*ਅਰਥ: ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ॥੧॥ ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ॥ ਰਹਾਉ ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੨॥ ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ। ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੩॥ ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ। ਨਾਨਕ ਜੀ ਆਖਦੇ ਹਨ- ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ॥੪॥੧੦॥੨੧॥*

*सोरठि महला ५ ॥*
*मिरतक कउ पाइओ तनि सासा बिछुरत आनि मिलाइआ ॥ पसू परेत मुगध भए स्रोते हरि नामा मुखि गाइआ ॥१॥ पूरे गुर की देखु वडाई ॥ ता की कीमति कहणु न जाई ॥ रहाउ ॥ दूख सोग का ढाहिओ डेरा अनद मंगल बिसरामा ॥ मन बांछत फल मिले अचिंता पूरन होए कामा ॥२॥ ईहा सुखु आगै मुख ऊजल मिटि गए आवण जाणे ॥ निरभउ भए हिरदै नामु वसिआ अपुने सतिगुर कै मनि भाणे ॥३॥ ऊठत बैठत हरि गुण गावै दूखु दरदु भ्रमु भागा ॥ कहु नानक ता के पूर करमा जा का गुर चरनी मनु लागा ॥४॥१०॥२१॥*
*अर्थ: हे भाई! (गुरु आतमिक तौर पर) मरे हुए मनुष्य के शरीर में नाम-जिन्द डाल देता है, (प्रभू से) विछुड़े हुए मनुष्य को लिया कर (प्रभू के साथ) मिला देता है। पशू (-स्वभाव मनुष्य) प्रेत (-स्वभाव मनुष्य) मुर्ख मनुष्य (गुरु की कृपा से परमात्मा का नाम) सुनने वाले बन जाते हैं, परमात्मा का नाम मुख से गाने लग जाते हैं ॥१॥ हे भाई! पूरे गुरु की* *आतमिक उच्चता बड़ी अश्रचर्ज है, उस का मुल्य नहीं बताया जा सकता ॥ रहाउ ॥ (हे भाई! जो मनुष्य गुरु की शरण आ पड़ता है, गुरु उस को नाम-जिन्द दे के उस के अंदर से) दुखों का ग़मों का डेरा ही ढेर कर देता है उस के अंदर आनंद खुशियों का टिकाना बना देता है। उस मनुष्य को अचानक मन-इच्छत फल प्राप्त हो जाते हैं उस के सारे कार्य पूरे हो जाते हैं ॥२॥ हे भाई! जो मनुष्य अपने गुरु के मन को पसंद आ जाते हैं, उन को इस लोग में सुख प्राप्त होता है, परलोक में भी वह सतिकारे जाते हैं, उन के जन्म मरण के चक्र खत्म हो जाते हैं। उन को कोई डर नहीं रहता (क्योंकि गुरू की कृपा द्वारा) उन के हृदय में परमात्मा का नाम आ वसता है ॥३॥ वह मनुष्य उठता बैठता हर समय परमात्मा की सिफ़त-सालाह के गीत गाता रहता है, उस के अंदरों प्रत्येक दुःख तकलीफ भटकना खत्म हो जाती है। नानक जी कहते हैं- जिस मनुष्य का मन गुरू के चरणों में जुड़ा रहता है, उस के सारे कार्य सफल हो जाते हैं ॥४॥१०॥२१॥*

*Sorath Mahalaa 5 ||*
*Mirtak Kau Paaeo Tan Saasaa Bishhurat Aan Milaaeaa || Pasoo Paret Mugadhh Bhae Srote Har Naamaa Mukh Gaaeaa ||1|| Poore Gur Kee Dekh Vaddaaee || Taa Kee Keemat Kehan N Jaaee || Rahaau || Dookh Sog Kaa Ddhaaheo Dderaa Anad Mangal Bisraamaa || Man Baañshhat Fal Mile Achintaa Pooran Hoe Kaamaa ||2|| Eehaa Sukh Aagai Mukh Oojal Mitt Gae Aavan Jaane || Nirbhau Bhae Hirdai Naam Vaseaa Apune Satgur Kai Man Bhaane ||3|| Oothat Baithat Har Gun Gaavai Dookh Dard Bhram Bhaagaa || Kahu Naanak Taa Ke Poor Kråmaa Jaa Kaa Gur Charnee Man Laagaa ||4||10||21||*

*Meaning:
He infuses the breath into the dead bodies, and he reunited the separated ones. Even beasts, demons and fools become attentive listeners, when He sings the Praises of the Lord’s Name. ||1|| Behold the glorious greatness of the Perfect Guru. His worth cannot be described. || Pause || He has demolished the abode of sorrow and disease, and brought bliss, joy and happiness. He effortlessly awards the fruits of the mind’s desire, and all works are brought to perfection. ||2|| He finds peace in this world, and his face is radiant in the world hereafter; his comings and goings are finished. He becomes fearless, and his heart is filled with the Naam, the Name of the Lord; his mind is pleasing to the True Guru. ||3|| Standing up and sitting down, he sings the Glorious Praises of the Lord; his pain, sorrow and doubt are dispelled. Says Nanak Ji, his karma is perfect; his mind is attached to the Guru’s feet. ||4||10||21||*

ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa
Waheguru Ji Ki Fateh Ji ੴ

Send Your Suggestions And Articles Contact contact@goldentempleheavenonearth.com