No comments yet

Hukamnama and Chandoa Sahib ji 31st March 2018

🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੧੮ ਚੇਤ (ਸੰਮਤ ੫੫੦ ਨਾਨਕਸ਼ਾਹੀ)
Aad Guru Jugo-Jog Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 18th Chet (Samvat 550 Nanakshahi) 31-March-2018
ਅੰਗ – ੯੬੫ (965)

ਸਲੋਕ ਮਃ ੫ ॥ ਜਾਂ ਪਿਰੁ ਅੰਦਰਿ ਤਾਂ ਧਨ ਬਾਹਰਿ ॥ ਜਾਂ ਪਿਰੁ ਬਾਹਰਿ ਤਾਂ ਧਨ ਮਾਹਰਿ ॥ ਬਿਨੁ ਨਾਵੈ ਬਹੁ ਫੇਰ ਫਿਰਾਹਰਿ ॥ ਸਤਿਗੁਰਿ ਸੰਗਿ ਦਿਖਾਇਆ ਜਾਹਰਿ ॥ ਜਨ ਨਾਨਕ ਸਚੇ ਸਚਿ ਸਮਾਹਰਿ ॥੧॥ {ਪੰਨਾ 965}

ਪਦ ਅਰਥ: ਪਿਰੁ = ਪਤੀ-ਪਰਮਾਤਮਾ। ਅੰਦਰਿ = ਹਿਰਦੇ ਵਿਚ (ਪ੍ਰਤੱਖ) । ਧਨ = ਜੀਵ-ਇਸਤ੍ਰੀ। ਬਾਹਰਿ = ਨਿਰਲੇਪ (ਧੰਧਿਆਂ ਤੋਂ) । ਜਾਂ ਪਿਰੁ ਬਾਹਰਿ = ਜਦੋਂ ਪਤੀ-ਪ੍ਰਭੂ ਜੀਵ-ਇਸਤ੍ਰੀ ਦੀ ਯਾਦ ਤੋਂ ਪਰੇ ਹੋ ਜਾਂਦਾ ਹੈ। ਮਾਹਰਿ = ਚੌਧਰਾਣੀ, ਧੰਧਿਆਂ ਵਿਚ ਖਚਿਤ। ਫੇਰ = ਜਨਮਾਂ ਦੇ ਗੇੜ, ਭਟਕਣਾ। ਸਤਿਗੁਰਿ = ਗੁਰੂ ਨੇ। ਸੰਗਿ = ਅੰਦਰ ਨਾਲ ਹੀ। ਸਚੇ ਸਚਿ = ਨਿਰੋਲ ਸਦਾ-ਥਿਰ ਹਰੀ ਵਿਚ। ਸਮਾਹਰਿ = ਸਮਾਇਆ ਰਹਿੰਦਾ ਹੈ, ਟਿਕਿਆ ਰਹਿੰਦਾ ਹੈ। ਜਾਹਰਿ = ਪਰਤੱਖ।

ਅਰਥ: ਜਦੋਂ ਪਤੀ-ਪ੍ਰਭੂ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਤੱਖ ਮੌਜੂਦ ਹੋਵੇ, ਤਾਂ ਜੀਵ-ਇਸਤ੍ਰੀ ਮਾਇਕ ਧੰਧਿਆਂ ਝੰਬੇਲਿਆਂ ਤੋਂ ਨਿਰਲੇਪ ਰਹਿੰਦੀ ਹੈ। ਜਦੋਂ ਪਤੀ-ਪ੍ਰਭੂ ਯਾਦ ਤੋਂ ਦੂਰ ਹੋ ਜਾਏ, ਤਾਂ ਜੀਵ-ਇਸਤ੍ਰੀ ਮਾਇਕ ਧੰਧਿਆਂ ਵਿਚ ਖਚਿਤ ਹੋਣ ਲੱਗ ਪੈਂਦੀ ਹੈ। ਪ੍ਰਭੂ ਦੀ ਯਾਦ ਤੋਂ ਬਿਨਾ ਜੀਵ ਅਨੇਕਾਂ ਭਟਕਣਾਂ ਵਿਚ ਭਟਕਦਾ ਹੈ।

ਹੇ ਦਾਸ ਨਾਨਕ! ਜਿਸ ਮਨੁੱਖ ਨੂੰ ਗੁਰੂ ਨੇ ਹਿਰਦੇ ਵਿਚ ਪ੍ਰਤੱਖ ਪ੍ਰਭੂ ਵਿਖਾ ਦਿੱਤਾ, ਉਹ ਸਦਾ-ਥਿਰ ਪ੍ਰਭੂ ਵਿਚ ਹੀ ਟਿਕਿਆ ਰਹਿੰਦਾ ਹੈ।1।

ਮਃ ੫ ॥ ਆਹਰ ਸਭਿ ਕਰਦਾ ਫਿਰੈ ਆਹਰੁ ਇਕੁ ਨ ਹੋਇ ॥ ਨਾਨਕ ਜਿਤੁ ਆਹਰਿ ਜਗੁ ਉਧਰੈ ਵਿਰਲਾ ਬੂਝੈ ਕੋਇ ॥੨॥ {ਪੰਨਾ 965}

ਪਦ ਅਰਥ: ਸਭਿ = ਸਾਰੇ। ਇਕੁ ਆਹਰੁ = ਇਕ ਪ੍ਰਭੂ ਨੂੰ ਯਾਦ ਕਰਨ ਦਾ ਉੱਦਮ। ਜਿਤੁ ਆਹਰਿ = ਜਿਸ ਆਹਰ ਦੀ ਰਾਹੀਂ। ਉਧਰੈ = (ਵਿਕਾਰਾਂ ਤੋਂ) ਬਚਦਾ ਹੈ। {ਨੋਟ: ਲਫ਼ਜ਼ ‘ਆਹਰੁ’, ‘ਆਹਰ’, ‘ਆਹਰਿ’। ਵਿਆਕਰਣ ਅਨੁਸਾਰ ਤਿੰਨ ਵਖ ਵਖ ਰੂਪ}।

ਅਰਥ: ਹੇ ਨਾਨਕ! ਮਨੁੱਖ ਹੋਰ ਸਾਰੇ ਉੱਦਮ ਕਰਦਾ ਫਿਰਦਾ ਹੈ, ਪਰ ਇਕ ਪ੍ਰਭੂ ਨੂੰ ਸਿਮਰਨ ਦਾ ਉੱਦਮ ਨਹੀਂ ਕਰਦਾ। ਜਿਸ ਉੱਦਮ ਦੀ ਰਾਹੀਂ ਜਗਤ ਵਿਕਾਰਾਂ ਤੋਂ ਬਚ ਸਕਦਾ ਹੈ (ਉਸ ਉੱਦਮ ਨੂੰ) ਕੋਈ ਵਿਰਲਾ ਮਨੁੱਖ ਸਮਝਦਾ ਹੈ।

ਪਉੜੀ ॥ ਵਡੀ ਹੂ ਵਡਾ ਅਪਾਰੁ ਤੇਰਾ ਮਰਤਬਾ ॥ ਰੰਗ ਪਰੰਗ ਅਨੇਕ ਨ ਜਾਪਨ੍ਹ੍ਹਿ ਕਰਤਬਾ ॥ ਜੀਆ ਅੰਦਰਿ ਜੀਉ ਸਭੁ ਕਿਛੁ ਜਾਣਲਾ ॥ ਸਭੁ ਕਿਛੁ ਤੇਰੈ ਵਸਿ ਤੇਰਾ ਘਰੁ ਭਲਾ ॥ ਤੇਰੈ ਘਰਿ ਆਨੰਦੁ ਵਧਾਈ ਤੁਧੁ ਘਰਿ ॥ ਮਾਣੁ ਮਹਤਾ ਤੇਜੁ ਆਪਣਾ ਆਪਿ ਜਰਿ ॥ ਸਰਬ ਕਲਾ ਭਰਪੂਰੁ ਦਿਸੈ ਜਤ ਕਤਾ ॥ ਨਾਨਕ ਦਾਸਨਿ ਦਾਸੁ ਤੁਧੁ ਆਗੈ ਬਿਨਵਤਾ ॥੧੮॥ {ਪੰਨਾ 965}

ਪਦ ਅਰਥ: ਅਪਾਰੁ = ਅ-ਪਾਰੁ, ਜਿਸ ਦਾ ਪਾਰਲਾ ਬੰਨਾ ਨਾਹ ਲੱਭ ਸਕੇ। ਮਰਤਬਾ = ਰੁਤਬਾ। ਰੰਗ ਪਰੰਗ = ਰੰਗ-ਬਰੰਗੇ। ਨ ਜਾਪਨਿ = ਸਮਝੇ ਨਹੀਂ ਜਾ ਸਕਦੇ। ਜੀਉ = ਜਿੰਦ, ਸਹਾਰਾ। ਜਾਣਲਾ = ਜਾਣਨ ਵਾਲਾ। ਵਸਿ = ਵੱਸ ਵਿਚ। ਭਲਾ = ਸੋਹਣਾ। ਘਰਿ = ਘਰ ਵਿਚ। ਤੁਧੁ ਘਰਿ = ਤੇਰੇ ਘਰ ਵਿਚ। ਵਧਾਈ = ਖ਼ੁਸ਼ੀਆਂ, ਸ਼ਾਦੀਆਨੇ। ਮਹਤਾ = ਮਹੱਤਤਾ, ਵਡਿਆਈ। ਤੇਜੁ = ਪਰਤਾਪ। ਜਰਿ = ਜਰਦਾ ਹੈਂ। ਕਲਾ = ਤਾਕਤ, ਸੱਤਿਆ। ਜਤ ਕਤਾ = ਹਰ ਥਾਂ। ਦਾਸਨਿ ਦਾਸੁ = ਦਾਸਾਂ ਦਾ ਦਾਸ।

ਅਰਥ: ਹੇ ਪ੍ਰਭੂ! ਤੇਰਾ ਬੇਅੰਤ ਹੀ ਵੱਡਾ ਰੁਤਬਾ ਹੈ, (ਸੰਸਾਰ ਵਿਚ) ਤੇਰੇ ਅਨੇਕਾਂ ਹੀ ਕਿਸਮਾਂ ਦੇ ਕੌਤਕ ਹੋ ਰਹੇ ਹਨ ਜੋ ਸਮਝੇ ਨਹੀਂ ਜਾ ਸਕਦੇ। ਸਭ ਜੀਵਾਂ ਦੇ ਅੰਦਰ ਤੂੰ ਹੀ ਜਿੰਦ-ਰੂਪ ਹੈਂ, ਤੂੰ (ਜੀਵਾਂ ਦੀ) ਹਰੇਕ ਗੱਲ ਜਾਣਦਾ ਹੈਂ। ਸੋਹਣਾ ਹੈ ਤੇਰਾ ਟਿਕਾਣਾ, ਸਾਰੀ ਸ੍ਰਿਸ਼ਟੀ ਤੇਰੇ ਹੀ ਵੱਸ ਵਿਚ ਹੈ।

(ਇਤਨੀ ਸ੍ਰਿਸ਼ਟੀ ਦਾ ਮਾਲਕ ਹੁੰਦਿਆਂ ਭੀ) ਤੇਰੇ ਹਿਰਦੇ ਵਿਚ ਸਦਾ ਆਨੰਦ ਤੇ ਖ਼ੁਸ਼ੀਆਂ ਹਨ, ਤੂੰ ਆਪਣੇ ਇਤਨੇ ਵੱਡੇ ਮਾਣ ਵਡਿਆਈ ਤੇ ਪਰਤਾਪ ਨੂੰ ਆਪ ਹੀ ਜਰਦਾ ਹੈਂ।

(ਹੇ ਭਾਈ!) ਸਾਰੀਆਂ ਤਾਕਤਾਂ ਦਾ ਮਾਲਕ-ਪ੍ਰਭੂ ਹਰ ਥਾਂ ਦਿੱਸ ਰਿਹਾ ਹੈ। ਹੇ ਪ੍ਰਭੂ! ਨਾਨਕ ਤੇਰੇ ਦਾਸਾਂ ਦਾ ਦਾਸ ਤੇਰੇ ਅੱਗੇ (ਹੀ) ਅਰਦਾਸ-ਬੇਨਤੀ ਕਰਦਾ ਹੈ। 18।

ਗੁਰੂ ਰੁਪ ਸਾਧ ਸਂਗਤ ਜਿਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ
🌟✨🌟✨🌟✨🌟✨🌟✨🌟
*ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)*
🌟✨🌟✨🌟✨🌟✨🌟✨🌟
ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa
Waheguru Ji Ki Fateh Ji ੴ
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺

Send Your Suggestions And Articles Contact contact@goldentempleheavenonearth.com