No comments yet

Hukamnama and Chandoa Sahib ji 8th May 2018

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੨੫ ਵੈਸਾਖ (ਸੰਮਤ ੫੫੦ ਨਾਨਕਸ਼ਾਹੀ) 08-May-2018 (Hukamnama Sahib ji )
ਅੰਗ – ੬੨੪ (624)

*ਸੋਰਠਿ ਮਹਲਾ ੫ ॥*
*ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥*

*ਪਦਅਰਥ: ਗਈ ਬਹੋੜੁ = (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ = ਪੂੰਜੀ) ਨੂੰ ਵਾਪਸ ਦਿਵਾਣ ਵਾਲਾ। ਬੰਦੀ ਛੋੜੁ = (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ। ਦੁਖ ਦਾਰੀ = ਦੁੱਖਾਂ ਵਿਚ ਦਾਰੀ ਕਰਨ ਵਾਲਾ, ਦੁੱਖਾਂ ਵਿਚ ਧੀਰਜ ਦੇਣ ਵਾਲਾ। ਪੈਜ = ਇੱਜ਼ਤ, ਲਾਜ।੧। ਨਿਚੀਜਿਆ = ਨਕਾਰਿਆਂ ਨੂੰ। ਚੀਜ ਕਰੇ = ਆਦਰ = ਜੋਗ ਬਣਾ ਦੇਂਦਾ ਹੈ।ਰਹਾਉ। ਭਾਇ = ਪ੍ਰੇਮ ਨਾਲ, ਆਪਣੀ ਲਗਨ ਨਾਲ। ਸੁਭਾਈ = ਆਪਣੇ ਸੁਭਾਵ ਅਨੁਸਾਰ। ਕਰਿ = ਕਰ ਕੇ। ਬਹੁ ਭਾਤੀ = ਕਈ ਤਰੀਕਿਆਂ ਨਾਲ। ਬਹੁੜਿ = ਮੁੜ, ਫਿਰ। ਗਲਿ = ਗਲ ਨਾਲ। ਮਾਰਗਿ = (ਸਿੱਧੇ) ਰਸਤੇ ਉਤੇ।੨। ਅੰਤਰਜਾਮੀ = ਦਿਲ ਦੀ ਜਾਣਨ ਵਾਲਾ। ਸਭ ਬਿਧਿ = ਹਰੇਕ (ਆਤਮਕ) ਹਾਲਤ। ਪਹਿ = ਪਾਸ। ਕਥਨਿ = ਕਥਨ ਕਰਨ ਨਾਲ, ਜ਼ਬਾਨੀ ਕਹਿ ਦੇਣ ਨਾਲ। ਭੀਜੈ = ਖ਼ੁਸ਼ ਹੁੰਦਾ। ਭਾਵੈ = ਚੰਗਾ ਲੱਗਦਾ ਹੈ। ਪੈਜ = ਇੱਜ਼ਤ। ਓਟ = ਆਸਰਾ। ਰਹਾਈਐ = ਰੱਖੀ ਹੋਈ ਹੈ। ਹੋਇ = ਹੋ ਕੇ। ਆਪੇ = ਆਪ ਹੀ। ਮੇਲਿ = ਮੇਲੇ, ਮੇਲਦਾ ਹੈ। ਚੂਕੇ = ਮੁੱਕ ਜਾਂਦੀ ਹੈ। ਚਿੰਤੀ = ਚਿੰਤਾ। ਅਵਖਦੁ = ਦਵਾਈ। ਮੁਖਿ = ਮੂੰਹ ਵਿਚ। ਸੁਖਿ = ਆਤਮਕ ਆਨੰਦ ਵਿਚ। ਵਸੰਤੀ = ਵੱਸਦਾ ਹੈ।੪।*

*ਅਰਥ: ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥ ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ॥ ਰਹਾਉ ॥ ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ॥੨॥ ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ॥੩॥ ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਦਾਸ ਨਾਨਕ ਜੀ! (ਆਖੋ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ॥੪॥੧੨॥੬੨॥*

*सोरठि महला ५ ॥*
*गई बहोड़ु बंदी छोड़ु निरंकारु दुखदारी ॥ करमु न जाणा धरमु न जाणा लोभी माइआधारी ॥ नामु परिओ भगतु गोविंद का इह राखहु पैज तुमारी ॥१॥ हरि जीउ निमाणिआ तू माणु ॥ निचीजिआ* *चीज करे मेरा गोविंदु तेरी कुदरति कउ कुरबाणु ॥ रहाउ ॥ जैसा बालकु* *भाइ सुभाई लख अपराध कमावै ॥ करि उपदेसु झिड़के बहु भाती बहुड़ि पिता गलि लावै ॥ पिछले अउगुण बखसि लए प्रभु आगै मारगि पावै ॥२॥ हरि अंतरजामी सभ बिधि जाणै ता किसु पहि आखि सुणाईऐ ॥ कहणै कथनि न भीजै गोबिंदु हरि भावै पैज रखाईऐ ॥ अवर ओट मै सगली देखी इक तेरी ओट रहाईऐ ॥३॥ होइ दइआलु किरपालु प्रभु ठाकुरु आपे सुणै बेनंती ॥ पूरा सतगुरु मेलि मिलावै सभ चूकै मन की चिंती ॥ हरि हरि नामु अवखदु मुखि पाइआ जन नानक सुखि वसंती ॥४॥१२॥६२॥*

*अर्थ: हे प्रभू! तुम (आत्मिक जीवन की विलुप्त हो चुकी (रास-पूँजी) को वापिस दिलाने वाले हो, तुम (विकारों की) कैद से छुड़ाने वाले हो, तेरा कोई खास सरूप बयां नहीं किया जा सकता, तुम (जीवों को दुःख में धीरज देने वाले हो। हे प्रभू! मैं कोई अच्छा करम कोई अच्छा धरम करना नहीं जनता, मैं लोभ में फँसा रहता हूँ, मैं माया के मोह में ग्रस्त रहता हूँ। परन्तु हे प्रभू! मेरा नाम “गोबिंद का भगत” पड़ चुका है। सो, अब तुम अपने नाम की लाज रखो ॥१॥ हे प्रभु जी! तुम उन लोगो को मान देते हो, जिनका कोई मान नहीं करता। मैं तेरी ताकत से सदके जाता हूँ। हे भाई! मेरा गोबिंद नाकाम और नकारे गए लोगो को भी आदर के योग्य बना देता है ॥ रहाउ ॥ हे भाई! जैसे कोई बच्चा अपनी लगन अनुसार सुभाव अनुसार लाखों गलतिया करता है, उस का पिता उस को शिख्सा दे दे के कई तरीकों से झिड़कता भी है, पर फिर अपने गल से (उस को) लगा लेता है, इसे तरह प्रभू-पिता भी जीवों के पिछले गुनाह बखस लेता है, और आगे के लिए (जीवन के) ठीक रास्ते पर पा देता है ॥२॥ हे भाई! परमात्मा प्रतेक के दिल की जानने वाला है, (जीवों की) प्रतेक (आतमिक) हालत को जानता है। (उस को छोड कर) ओर किस पास (अपनी हालत) कह कर सुनाई जा सकती है? हे भाई! परमात्मा केवल जुबानी बातों से खुश नहीं होता। (कार्या कर के जो मनुष्य) परमात्मा को अच्छा लग जाता है, उस की वह इज्ज़त रख लेता है। हे प्रभू! मैं ओर सभी आसरे देख लिए हैं, मैं एक तेरा आसरा ही रखा हुआ है ॥३॥ हे भाई! मालक-प्रभू दयावान हो कर कृपाल हो कर आप ही (जिस मनुष्य की) बेनती सुन लेता है, उसको पूरा गुरू मिला देता है (इस तरह, उस मनुष्य के) मन की प्रतेक चिंता मुक जाती है। दास नानक जी! (कहो-गुरू जिस मनुष्य के) मुँह में परमात्मा की नाम-दवाई पा देता है, वह मनुष्य आतमिक आनन्द में जीवन बितीत करता है ॥४॥१२॥६२॥*

*Sorath Mahalaa 5 ||*
*Gaee Bahorr Bandee Shhorr Nirankaar Dukhdaaree || Karam N Jaanaa Dhharam N Jaanaa Lobhee Maaeaadhhaaree || Naam Pareo Bhagat Govind Kaa Eh Raakhahu Paij Tumaaree ||1|| Har Jeeu Nimaaneaa Too Maan || Nicheejeaa Cheej Kare Meraa Govind Teree Kudrat Kau Kurbaan || Rahaau || Jaisaa Baalak Bhaae Subhaaee Lakh Apraadhh Kamaavai || Kar Oupdes Jhirrke Bahu Bhaatee Bahurr Pitaa Gal Laavai || Pishhle Aougun Bakhas Lae Prabh Aagai Maarag Paavai ||2|| Har Antarjaamee Sabh Bidhh Jaanai Taa Kis Peh Aakh Sunaaeeai || Kehnai Kathhan N Bheejai Gobind Har Bhaavai Paij Rakhaaeeai || Avar Ott Mai Saglee Dekhee Ik Teree Ott Rahaaeeai ||3|| Hoe Daeaal Kirpaal Prabh Thaakur Aape Sunai Benantee || Pooraa Satgur Mel Milaavai Sabh Chookai Man Kee Chintee || Har Har Naam Avkhad Mukh Paaeaa Jan Naanak Sukh Vasantee ||4||12||62||*

*Meaning:
The Restorer of what was taken away, the Liberator from captivity; the Formless Lord, the Destroyer of pain. I do not know about karma and good* *deeds; I do not know about Dharma and righteous living. I am so* *greedy, chasing after Maya. I go by the name of God’s devotee; please, save this honor of Yours. ||1|| O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes – His father teaches him, and scolds him so many times, but still, he hugs him close in his embrace. Please forgive my past actions, God, and place me on Your path for the future. ||2|| The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. ||3|| Becoming kind and compassionate, God the Lord and Master Himself listens to my prayer. He unites me in Union with the Perfect True Guru, and all the cares and anxieties of my mind are dispelled. The Lord, Har, Har, has placed the medicine of the Naam into my mouth; Daas Nanak Ji abides in peace. ||4||12||62||*

ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa
Waheguru Ji Ki Fateh Ji ੴ

Send Your Suggestions And Articles Contact contact@goldentempleheavenonearth.com