No comments yet

Hukamnama and Chandoa Sahib ji 16th June 2018

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੦੨ ਹਾੜ (ਸੰਮਤ ੫੫੦ ਨਾਨਕਸ਼ਾਹੀ) 16-June-2018

ਅੰਗ – ੬੨੧ (621)
*ਸੋਰਠਿ ਮਹਲਾ ੫ ਘਰੁ ੩ ਚਉਪਦੇ*
*ੴ ਸਤਿਗੁਰ ਪ੍ਰਸਾਦਿ ॥*
*ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥*

*ਪਦਅਰਥ: ਮਿਲਿ = ਮਿਲ ਕੇ {ਲਫ਼ਜ਼ ‘ਮਿਲਿ’ ਅਤੇ ਅਖ਼ੀਰਲੀ ਤੁਕ ਦੇ ਲਫ਼ਜ਼ ‘ਮਿਲੁ’ ਦਾ ਫ਼ਰਕ ਧਿਆਨ ਨਾਲ ਵੇਖੋ}। ਮਿਲਿ ਪੰਚਹੁ = (ਨਗਰ ਦੇ) ਪੈਂਚਾਂ ਨੂੰ ਮਿਲ ਕੇ। ਸਹਸਾ = (ਕਾਮਾਦਿਕ ਵੈਰੀਆਂ ਵਲੋਂ ਪੈ ਰਿਹਾ) ਸਹਿਮ। ਚੁਕਾਇਆ = ਮੁਕਾਇਆ। ਸਿਕਦਾਰਹੁ = ਸਰਦਾਰਾਂ ਤੋਂ। ਪਤੀਆਇਆ = ਪਤੀਜ ਸਕਿਆ। ਉਮਰਾਵਹੁ ਆਗੈ = ਸਰਕਾਰੀ ਹਾਕਮਾਂ ਦੇ ਸਾਹਮਣੇ। ਝੇਰਾ = ਝਗੜਾ। ਰਾਜਨ ਰਾਮ = ਪ੍ਰਭੂ ਪਾਤਿਸ਼ਾਹ। ਨਿਬੇਰਾ = ਨਿਬੇੜਾ, ਫ਼ੈਸਲਾ।੧। ਕਤਹੁ = ਕਿਤੇ ਭੀ। ਭੇਟੇ = ਮਿਲ ਪਏ। ਗੋਸਾਈ = ਧਰਤੀ ਦਾ ਮਾਲਕ।ਰਹਾਉ। ਪੂਕਾਰਾ = (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸ਼ਿਕੈਤ। ਲਬਧਿ = ਜਿਸ ਚੀਜ਼ ਦੇ ਪ੍ਰਾਪਤ ਕਰਨ ਦੀ ਲੋੜ ਸੀ। ਕਤ = ਕਿੱਥੇ? ਤਾ = ਤਦੋਂ।੨। ਤਹ = ਉੱਥੇ, ਪ੍ਰਭੂ ਦੇ ਦਰਬਾਰ ਵਿਚ। ਸਾਚ ਨਿਆਇ = ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ। ਸਮ = ਬਰਾਬਰ। ਠਾਕੁਰੁ = ਮਾਲਕ। ਚੇਰਾ = ਨੌਕਰ। ਅੰਤਰਜਾਮੀ = ਹਰੇਕ ਦੇ ਦਿਲ ਦੀ ਜਾਣਨ ਵਾਲਾ।੩। ਕੋ = ਦਾ। ਤਹ = ਉੱਥੇ, ‘ਸਰਬ ਥਾਨ ਕੋ ਰਾਜਾ’ ਨਾਲ ਮੇਲ = ਅਵਸਥਾ ਵਿਚ। ਅਨਹਦ = ਇਕ-ਰਸ, ਬਿਨਾ ਵਜਾਏ, ਲਗਾਤਾਰ। ਸਬਦ = ਸਿਫ਼ਤਿ-ਸਾਲਾਹ ਦੀ ਬਾਣੀ। ਅਗਾਜਾ = ਗੱਜ ਪਈ, ਪੂਰਾ ਪ੍ਰਭਾਵ ਪਾਂਦੀ ਹੈ। ਪਹਿ = ਪਾਸ। ਆਪੁ = ਆਪਾ = ਭਾਵ। ਗਵਾਈ = ਗਵਾ ਕੇ।੪।*

*ਅਰਥ: ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਨਾਨਕ ਜੀ! (ਆਖੋ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥*

*सोरठि महला ५ घरु ३ चउपदे*
*ੴ सतिगुर प्रसादि ॥*
*मिलि पंचहु नही सहसा चुकाइआ ॥ सिकदारहु नह पतीआइआ ॥ उमरावहु आगै झेरा ॥ मिलि राजन राम निबेरा ॥१॥ अब ढूढन कतहु न जाई ॥ गोबिद भेटे गुर गोसाई ॥ रहाउ ॥ आइआ प्रभ दरबारा ॥ ता सगली मिटी पूकारा ॥ लबधि आपणी पाई ॥ ता कत आवै कत जाई ॥२॥ तह साच निआइ निबेरा ॥ ऊहा सम ठाकुरु सम चेरा ॥ अंतरजामी जानै ॥ बिनु बोलत आपि पछानै ॥३॥ सरब थान को राजा ॥ तह अनहद सबद अगाजा ॥ तिसु पहि किआ चतुराई ॥ मिलु नानक* *आपु गवाई ॥४॥१॥५१॥*

*अर्थ: राग सोरठि, घर ३ में* *गुरू अर्जनदेव जी की चार-बंदों वाली बाणी।*
*अकाल पुरख एक है और सतिगुरू की कृपा से मिलता है।*
*हे भाई ! नगर के पैंचाँ को मिल के (कामादिक वैरीयो से हो रहा) सहम दूर नहीं किया जा सकता। सरदारों लोगों से भी तस्सली नहीं मिल सकती (कि यह वैरी तंग नहीं करेगे) सरकारी हाकिम के आगे भी यह झगड़ा (पेश करने से कुछ नहीं बनता) भगवान पातिशाह को मिल के फैसला हो जाता है (और, कामादिक वैरीयो का भय खत्म हो जाता है) ॥१॥ अब (कामादिक वैरीयो से हो रहे सहम से बचने के लिए) किसी ओर जगह (सहारा) खोजने की जरूरत ना रह गई, जब गोबिंद को, गुरु को सृष्टि के खसम को मिल गए ॥ रहाउ ॥ हे भाई ! जब मनुष्य भगवान की हजूरी में पहुंचता है (चित् जोड़ता है), तब इस की (कामादिक वैरीयो के विरुध) सारी शिकैत खत्म हो जाती है। तब मनुख वह वसत हासिल कर लेता है जो सदा इस की अपनी बनी रहती है, तब विकारों में फंस कर भटकने से बच जाता है ॥२॥ हे भाई ! भगवान की हजूरी में सदा कायम रहने वाले न्याय अनुसार (कामादिकाँ के साथ हो रही टकर का) फैसला हो जाता है। उस दरगाह में (जुल्मी का कोई लिहाज नहीं किया जाता) स्वामी और नौकर एक जैसा समझा जाता है। हरेक के दिल की जानने वाला भगवान (हजूरी में पहुंचे हुए सवाली के दिल की) जानता है, (उस के) बोले बिना वह भगवान आप (उस के दिल की पीड़ा को) समझ लेता है ॥३॥ हे भाई ! भगवान सारे लोकों का स्वामी है, उस के साथ मिलाप-अवस्था में मनुख के अंदर भगवान की सिफ़त-सालाह की बाणी एक-रस पूरा प्रभाव डाल लेती है (और, मनुख ऊपर कामादिक वैरी अपना जोर नहीं पा सकते)। (पर, हे भाई ! उस को मिलने के लिए) उस के साथ कोई चलाकी नहीं की जा सकती। नानक जी ! (कहो-हे भाई ! अगर उस को मिलना है, तो) आपा-भाव गवा के (उस को) मिल ॥४॥१॥५१॥*

*Sorath Mahalaa 5 Ghar 3 Choupade*
*Ik Oankaar Satgur Parsaad ||*
*Mil Panchahu Nahee Sehsaa Chukaaeaa || Sikdaarahu Neh Pateeaaeaa || Oumraavahu Aagai Jheraa || Mil Raajan Raam Niberaa ||1|| Ab Ddooddan Katahu N Jaaee || Gobid Bhette Gur Gosaaee || Rahaau || Aaeaa Prabh Darbaaraa || Taa Sagalee Mittee Pookaaraa || Labadhh Aapnee Paaee || Taa Kat Aavai Kat Jaaee ||2|| Teh Saach Niaae Niberaa || Oohaa Sam Thaakur Sam Cheraa || Antarjaamee Jaanai || Bin Bolat Aap Pashhaanai ||3|| Sarab Thhaan Ko Raajaa || Teh Anhad Shabad Agaajaa || Tis Peh Kiaa Chaturaaee || Mil Naanak Aap Gavaaee ||4||1||51||*

*Meaning: Sorath Mahalaa 5 Ghar 3 Choupade*
*One Universal Creator God. By The Grace Of The True Guru:*
*Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. ||1|| Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go ? ||2|| There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. ||3|| He is the King of all places. There, the unstruck melody of the Shabad resounds. Of what use is* *cleverness when dealing with Him ? Meeting with Him, Nanak Ji, one loses his self-conceit. ||4||1||51||*

ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa
Waheguru Ji Ki Fateh Ji ੴ

Send Your Suggestions And Articles Contact contact@goldentempleheavenonearth.com