No comments yet

Hukamnama and Chandoa Sahib ji 7th October 2018

AMRIT VELE DA HUKAMNAMA SRI DARBAR SAHIB SRI AMRITSAR, ANG 786, 07-Oct-2018

ਸਲੋਕੁ ਮਃ ੩ ॥ ਸੂਹਵੀਏ ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥ ਸੂਹੈ ਵੇਸਿ ਪਿਰੁ ਕਿਨੈ ਨ ਪਾਇਓ ਮਨਮੁਖਿ ਦਝਿ ਮੁਈ ਗਾਵਾਰਿ ॥ ਸਤਿਗੁਰਿ ਮਿਲਿਐ ਸੂਹਾ ਵੇਸੁ ਗਇਆ ਹਉਮੈ ਵਿਚਹੁ ਮਾਰਿ ॥ ਮਨੁ ਤਨੁ ਰਤਾ ਲਾਲੁ ਹੋਆ ਰਸਨਾ ਰਤੀ ਗੁਣ ਸਾਰਿ ॥ ਸਦਾ ਸੋਹਾਗਣਿ ਸਬਦੁ ਮਨਿ ਭੈ ਭਾਇ ਕਰੇ ਸੀਗਾਰੁ ॥ ਨਾਨਕ ਕਰਮੀ ਮਹਲੁ ਪਾਇਆ ਪਿਰੁ ਰਾਖਿਆ ਉਰ ਧਾਰਿ ॥੧॥ ਮਃ ੩ ॥ ਮੁੰਧੇ ਸੂਹਾ ਪਰਹਰਹੁ ਲਾਲੁ ਕਰਹੁ ਸੀਗਾਰੁ ॥ ਆਵਣ ਜਾਣਾ ਵੀਸਰੈ ਗੁਰ ਸਬਦੀ ਵੀਚਾਰੁ ॥ ਮੁੰਧ ਸੁਹਾਵੀ ਸੋਹਣੀ ਜਿਸੁ ਘਰਿ ਸਹਜਿ ਭਤਾਰੁ ॥ ਨਾਨਕ ਸਾ ਧਨ ਰਾਵੀਐ ਰਾਵੇ ਰਾਵਣਹਾਰੁ ॥੨॥ ਪਉੜੀ ॥ ਮੋਹੁ ਕੂੜੁ ਕੁਟੰਬੁ ਹੈ ਮਨਮੁਖੁ ਮੁਗਧੁ ਰਤਾ ॥ ਹਉਮੈ ਮੇਰਾ ਕਰਿ ਮੁਏ ਕਿਛੁ ਸਾਥਿ ਨ ਲਿਤਾ ॥ ਸਿਰ ਉਪਰਿ ਜਮਕਾਲੁ ਨ ਸੁਝਈ ਦੂਜੈ ਭਰਮਿਤਾ ॥ ਫਿਰਿ ਵੇਲਾ ਹਥਿ ਨ ਆਵਈ ਜਮਕਾਲਿ ਵਸਿ ਕਿਤਾ ॥ ਜੇਹਾ ਧੁਰਿ ਲਿਖਿ ਪਾਇਓਨੁ ਸੇ ਕਰਮ ਕਮਿਤਾ ॥੫॥

सलोकु मः ३ ॥ सूहवीए सूहा वेसु छडि तू ता पिर लगी पिआरु ॥ सूहै वेसि पिरु किनै न पाइओ मनमुखि दझि मुई गावारि ॥ सतिगुरि मिलिऐ सूहा वेसु गइआ हउमै विचहु मारि ॥ मनु तनु रता लालु होआ रसना रती गुण सारि ॥ सदा सोहागणि सबदु मनि भै भाइ करे सीगारु ॥ नानक करमी महलु पाइआ पिरु राखिआ उर धारि ॥१॥ मः ३ ॥ मुंधे सूहा परहरहु लालु करहु सीगारु ॥ आवण जाणा वीसरै गुर सबदी वीचारु ॥ मुंध सुहावी सोहणी जिसु घरि सहजि भतारु ॥ नानक सा धन रावीऐ रावे रावणहारु ॥२॥ पउड़ी ॥ मोहु कूड़ु कुट्मबु है मनमुखु मुगधु रता ॥ हउमै मेरा करि मुए किछु साथि न लिता ॥ सिर उपरि जमकालु न सुझई दूजै भरमिता ॥ फिरि वेला हथि न आवई जमकालि वसि किता ॥ जेहा धुरि लिखि पाइओनु से करम कमिता ॥५॥

Shalok, Third Mehl: O red-robed woman, discard your red dress, and then, you shall come to love your Husband Lord. Page 787 By wearing her red dress, no one has found her Husband Lord; the self-willed manmukh is burnt to death. Meeting the True Guru, she discards her red dress, and eradicates egotism from within. Her mind and body are imbued with the deep red color of His Love, and her tongue is imbued, singing His Praises and excellences. She becomes His soul-bride forever, with the Word of the Shabad in her mind; she makes the Fear of God and the Love of God her ornaments and decorations. O Nanak, by His Merciful Grace, she obtains the Mansion of the Lord’s Presence, and keeps Him enshrined in her heart. ||1|| Third Mehl: O bride, forsake your red dress, and decorate yourself with the crimson color of His Love. Your comings and goings shall be forgotten, contemplating the Word of the Guru’s Shabad. The soul-bride is adorned and beautiful; the Celestial Lord, her Husband, abides in her home. O Nanak, the bride ravishes and enjoys Him; and He, the Ravisher, ravishes and enjoys her. ||2||

ਪਦਅਰਥ:- ਸੂਹਵੀਏ—ਹੇ ਕਸੁੰਭੇ ਰੰਗ ਨਾਲ ਪਿਆਰ ਕਰਨ ਵਾਲੀਏ! ਸੂਹਾ ਵੇਸੁ—ਚੁਹਚੁਹੇ ਰੰਗ ਵਾਲਾ ਵੇਸ, ਮਨ ਨੂੰ ਮੋਹਣ ਵਾਲੇ ਪਦਾਰਥਾਂ ਦਾ ਚਾਉ। ਦਝਿ—ਸੜ ਕੇ। ਗਾਵਾਰਿ—ਗਵਾਰਨ। ਗੁਣ ਸਾਰਿ—ਪ੍ਰਭੂ ਦੇ ਗੁਣ ਚੇਤੇ ਕਰ ਕੇ। ਕਰਮੀ—ਪ੍ਰਭੂ ਦੀ ਮਿਹਰ ਨਾਲ। ਉਰ—ਹਿਰਦਾ। ਮੁੰਧੇ—ਹੇ ਇਸਤ੍ਰੀਏ! ਪਰਹਰਹੁ—ਛੱਡ ਦੇਹ। ਘਰਿ—ਹਿਰਦੇ ਵਿਚ। ਸਹਜਿ—ਸਹਿਜ ਅਵਸਥਾ ਦੇ ਕਾਰਣ। ਸਾਧਨ—ਇਸਤ੍ਰੀ। ਰਾਵੀਐ—ਮਾਣੀਦੀ ਹੈ। ਰਾਵਣਹਾਰੁ—ਚੋਜੀ, ਅਨੰਦੀ ਪ੍ਰਭੂ।

ਅਰਥ:- ਹੇ ਕਸੁੰਭੇ-ਰੰਗ ਨਾਲ ਪਿਆਰ ਕਰਨ ਵਾਲੀਏ! ਮਨ ਨੂੰ ਮੋਹਣ ਵਾਲੇ ਪਦਾਰਥਾਂ ਦਾ ਪਿਆਰ ਛੱਡ, ਤਾਂ ਹੀ ਤੇਰਾ ਆਪਣੇ ਪਤੀ-ਪ੍ਰਭੂ ਨੂੰ ਪਿਆਰ ਬਣੇਗਾ; ਇਸ ਚੁਹਚੁਹੇ ਰੰਗ ਵਿਚ (ਮੋਹ ਪਾ ਕੇ) ਕਦੇ ਕਿਸੇ ਨੇ ਖਸਮ-ਪ੍ਰਭੂ ਨਹੀਂ ਪਾਇਆ, (ਅਜੇਹੀ) ਆਪ-ਹੁਦਰੀ ਮੂਰਖ ਇਸਤ੍ਰੀ (ਇਸ ਮੋਹ ਵਿਚ ਹੀ) ਸੜ ਮਰਦੀ ਹੈ। ਜੇ ਗੁਰੂ ਮਿਲ ਪਏ ਤਾਂ ਅੰਦਰੋਂ ਹਉਮੈ ਦੂਰ ਕੀਤਿਆਂ ਸ਼ੋਖ਼-ਰੰਗ ਮਾਇਆ ਦਾ ਮੋਹ ਦੂਰ ਹੋ ਜਾਂਦਾ ਹੈ, ਮਨ ਤੇ ਸਰੀਰ (ਨਾਮ-ਰੂਪ ਮਜੀਠ ਰੰਗ ਨਾਲ) ਰੱਤਾ ਲਾਲ ਹੋ ਜਾਂਦਾ ਹੈ, ਜੀਭ ਪ੍ਰਭੂ ਦੇ ਗੁਣ ਯਾਦ ਕਰ ਕੇ ਰੰਗੀ ਜਾਂਦੀ ਹੈ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ ਤੇ ਡਰ ਤੇ ਪਿਆਰ ਦੀ ਰਾਹੀਂ (ਆਪਣੇ ਮਨ ਦਾ) ਸੋਹਜ ਬਣਾਇਆ ਹੈ ਜਿਸ ਦੇ ਮਨ ਵਿਚ ਗੁਰ-ਸ਼ਬਦ ਵੱਸਦਾ ਹੈ ਉਹ ਸਦਾ ਲਈ ਸੁਹਾਗ ਭਾਗ ਵਾਲੀ ਹੋ ਜਾਂਦੀ ਹੈ। ਹੇ ਨਾਨਕ! ਪ੍ਰਭੂ ਦੀ ਮਿਹਰ ਨਾਲ ਪ੍ਰਭੂ ਨੂੰ ਹਿਰਦੇ ਵਿਚ ਟਿਕਾਇਆਂ ਉਸ ਦੀ ਹਜ਼ੂਰੀ ਪ੍ਰਾਪਤ ਹੁੰਦੀ ਹੈ।1। ਅਰਥ:- ਹੇ ਜੀਵ-ਇਸਤ੍ਰੀ! ਮਨ ਨੂੰ ਮੋਹਣ ਵਾਲੇ ਪਦਾਰਥਾਂ ਦਾ ਪਿਆਰ ਛੱਡ ਤੇ ਪਰਮਾਤਮਾ ਦਾ ਨਾਮ-ਸਿੰਗਾਰ ਬਣਾ ਜੋ (ਮਾਨੋ, ਮਜੀਠ ਦਾ ਪੱਕਾ) ਲਾਲ ਰੰਗ ਹੈ; ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ ਨਾਮ ਦਾ) ਵਿਚਾਰ ਕਰ, ਜਨਮ ਮਰਨ ਵਾਲਾ ਸਿਲਸਿਲਾ ਮੁੱਕ ਜਾਇਗਾ। ਹੇ ਨਾਨਕ! ਉਹ ਜੀਵ-ਇਸਤ੍ਰੀ ਸੋਹਣੀ ਸੁੰਦਰ ਹੈ ਜਿਸ ਦੇ ਹਿਰਦੇ-ਘਰ ਵਿਚ ਅਡੋਲ ਅਵਸਥਾ ਬਣ ਜਾਣ ਕਰਕੇ ਖਸਮ-ਪ੍ਰਭੂ ਆ ਵੱਸਦਾ ਹੈ, ਉਸ ਜੀਵ-ਇਸਤ੍ਰੀ ਨੂੰ ਚੋਜੀ ਪ੍ਰਭੂ ਆਪਣੇ ਨਾਲ ਮਿਲਾ ਲੈਂਦਾ ਹੈ।2।

अर्थ :-हे कसुंभे-रंग के साथ प्रेम करने वालऐ ! मन को मोहने वाले पदार्थों का प्यार छोड, तो ही तेरा अपने पती-भगवान के साथ प्यार बनेगा; इस चुहचुहे रंग में (मोह लगा के) कभी किसी ने खसम-भगवान को नहीं पाया, (ऐसी) आप-हुदरी मूर्ख स्त्री (इस मोह में ही) जल मरती है। अगर गुरु मिल जाए तो अंदर से हऊमै दूर करने से शोख-रंग माया का मोह दूर हो जाता है, मन और शरीर (नाम-रूप मजीठ रंग के साथ) रंगा लाल हो जाता है, जिव्हा भगवान के गुण याद कर के रंगी जाती है। जिस जीव-स्त्री ने भगवान के डर और प्यार के द्वारा (अपने मन का) सोहज बनाया है जिस के मन में गुर-शब्द बसता है वह सदा के लिए सुहाग भाग वाली हो जाती है। हे नानक ! भगवान की कृपा के साथ भगवान को हृदय में टिकाने से उस की हजूरी प्राप्त होती है।1। हे जीव-स्त्री ! मन को मोहने वाले पदार्थों का प्यार छोड़ और परमात्मा का नाम-सिंगार बना जो (मानो, मजीठ का पक्का) लाल रंग है; गुरु के शब्द के द्वारा (परमात्मा के नाम का) विचार कर, जन्म मरन वाला सिलसिला खत्म हो जाएगा। हे नानक ! वह जीव-स्त्री सुंदर सुंदर है जिस के हृदय-घर में अडोल अवस्था बन जाने के कारण खसम-भगवान आ बसता है, उस जीव-स्त्री को चोजी भगवान अपने साथ मिला लेता है।2।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Send Your Suggestions And Articles Contact contact@goldentempleheavenonearth.com