Oops! It appears that you have disabled your Javascript. In order for you to see this page as it is meant to appear, we ask that you please re-enable your Javascript!

Hukamnama and Chandoa Sahib Ji 2nd August 2019

Amrit wele da mukhwakh shri Harmandar sahib amritsar sahib ji, Ang-832,
02-Aug-2019

ਬਿਲਾਵਲੁ ਮਹਲਾ ੧ ॥ ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੈਲੁ ॥ ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥ ਗੀਤ ਰਾਗ ਘਨ ਤਾਲ ਸਿ ਕੂਰੇ ॥ ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥ ਦੂਜੀ ਦੁਰਮਤਿ ਦਰਦੁ ਨ ਜਾਇ ॥ ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥੩॥ ਧੋਤੀ ਊਜਲ ਤਿਲਕੁ ਗਲਿ ਮਾਲਾ ॥ ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ ॥ ਨਾਮੁ ਵਿਸਾਰਿ ਮਾਇਆ ਮਦੁ ਪੀਆ ॥ ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥੪॥ ਸੂਕਰ ਸੁਆਨ ਗਰਧਭ ਮੰਜਾਰਾ ॥ ਪਸੂ ਮਲੇਛ ਨੀਚ ਚੰਡਾਲਾ ॥ ਗੁਰ ਤੇ ਮੁਹੁ ਫੇਰੇ ਤਿਨ੍ਹ੍ਹ ਜੋਨਿ ਭਵਾਈਐ ॥ ਬੰਧਨਿ ਬਾਧਿਆ ਆਈਐ ਜਾਈਐ ॥੫॥ ਗੁਰ ਸੇਵਾ ਤੇ ਲਹੈ ਪਦਾਰਥੁ ॥ ਹਿਰਦੈ ਨਾਮੁ ਸਦਾ ਕਿਰਤਾਰਥੁ ॥ ਸਾਚੀ ਦਰਗਹ ਪੂਛ ਨ ਹੋਇ ॥ ਮਾਨੇ ਹੁਕਮੁ ਸੀਝੈ ਦਰਿ ਸੋਇ ॥੬॥ ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥ ਰਹੈ ਰਜਾਈ ਹੁਕਮੁ ਪਛਾਣੈ ॥ ਹੁਕਮੁ ਪਛਾਣਿ ਸਚੈ ਦਰਿ ਵਾਸੁ ॥ ਕਾਲ ਬਿਕਾਲ ਸਬਦਿ ਭਏ ਨਾਸੁ ॥੭॥ ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥ ਤਨੁ ਮਨੁ ਅਰਪੈ ਹੈ ਇਹੁ ਜਿਸ ਕਾ ॥ ਨਾ ਓਹੁ ਆਵੈ ਨਾ ਓਹੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥੮॥੨॥ {ਪੰਨਾ 832}

ਪਦਅਰਥ: ਮਨਸਾ = ਬੁੱਧੀ, ਅਕਲ। ਉਚਰੈ = ਗੱਲਾਂ ਕਰਦਾ ਹੈ। ਮਦਿ = ਮਦ ਵਿਚ, ਨਸ਼ੇ ਵਿਚ। ਮਾਤੇ = ਮਸਤੇ ਹੋਏ ਨੂੰ। ਮੁਕਤਿ = (ਮਾਇਆ ਦੇ ਪੰਜੇ ਵਿਚੋਂ) ਖ਼ਲਾਸੀ। ਮਨਿ = ਮਨ ਵਿਚ। ਸਾਚਾ = ਸਦਾ-ਥਿਰ ਪ੍ਰਭੂ।੧।

ਕਲਤ = ਇਸਤ੍ਰੀ {ਨੋਟ: ਇਹ ਲਫ਼ਜ਼ ਵੇਖਣ ਨੂੰ ਪੁਲਿੰਗ ਹੈ। ਸੰਸਕ੍ਰਿਤ ਲਫ਼ਜ਼ कलत्र ਨਪੁੰਸਕ ਲਿੰਗ ਹੈ}। ਅਭਿਮਾਨਾ = ਹੇ ਅਭਿਮਾਨੀ!।੧।ਰਹਾਉ।

ਕੀਚਹਿ = ਕਰੀਦੇ ਹਨ। ਕੇਰੀ = ਦੀ, ਦੀਆਂ। ਭਸਮੈ = ਸੁਆਹ ਦੀ। ਖਾਕੂ = ਖ਼ਾਕ ਵਿਚ। ਫੈਲੁ = ਪਸਾਰਾ।੨।

ਘਨ = ਬਹੁਤ। ਸਿ = ਇਹ ਸਾਰੇ। ਕੂਰੇ = ਕੂੜੇ, ਝੂਠੇ। ਤ੍ਰਿਹੁ ਗੁਣ = ਮਾਇਆ ਦੇ ਤਿੰਨਾਂ ਗੁਣਾਂ ਵਿਚ। ਉਪਜੈ ਬਿਨਸੈ = (ਜੀਵ) ਜੰਮਦਾ ਮਰਦਾ ਹੈ। ਦੂਜੀ = ਪ੍ਰਭੂ ਤੋਂ ਬਿਨਾ ਹੋਰ ਆਸਰੇ ਦੀ ਝਾਕ। ਦਰਦ = ਰੋਗ।੩।

ਊਜਲ = ਚਿੱਟੀ। ਗਲਿ = ਗਲ ਵਿਚ। ਨਾਟ ਸਾਲਾ = ਨਾਟ = ਘਰ, ਜਿਥੇ ਨਾਟ ਸਿਖਾਇਆ ਜਾਂਦਾ ਹੈ। ਮਦੁ = ਸ਼ਰਾਬ।੪।

ਸੂਕਰ = ਸੂਰ। ਸੁਆਨ = ਕੁੱਤੇ। ਗਰਧਭ = ਖੋਤੇ। ਮੰਜਾਰਾ = ਬਿੱਲੇ। ਤੇ = ਤੋਂ। ਬੰਧਨਿ = ਬੰਧਨ ਵਿਚ।੫।

ਲਹੈ– ਪ੍ਰਾਪਤ ਕਰਦਾ ਹੈ। ਪਦਾਰਥੁ = ਨਾਮ = ਵਸਤੁ। ਕਿਰਤਾਰਥੁ = ਸਫਲ, ਕਾਮਯਾਬ। ਸੀਝੈ = ਕਾਮਯਾਬ ਹੁੰਦਾ ਹੈ। ਦਰਿ = ਪ੍ਰਭੂ ਦੇ ਦਰ ਤੇ। ਸੋਇ = ਉਹ ਮਨੁੱਖ।੬।

ਤਿਸ ਕਉ = ਉਸ (ਪਰਮਾਤਮਾ) ਨੂੰ। ਰਜਾਈ = ਰਜ਼ਾ ਵਿਚ। ਪਛਾਣਿ = ਪਛਾਣ ਕੇ। ਕਾਲ ਬਿਕਾਲ = ਮੌਤ ਤੇ ਜਨਮ, ਜਨਮ ਮਰਨ।੭।

ਅਤੀਤੁ = ਨਿਰਲੇਪ, ਤਿਆਗੀ। ਤਿਸ ਕਾ = ਉਸ ਪਰਮਾਤਮਾ ਦਾ। ਅਰਪੈ = ਭੇਟਾ ਕਰਦਾ ਹੈ। ਓਹੁ = ਉਹ ਜੀਵ। ਸਾਚੇ ਸਾਚਿ = ਸਾਚਿ ਹੀ ਸਾਚਿ, ਸਦਾ ਹੀ ਸੱਚੇ ਹਰੀ ਵਿਚ।੮।

ਅਰਥ: ਹੇ ਅਭਿਮਾਨੀ ਜੀਵ! ਵੇਖ, ਇਹ ਸਰੀਰ, ਇਹ ਧਨ, ਇਹ ਇਸਤ੍ਰੀ-ਇਹ ਸਭ (ਸਦਾ ਨਾਲ ਨਿਭਣ ਵਾਲੇ ਨਹੀਂ ਹਨ) ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਚੀਜ਼ (ਜੀਵ ਦੇ) ਨਾਲ ਨਹੀਂ ਜਾਂਦੀ।੧।ਰਹਾਉ।

(ਪ੍ਰਭੂ-ਨਾਮ ਤੋਂ ਖੁੰਝੇ ਹੋਏ ਮਨੁੱਖ ਦੀ) ਬੁੱਧੀ (ਭੀ) ਮਨ ਦੇ ਕਹੇ ਵਿਚ ਤੁਰਦੀ ਹੈ, ਤੇ, ਇਹ ਮਨ ਨਿਰੀਆਂ ਇਹੀ ਗੱਲਾਂ ਸੋਚਦਾ ਹੈ ਕਿ (ਸ਼ਾਸਤ੍ਰਾਂ ਦੀ ਮਰਯਾਦਾ ਅਨੁਸਾਰ) ਪੁੰਨ ਕੀਹ ਹੈ ਤੇ ਪਾਪ ਕੀਹ ਹੈ। ਮਾਇਆ ਦੇ ਨਸ਼ੇ ਵਿਚ ਮਸਤ ਹੋਏ ਮਨੁੱਖ ਨੂੰ (ਮਾਇਆ ਵਲੋਂ) ਰਜੇਵਾਂ ਨਹੀਂ ਹੁੰਦਾ। ਮਾਇਆ ਵਲੋਂ ਰਜੇਵਾਂ ਤੇ ਮਾਇਆ ਦੇ ਮੋਹ ਤੋਂ ਖ਼ਲਾਸੀ ਤਦੋਂ ਹੀ ਹੁੰਦੀ ਹੈ ਜਦੋਂ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪਏ।੧।

ਮਾਇਕ ਰਸਾਂ ਦੇ ਭੋਗ ਕਰੀਦੇ ਹਨ, ਮਨ ਦੀਆਂ ਮੌਜਾਂ ਮਾਣੀਦੀਆਂ ਹਨ, (ਪਰ ਮੌਤ ਆਉਣ ਤੇ) ਧਨ (ਹੋਰ) ਲੋਕਾਂ ਦਾ ਬਣ ਜਾਂਦਾ ਹੈ ਤੇ ਇਹ ਸਰੀਰ ਮਿੱਟੀ ਦੀ ਢੇਰੀ ਹੋ ਜਾਂਦਾ ਹੈ। ਇਹ ਸਾਰਾ ਹੀ ਪਸਾਰਾ (ਅੰਤ) ਖ਼ਾਕ ਵਿਚ ਹੀ ਰਲ ਜਾਂਦਾ ਹੈ (ਮਨ ਉਤੇ ਵਿਸ਼ੇ ਵਿਕਾਰਾਂ ਦੀ ਮੈਲ ਇਕੱਠੀ ਹੁੰਦੀ ਜਾਂਦੀ ਹੈ, ਉਹ) ਮੈਲ ਗੁਰੂ ਦੇ ਸ਼ਬਦ ਤੋਂ ਬਿਨਾ ਨਹੀਂ ਲਹਿੰਦੀ।੨।

(ਪ੍ਰਭੂ-ਨਾਮ ਤੋਂ ਖੁੰਝ ਕੇ) ਮਨੁੱਖ ਅਨੇਕਾਂ ਕਿਸਮਾਂ ਦੇ ਗੀਤ ਰਾਗ ਤੇ ਤਾਲ ਆਦਿਕਾਂ ਵਿਚ ਮਨ ਪਰਚਾਂਦਾ ਹੈ ਪਰ ਇਹ ਸਭ ਝੂਠੇ ਉੱਦਮ ਹਨ (ਕਿਉਂਕਿ ਨਾਮ ਤੋਂ ਬਿਨਾ ਜੀਵ) ਤਿੰਨਾਂ ਗੁਣਾਂ ਦੇ ਅਸਰ ਹੇਠ ਜੰਮਦਾ ਮਰਦਾ ਰਹਿੰਦਾ ਹੈ ਤੇ (ਪ੍ਰਭੂ-ਚਰਨਾਂ ਤੋਂ) ਵਿਛੁੜਿਆ ਰਹਿੰਦਾ ਹੈ। (ਇਹਨਾਂ ਗੀਤਾਂ ਰਾਗਾਂ ਦੀ ਸਹਾਇਤਾ ਨਾਲ ਜੀਵ ਦੀ) ਹੋਰ ਝਾਕ ਤੇ ਭੈੜੀ ਮਤਿ ਦੂਰ ਨਹੀਂ ਹੁੰਦੀ, ਆਤਮਕ ਰੋਗ ਨਹੀਂ ਜਾਂਦਾ। (ਇਸ ਦੂਜੀ ਝਾਕ ਤੋਂ, ਦੁਰਮਤਿ ਤੋਂ, ਆਤਮਕ ਰੋਗ ਤੋਂ ਉਹ ਮਨੁੱਖ) ਖ਼ਲਾਸੀ ਪਾਂਦਾ ਹੈ ਜੋ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ (ਇਹ ਸਿਫ਼ਤਿ-ਸਾਲਾਹ ਹੀ ਇਹਨਾਂ ਰੋਗਾਂ ਦਾ) ਦਾਰੂ ਹੈ।

ਜੇਹੜੇ ਮਨੁੱਖ ਚਿੱਟੀ ਧੋਤੀ ਪਹਿਨਦੇ ਹਨ (ਮੱਥੇ ਉਤੇ) ਤਿਲਕ ਲਾਂਦੇ ਹਨ, ਗਲ ਵਿਚ ਮਾਲਾ ਪਾਂਦੇ ਹਨ ਤੇ (ਵੇਦ ਆਦਿਕਾਂ ਦੇ ਮੰਤ੍ਰ) ਪੜ੍ਹਦੇ ਹਨ ਪਰ ਉਹਨਾਂ ਦੇ ਅੰਦਰ ਕ੍ਰੋਧ ਪ੍ਰਬਲ ਹੈ ਉਹਨਾਂ ਦਾ ਉੱਦਮ ਇਉਂ ਹੀ ਹੈ ਜਿਵੇਂ ਕਿਸੇ ਨਾਟ-ਘਰ ਵਿਚ (ਨਾਟ-ਵਿੱਦਿਆ ਦੀ ਸਿਖਲਾਈ ਕਰ ਕਰਾ ਰਹੇ ਹਨ) ।

ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਭੁਲਾ ਕੇ ਮਾਇਆ (ਦੇ ਮੋਹ) ਦੀ ਸ਼ਰਾਬ ਪੀਤੀ ਹੋਈ ਹੋਵੇ, (ਉਹਨਾਂ ਨੂੰ ਸੁਖ ਨਹੀਂ ਹੋ ਸਕਦਾ) । ਗੁਰੂ ਤੋਂ ਬਿਨਾ ਪ੍ਰਭੂ ਦੀ ਭਗਤੀ ਨਹੀਂ ਹੋ ਸਕਦੀ, ਤੇ ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲਦਾ।੪।

ਜਿਨ੍ਹਾਂ ਬੰਦਿਆਂ ਨੇ ਆਪਣਾ ਮੂੰਹ ਗੁਰੂ ਵਲੋਂ ਮੋੜਿਆ ਹੋਇਆ ਹੈ ਉਹਨਾਂ ਨੂੰ ਸੂਰ ਕੁੱਤੇ ਖੋਤੇ ਬਿੱਲੇ ਪਸ਼ੂ ਮਲੇਛ ਨੀਚ ਚੰਡਾਲ ਆਦਿਕਾਂ ਦੀਆਂ ਜੂਨਾਂ ਵਿਚ ਭਵਾਇਆ ਜਾਂਦਾ ਹੈ। ਮਾਇਆ ਦੇ ਮੋਹ ਦੇ ਬੰਧਨ ਵਿਚ ਬੱਝਾ ਹੋਇਆ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ।੫।

ਗੁਰੂ ਦੀ ਦੱਸੀ ਸੇਵਾ ਦੀ ਰਾਹੀਂ ਹੀ ਮਨੁੱਖ ਨਾਮ-ਸਰਮਾਇਆ ਪ੍ਰਾਪਤ ਕਰਦਾ ਹੈ। ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਦਾ ਵੱਸਦਾ ਹੈ ਉਹ (ਜੀਵਨ-ਜਾਤ੍ਰਾ ਵਿਚ) ਸਫਲ ਹੋ ਗਿਆ ਹੈ। ਪਰਮਾਤਮਾ ਦੀ ਦਰਗਾਹ ਵਿਚ ਉਸ ਪਾਸੋਂ ਲੇਖਾ ਨਹੀਂ ਮੰਗਿਆ ਜਾਂਦਾ (ਕਿਉਂਕਿ ਉਸ ਦੇ ਜ਼ਿੰਮੇ ਕੋਈ ਬਾਕੀ ਨਹੀਂ ਨਿਕਲਦੀ) । ਜੇਹੜਾ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ (ਸਿਰ ਮੱਥੇ) ਮੰਨਦਾ ਹੈ ਉਹ ਪਰਮਾਤਮਾ ਦੇ ਦਰ ਤੇ ਕਾਮਯਾਬ ਹੋ ਜਾਂਦਾ ਹੈ।੬।

ਜਦੋਂ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਾਂ ਇਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ, ਪਰਮਾਤਮਾ ਦੀ ਰਜ਼ਾ ਨੂੰ ਸਮਝਦਾ ਹੈ ਤੇ ਰਜ਼ਾ ਵਿਚ (ਰਾਜ਼ੀ) ਰਹਿੰਦਾ ਹੈ। ਸਦਾ-ਥਿਰ ਪ੍ਰਭੂ ਦੀ ਰਜ਼ਾ ਨੂੰ ਸਮਝ ਕੇ ਉਸ ਦੇ ਦਰ ਤੇ ਥਾਂ ਪ੍ਰਾਪਤ ਕਰ ਲੈਂਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਜਨਮ ਮਰਨ (ਦੇ ਗੇੜ) ਮੁੱਕ ਜਾਂਦੇ ਹਨ।੭।

(ਸਿਮਰਨ ਦੀ ਬਰਕਤਿ ਨਾਲ) ਜੇਹੜਾ ਮਨੁੱਖ (ਅੰਤਰ ਆਤਮੇ ਮਾਇਆ ਦੇ ਮੋਹ ਵਲੋਂ) ਉਪਰਾਮ ਰਹਿੰਦਾ ਹੈ ਉਹ ਹਰੇਕ ਚੀਜ਼ ਨੂੰ ਪਰਮਾਤਮਾ ਦੀ (ਦਿੱਤੀ ਹੋਈ) ਹੀ ਸਮਝਦਾ ਹੈ। ਜਿਸ ਪਰਮਾਤਮਾ ਨੇ ਇਹ ਸਰੀਰ ਤੇ ਮਨ ਦਿੱਤਾ ਹੈ ਉਸ ਦੇ ਹਵਾਲੇ ਕਰਦਾ ਹੈ।੧।

ਹੇ ਨਾਨਕ! ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚੋਂ ਬਚ ਜਾਂਦਾ ਹੈ, ਉਹ ਸਦਾ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ।੮।੨।

बिलावलु महला १ ॥ मन का कहिआ मनसा करै ॥ इहु मनु पुंनु पापु उचरै ॥ माइआ मदि माते त्रिपति न आवै ॥ त्रिपति मुकति मनि साचा भावै ॥१॥ तनु धनु कलतु सभु देखु अभिमाना ॥ बिनु नावै किछु संगि न जाना ॥१॥ रहाउ ॥ कीचहि रस भोग खुसीआ मन केरी ॥ धनु लोकां तनु भसमै ढेरी ॥ खाकू खाकु रलै सभु फैलु ॥ बिनु सबदै नही उतरै मैलु ॥२॥ गीत राग घन ताल सि कूरे ॥ त्रिहु गुण उपजै बिनसै दूरे ॥ दूजी दुरमति दरदु न जाइ ॥ छूटै गुरमुखि दारू गुण गाइ ॥३॥ धोती ऊजल तिलकु गलि माला ॥ अंतरि क्रोधु पड़हि नाट साला ॥ नामु विसारि माइआ मदु पीआ ॥ बिनु गुर भगति नाही सुखु थीआ ॥४॥ सूकर सुआन गरधभ मंजारा ॥ पसू मलेछ नीच चंडाला ॥ गुर ते मुहु फेरे तिन्ह जोनि भवाईऐ ॥ बंधनि बाधिआ आईऐ जाईऐ ॥५॥ गुर सेवा ते लहै पदारथु ॥ हिरदै नामु सदा किरतारथु ॥ साची दरगह पूछ न होइ ॥ माने हुकमु सीझै दरि सोइ ॥६॥ सतिगुरु मिलै त तिस कउ जाणै ॥ रहै रजाई हुकमु पछाणै ॥ हुकमु पछाणि सचै दरि वासु ॥ काल बिकाल सबदि भए नासु ॥७॥ रहै अतीतु जाणै सभु तिस का ॥ तनु मनु अरपै है इहु जिस का ॥ ना ओहु आवै ना ओहु जाइ ॥ नानक साचे साचि समाइ ॥८॥२॥ {पन्ना 832}

पद्अर्थ: मनसा = बुद्धि, अक्ल। उचरै = बातें करता है। मदि = नशे में। माते = मस्ते हुए को। मुकति = (माया के पँजे से) खलासी। मनि = मन में। साचा = सदा स्थिर रहने वाले प्रभू।1।

कलत = स्त्री। अभिमाना = हे अभिमानी!।1। रहाउ।

(नोट: ये लक्षण देखने में पुलिंग है। संस्कृत का शब्द ‘कलत्र’ नपुंसक लिंग है)

कीचहि = करते हैं। केरी = की। भसमै = राख की। खाकू = ख़ाक में। फैलु = फलाव, पसारा।2।

घन = बहुत। सि = यह सारे। कूरे = झूठे। त्रिहु गुण = माया के तीन गुणों में। उपजै बिनसै = (जीव) पैदा होता मरता है। दूजी = प्रभू के बिना और आसरे की झाक। दरद = रोग।3।

उजल = सफेद। गलि = गले में। नाट साला = नाट्य घर, जहाँ नाटक सिखाया जाता है। मदु = शराब।4।

सूकर = सूअर। सुआन = कुत्ते। गरधब = गधे। मंजारा = बिल्ला। ते = से। बंधनि = बंधन में।5।

लहै = प्राप्त करता है। पदारथु = नाम वस्तु। किरतारथु = सफल, कामयाब। सीझै = कामयाब होता है। दरि = प्रभू के दर पर। सोइ = वह मनुष्य।6।

तिस कउ = उस (परमात्मा) को। रजाई = रजा में। पछाणि = पहचान के। काल बिकाल = मौत और जनम, जनम मरण।7।

अतीतु = निर्लिप, त्यागी। तिस का = उस परमात्मा का। अरपै = भेटा करता है। ओहु = वह जीव। साचे साचि = सदा ही सच्चे हरी में।8।

अर्थ: हे अभिमानी जीव! देख, ये शरीर, ये धन, ये स्त्री- ये सब (सदा साथ निभने वाले नहीं हैं) परमात्मा के नाम के बिना कोई चीज (जीव के) साथ नहीं जाती ।1। रहाउ।

(प्रभू नाम से टूटे हुए मनुष्य की) बुद्धि (भी) मन के कहे में चलती है, और ये मन निरी यही बातें सोचता है कि (शास्त्रों की मर्यादा के अनुसार) पुन्न क्या है और पाप क्या है। माया के नशे में मस्त मनुष्य का (माया से ) पेट नहीं भरता। माया से तृप्ति और माया के मोह से खलासी तभी होती है जब मनुष्य को सदा-स्थिर रहने वाला प्रभू मन में प्यारा लगने लग जाता है।1।

मयावी रसों के भोग किए जाते हैं, मन की मौजें माणी जाती हैं, (पर मौत आने पर) धन (और) लोगों का बन जाता है और ये शरीर मिट्टी की ढेरी हो जाता है। यह सारा ही पसारा (अंत में) ख़ाक में ही मिल जाता है (मन पर विषय-विकारों की मैल इकट्ठी होती जाती है, वह) मैल गुरू के शबद के बिना नहीं उतरती।2।

(प्रभू के नाम से टूट के) मनुष्य अनेकों किस्मों के गीत राग व ताल आदि में मन परचाता है पर ये सब झूठे उद्यम हैं (क्योंकि नाम के बिना जीव) तीन गुणों के असर तले पैदा होता मरता रहता है और (प्रभू-चरणों से) विछुड़ा रहता है। (इन गीतों-रागों की सहायता से जीव की) और चाहत (ज्यादा से ज्यादा मिलने के लालच, झाक) व दुमर्ति दूर नहीं होती, आत्मिक रोग नहीं जाता। (इस दूसरी झाक व दुमर्ति से, आत्मिक रोग से वह मनुष्य) खलासी पा लेता है जो गुरू के सन्मुख हो के परमात्मा के गुण गाता है (ये सिफत-सालाह ही इन रोगों का) दारू है।

जो मनुष्य सफेद धोती पहनते हैं (माथे पर) तिलक लगाते हैं, गले में माला डालते हैं और (वेद आदि के मंत्र) पढ़ते हैं पर उनके अंदर क्रोध प्रबल है उनका उद्यम यूँ ही है जैसे किसी नाट्य-घर में (नाट्य-विद्या की सिखलाई कर करा रहे हैं)।

जिन मनुष्यों ने परमात्मा का नाम भुला के माया (के मोह) की शराब पी हुई हो, (उनको सुख नहीं हो सकता)। गुरू के बिना प्रभू की भगती नहीं हो सकती, और भगती के बिना आत्मिक आनंद नहीं मिलता।4।

जिन लोगों ने अपना मुँह गुरू से मोड़ा हुआ है उन्हें सूअर-कुत्ते-गधे-बिल्ले-पशू-मलेछ-नीच-चण्डाल आदिक की जूनों में घुमाया जाता है। माया के मोह के बंधन में बंधा हुआ मनुष्य जनम-मरण के चक्कर में पड़ा रहता है।5।

गुरू की बताई हुई सेवा के द्वारा ही मनुष्य नाम-सरमाया प्राप्त करता है। जिस मनुष्य के हृदय में परमात्मा का नाम सदा बसता है वह (जीवन-यात्रा में) सफल हो गया है। परमात्मा की दरगाह में उससे लेखा नहीं मांगा जाता (क्योंकि उसके जिंमें कुछ भी बकाया नहीं निकलता)। जो मनुष्य परमात्मा की रजा को (सिर माथे) मानता है वह परमात्मा के दर पर कामयाब हो जाता है।6।

जब मनुष्य को गुरू मिल जाता है तो यह उस परमात्मा के साथ गहरी सांझ बना लेता है, परमात्मा की रजा को समझता है और रज़ा में (राज़ी) रहता है। सदा-स्थिर प्रभू की रजा को समझ के उसके दर पर जगह हासिल कर लेता है। गुरू के शबद के द्वारा उसके जनम-मरण (के चक्र) खत्म हो जाते हैं।7।

(सिमरन की बरकति से) जो मनुष्य (अंतरात्मे माया के मोह की ओर से) उपराम रहता है वह हरेक चीज को परमात्मा की (दी हुई) ही समझता है। जिस परमात्मा ने ये शरीर और मन दिया है उसके हवाले करता है।1।

हे नानक! वह मनुष्य जनम मरण के चक्कर से बच जाता है, वह सदा-सदा कायम रहने वाले परमात्मा में लीन रहता है।8।2।

Bilaaval, First Mehl:

The human acts according to the wishes of the mind.

This mind feeds on virtue and vice.

Intoxicated with the wine of Maya, satisfaction never comes.

Satisfaction and liberation come, only to one whose mind is pleasing to the True Lord. ||1||

Gazing upon his body, wealth, wife and all his possessions, he is proud.

But without the Name of the Lord, nothing shall go along with him. ||1||Pause||

He enjoys tastes, pleasures and joys in his mind.

But his wealth will pass on to other people, and his body will be reduced to ashes.

The entire expanse, like dust, shall mix with dust.

Without the Word of the Shabad, his filth is not removed. ||2||

The various songs, tunes and rhythms are false.

Trapped by the three qualities, people come and go, far from the Lord.

In duality, the pain of their evil-mindedness does not leave them.

But the Gurmukh is emancipated by taking the medicine, and singing the Glorious Praises of the Lord. ||3||

He may wear a clean loin-cloth, apply the ceremonial mark to his forehead, and wear a mala around his neck;

but if there is anger within him, he is merely reading his part, like an actor in a play.

Forgetting the Naam, the Name of the Lord, he drinks in the wine of Maya.

Without devotional worship to the Guru, there is no peace. ||4||

The human is a pig, a dog, a donkey, a cat,

a beast, a filthy, lowly wretch, an outcast,

if he turns his face away from the Guru. He shall wander in reincarnation.

Bound in bondage, he comes and goes. ||5||

Serving the Guru, the treasure is found.

With the Naam in the heart, one always prospers.

And in the Court of the True Lord, you shall not called to account.

One who obeys the Hukam of the Lord’s Command, is approved at the Lord’s Door. ||6||

Meeting the True Guru, one knows the Lord.

Understanding the Hukam of His Command, one acts according to His Will.

Understanding the Hukam of His Command, he dwells in the Court of the True Lord.

Through the Shabad, death and birth are ended. ||7||

He remains detached, knowing that everything belongs to God.

He dedicates his body and mind unto the One who owns them.

He does not come, and he does not go.

O Nanak, absorbed in Truth, he merges in the True Lord. ||8||2||