Oops! It appears that you have disabled your Javascript. In order for you to see this page as it is meant to appear, we ask that you please re-enable your Javascript!

Hukamnama and Chandoa Sahib ji 8th August 2019

Amrit wele da mukhwakh shri Harmandar sahib amritsar sahib ji, Ang-761-762,
08-July-2019

ਸੂਹੀ ਮਹਲਾ ੫ ॥ ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹ੍ਹਿ ਮੂਲਿ ਨਾਮ ਵਿਛੁੰਨਿਆ ॥੨॥ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ {ਪੰਨਾ 761}

ਪਦਅਰਥ: ਪੁਕਾਰਨਿ = (ਜੇਹੜੇ ਮਨੁੱਖ ਕਰਮ ਕਾਂਡ ਆਦਿਕ ਦਾ ਰਾਹ) ਉੱਚੀ ਉੱਚੀ ਦੱਸਦੇ ਹਨ। ਸਭਿ = ਸਾਰੇ। ਗਾਲ੍ਹ੍ਹੀ = ਗੱਲਾਂ। ਹੋਛੀਆ = ਹੋਛੀਆਂ, ਥੋਥੀਆਂ।੧।

ਨਿਧਾਨੁ = ਖ਼ਜ਼ਾਨਾ। ਅਪਾਰੁ = ਬੇਅੰਤ। ਮਨਿ = ਮਨ ਵਿਚ। ਸਾਧੂ ਸੰਗਿ = ਗੁਰੂ ਦੀ ਸੰਗਤਿ ਵਿਚ।੧।ਰਹਾਉ।

ਮੋਹਿ = ਮੋਹ ਵਿਚ। ਬਾਦਿ = ਝਗੜੇ ਵਿਚ। ਅਹੰਕਾਰਿ = ਅਹੰਕਾਰ ਵਿਚ। ਸਰਪਰ = ਜ਼ਰੂਰ। ਰੁੰਨਿਆ = ਰੋਂਦੇ ਹਨ। ਨ ਪਾਇਨ੍ਹ੍ਹਿ = ਨਹੀਂ ਪਾਂਦੇ। ਮੂਲਿ = ਬਿਲਕੁਲ। ਵਿਛੁੰਨਿਆ = ਵਿਛੁੜੇ ਹੋਏ।੨।

ਮੇਰੀ ਮੇਰੀ ਧਾਰਿ = ਮਾਇਆ ਦੀ ਮਮਤਾ ਦੇ ਖ਼ਿਆਲ ਮਨ ਵਿਚ ਟਿਕਾ ਕੇ। ਬੰਧਨਿ = (ਮੋਹ ਦੇ) ਬੰਧਨ ਵਿਚ। ਨਰਕਿ = ਨਰਕ ਵਿਚ, ਦੁੱਖ ਵਿਚ। ਸੁਰਗਿ = ਸੁਰਗ ਵਿਚ, ਸੁਖ ਵਿਚ। ਅਵਤਾਰ = ਜਨਮ।੩।

ਸੋਧਤ = ਵਿਚਾਰ ਕਰਦਿਆਂ। ਸੋਧਿ = ਵਿਚਾਰ ਕਰ ਕੇ। ਤਤੁ = ਅਸਲੀਅਤ। ਹਾਰਿਆ = (ਜੀਵਨ = ਬਾਜ਼ੀ) ਹਾਰਦੇ ਹਨ।੪।

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ ਹੈ। ਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ ਹੈ।੧।ਰਹਾਉ।

ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨ। ਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ।੧।

ਹੇ ਭਾਈ! ਪ੍ਰਭੂ ਦੇ ਨਾਮ ਤੋਂ ਵਿਛੁੜੇ ਹੋਏ ਮਨੁੱਖ ਕਦੇ ਭੀ ਆਤਮਕ ਆਨੰਦ ਨਹੀਂ ਮਾਣਦੇ। ਉਹ ਮਨੁੱਖ ਮਾਇਆ ਦੇ ਮੋਹ ਵਿਚ, ਸ਼ਾਸਤ੍ਰਾਰਥ ਵਿਚ, ਅਹੰਕਾਰ ਵਿਚ ਫਸ ਕੇ ਜ਼ਰੂਰ ਦੁਖੀ ਹੁੰਦੇ ਹਨ।੨।

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਮਾਇਆ ਦੀ ਮਮਤਾ ਦਾ ਖ਼ਿਆਲ ਮਨ ਵਿਚ ਟਿਕਾ ਕੇ ਮੋਹ ਦੇ ਬੰਧਨ ਵਿਚ ਬੱਝੇ ਰਹਿੰਦੇ ਹਨ। ਨਿਰੀ ਮਾਇਆ ਦੇ ਝੰਬੇਲਿਆਂ ਦੇ ਕਾਰਨ ਉਹ ਲੋਕ ਦੁੱਖ ਸੁਖ ਭੋਗਦੇ ਰਹਿੰਦੇ ਹਨ।੩।

ਹੇ ਭਾਈ! ਚੰਗੀ ਤਰ੍ਹਾਂ ਪੜਤਾਲ ਕਰ ਕੇ ਨਿਰਨਾ ਕਰ ਕੇ ਅਸੀ ਇਸ ਅਸਲੀਅਤ ਉਤੇ ਪਹੁੰਚੇ ਹਾਂ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ। ਨਾਮ ਤੋਂ ਵਾਂਜੇ ਰਹਿਣ ਵਾਲੇ ਜ਼ਰੂਰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ।੪।

ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ੍ਹ ਕਉ ਭਏ ਦਇਆਲ ਤਿਨ੍ਹ੍ਹ ਸਾਧੂ ਸੰਗੁ ਭਇਆ ॥ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥ {ਪੰਨਾ 762}

ਪਦਅਰਥ: ਆਵਹਿ = ਸੰਸਾਰ ਵਿਚ ਆਉਂਦੇ ਹਨ। ਜਾਹਿ = (ਸੰਸਾਰ ਤੋਂ) ਚਲੇ ਜਾਂਦੇ ਹਨ। ਮਰਿ ਮਰਿ = ਆਤਮਕ ਮੌਤ ਸਹੇੜ ਸਹੇੜ ਕੇ। ਵਾਦਿ = ਵਿਅਰਥ। ਭਰਮਤੇ = ਭਟਕਦੇ ਹਨ।੫।

ਕਉ = ਨੂੰ, ਉਤੇ। ਸੰਗੁ = ਸਾਥ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ। ਜਨੀ = ਜਨੀਂ, ਜਨਾਂ ਨੇ।੬।

ਖੋਜਹਿ = ਖੋਜਦੇ ਹਨ। ਕੋਟਿ = ਕ੍ਰੋੜਾਂ। ਅਸੰਖ = ਅਣਗਿਣਤ। ਅਨੰਤ = ਬੇਅੰਤ। ਕੇ = ਕਈ, ਅਨੇਕਾਂ। ਨੇੜਾ = ਨਿਕਟਤਾ, ਨੇੜ। ਤਿਸੁ ਹੇ = ਉਸ ਮਨੁੱਖ ਨੂੰ ਪ੍ਰਾਪਤ ਹੁੰਦੀ ਹੈ।੭।

ਦਾਤਾਰ = ਹੇ ਦਾਤਾਰ! ਗਾਵਾ = ਗਾਵਾਂ, ਮੈਂ ਗਾਂਦਾ ਹਰਾਂ। ਨਾਨਕ = ਹੇ ਨਾਨਕ! ਆਖ-) ।੮।

ਅਰਥ: (ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨ। ਆਤਮਕ ਮੌਤ ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ। (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ।੫।

ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ।੬।

ਹੇ ਭਾਈ! ਕ੍ਰੋੜਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ, ਪਰ ਪਰਮਾਤਮਾ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ।੭।

ਹੇ ਨਾਨਕ! ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ-) ਹੇ ਦਾਤਾਰ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ। ਮੈਨੂੰ ਆਪਣਾ ਨਾਮ ਬਖ਼ਸ਼। ਮੈਂ ਤੈਨੂੰ ਕਦੇ ਨਾਹ ਭੁਲਾਵਾਂ।੮।੨।੫।

सूही महला ५ ॥ सिम्रिति बेद पुराण पुकारनि पोथीआ ॥ नाम बिना सभि कूड़ु गाल्ही होछीआ ॥१॥ नामु निधानु अपारु भगता मनि वसै ॥ जनम मरण मोहु दुखु साधू संगि नसै ॥१॥ रहाउ ॥ मोहि बादि अहंकारि सरपर रुंनिआ ॥ सुखु न पाइन्हि मूलि नाम विछुंनिआ ॥२॥ मेरी मेरी धारि बंधनि बंधिआ ॥ नरकि सुरगि अवतार माइआ धंधिआ ॥३॥ सोधत सोधत सोधि ततु बीचारिआ ॥ नाम बिना सुखु नाहि सरपर हारिआ ॥४॥ {पन्ना 761}

पद्अर्थ: पुकारनि = (जो मनुष्य कर्म-काण्ड आदि का राह) ऊँचा ऊँचा पुकारते बतलाते फिरते हैं। सभि = सारे। गाली = बातें। होछीआं = थोथी बातें।1।

निधानु = खजाना। अपारु = बेअंत। मनि = मन में। साधू संगि = गुरू की संगति में।1। रहाउ।

मोहि = मोह में। बादि = झगड़े में। अहंकारि = अहंकार में। सरपर = जरूर। रुंनिआ = रोते हुए। न पाइनि् = नहीं पाते। मूलि = बिल्कुल। विछुंनिआ = विछुड़े हुए।2।

मेरी मेरी धारि = माया की ममता ख्याल मन में टिका के। बंधनि = (मोह के) बंधनों में। नरकि = नर्क में, दुख में। सुरगि = स्वर्ग में, सुख में। अवतार = जनम।3।

सोधत = विचार करते हुए। सोधि = विचार करके। ततु = अस्लियत। हारिआ = (जीवन की बाजी) हारते हैं।4।

अर्थ: हे भाई! परमात्मा के नाम का बेअंत खजाना (परमात्मा के) भक्तों के हृदय में बसता है। गुरू की संगति में (नाम जपने से) जनम-मरण के दुख और मोह आदि हरेक कलेश दूर हो जाते हैं।1। रहाउ।

हे भाई! जो मनुष्य वेद-पुराण-स्मृतियाँ आदि पुस्तकें पढ़ कर (नाम को किनारे छोड़ के कर्म काण्ड आदि के उपदेश) ऊँचे स्वरों में सुनाते फिरते हैं, वे लोग थोथी बातें करते हैं। परमात्मा के नाम के बिना झूठा प्रचार ही ये सारे लोग करते हैं।1।

हे भाई! प्रभू के नाम से विछुड़े हुए मनुष्य कभी भी आत्मिक आनंद नहीं पाते। वह मनुष्य माया के मोह में, शास्त्रार्थ में, अहंकार में फंस के अवश्य दुखी होते हैं।2।

हे भाई! (परमात्मा के नाम से टूट के) माया की ममता का विचार मन में टिका के मोह के बँधन में बँधे रहते हैं। निरी माया के झमेलों के कारण वे लोग दुख-सुख भोगते रहते हैं।3।

हे भाई! अच्छी तरह पड़ताल करके निर्णय करके हम इस सच्चाई पर पहुँचे हैं कि परमात्मा के नाम के बिना आत्मिक आनंद नहीं मिल सकता। नाम से टूटे रहने वाले अवश्य ही (मनुष्य जन्म की बाजी) हार के जाते हैं।4।

आवहि जाहि अनेक मरि मरि जनमते ॥ बिनु बूझे सभु वादि जोनी भरमते ॥५॥ जिन्ह कउ भए दइआल तिन्ह साधू संगु भइआ ॥ अम्रितु हरि का नामु तिन्ही जनी जपि लइआ ॥६॥ खोजहि कोटि असंख बहुतु अनंत के ॥ जिसु बुझाए आपि नेड़ा तिसु हे ॥७॥ विसरु नाही दातार आपणा नामु देहु ॥ गुण गावा दिनु राति नानक चाउ एहु ॥८॥२॥५॥१६॥ {पन्ना 762}

पद्अर्थ: आवहि = संसार में आते हैं। जाहि = (संसार से) चले जाते हैं। मरि मरि = आत्मिक मौत सहेड़ सहेड़ के। वादि = व्यर्थ। भरमते = भटकते हैं।5।

कउ = को। संगु = साथ। अंम्रितु = आत्मिक जीवन देने वाला। जनी = जनों ने, लोगों ने।6।

खोजहि = खोजते हैं। कोटि = करोड़ों। असंख = अनगिनत। अनंत = बेअंत। के = कई, अनेकों। नेड़ा = निकटता। तिसु हे = उस मनुष्य को प्राप्त होती है।7।

छातार = हे दातार! गवा = मैं गाता रहूँ। नानक = हे नानक! (कह-)।8।

अर्थ: (परमात्मा के नाम से टूट के) अनेकों प्राणी (बार-बार) पैदा होते मरते हैं। आत्मिक मौत सहेड़-सहेड़ के बार-बार जन्म लेते रहते हैं। (आत्मिक जीवन की) सूझ के बिना उनका सारा ही उद्यम व्यर्थ रहता है, वे अनेकों जूनियों में भटकते रहते हैं।5।

हे भाई! जिन मनुष्यों पर परमात्मा दयावान होता है उन्हें गुरू की संगति प्राप्त होती है, वह मनुष्य आत्मिक जीवन देने वाला हरी-नाम जपते रहते हैं।6।

हे भाई! करोड़ों, अनगिनत, बेअंत, अनेकों ही प्राणी (परमात्मा की) तलाश करते हैं, पर परमात्मा स्वयं जिस मनुष्य को सूझ बख्शता है, उस मनुष्य को प्रभू की समीपता मिल जाती है।7।

हे नानक! (प्रभू चरणों में अरदास कर और कह–) हे दातार! मेरे अंदर ये तमन्ना है कि मैं दिन-रात तेरे गुण गाता रहूँ। मुझे अपना नाम बख्श। मैं तुझे कभी ना भुलाऊँ।8।2।5।

Soohee, Fifth Mehl:

The Simritees, the Vedas, the Puraanas and the other holy scriptures proclaim

that without the Naam, everything is false and worthless. ||1||

The infinite treasure of the Naam abides within the minds of the devotees.

Birth and death, attachment and suffering, are erased in the Saadh Sangat, the Company of the Holy. ||1||Pause||

Those who indulge in attachment, conflict and egotism shall surely weep and cry.

Those who are separated from the Naam shall never find any peace. ||2||

Crying out, “Mine! Mine!”, he is bound in bondage.

Entangled in Maya, he is reincarnated in heaven and hell. ||3||

Searching, searching, searching, I have come to understand the essence of reality.

Without the Naam, there is no peace at all, and the mortal will surely fail. ||4||
Many come and go; they die, and die again, and are reincarnated.

Without understanding, they are totally useless, and they wander in reincarnation. ||5||

They alone join the Saadh Sangat, unto whom the Lord becomes Merciful.

They chant and meditate on the Ambrosial Name of the Lord. ||6||

Uncounted millions, so many they are endless, search for Him.

But only that one, who understands his own self, sees God near at hand. ||7||

Never forget me, O Great Giver – please bless me with Your Naam.

To sing Your Glorious Praises day and night – O Nanak, this is my heart-felt desire. ||8||2||5||16||