Oops! It appears that you have disabled your Javascript. In order for you to see this page as it is meant to appear, we ask that you please re-enable your Javascript!

Hukamnama and Chandoa Sahib ji 21st October 2019

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਸੰਧਿਆ ਵੇਲੇ ਦਾ ਮੁੱਖਵਾਕ: ੦੪ ਕੱਤਕ (ਸੰਮਤ ੫੫੧ ਨਾਨਕਸ਼ਾਹੀ)

Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea

Ajh Sandhya Wela Da Mukhwak: 04th Katak (Samvat 551 Nanakshahi) 20-October-2019
ਅੰਗ – ੭੦੬ (706)

*ਸਲੋਕ ॥*
*ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥*

*ਪਦਅਰਥ: ਮਨ ਇਛਾ = ਮਨ ਦੀ ਚਿਤਵਨੀ ਅਨੁਸਾਰ। ਦਾਨ ਕਰਣੰ = ਦਾਨ ਦੇਂਦਾ ਹੈ। ਸਰਬਤ੍ਰ = ਹਰ ਥਾਂ। ਕਲਿ = ਝਗੜੇ।੧। ਹਭਿ = ਸਭਿ, ਸਾਰੇ। ਮਾਣਹਿ = ਤੂੰ ਮਾਣਦਾ ਹੈਂ। ਜਿਸੁ ਸੰਗਿ = ਜਿਸ ਦੀ ਬਰਕਤਿ ਨਾਲ। ਤੈ ਸਿਉ = ਉਸ ਨਾਲ। ਬਿੰਦ = ਰਤਾ ਕੁ ਸਮਾ ਭੀ। ਨ ਵਿਸਰਉ = ਭੁੱਲ ਨਾਹ ਜਾਏ {ਵਿਸਰਉ = ਹੁਕਮੀ ਭਵਿੱਖਤ, ਅੰਨ ਪੁਰਖ, ਇਕ-ਵਚਨ}। ਜਿਨਿ = ਜਿਸ ਪ੍ਰਭੂ ਨੇ। ਸੁੰਦਰੁ ਦੇਹੁ = ਸੋਹਣਾ ਜਿਸਮ। {ਲਫ਼ਜ਼ ‘ਦੇਹੁ’ ਪੁਲਿੰਗ ਵਿਚ ਵਰਤਿਆ ਗਿਆ ਹੈ}। ਜੀਉ = ਜਿੰਦ। ਰਸੁ = ਸੁਆਦਲੇ ਪਦਾਰਥ। ਗ੍ਰਿਹ = ਘਰ। ਮੰਦਰ = ਸੋਹਣੇ ਮਕਾਨ। ਅਸੁ = ਘੋੜੇ {ਸੰਸਕ੍ਰਿਤ ਲਫ਼ਜ਼ ‘ਅਸ੍ਵ’ ਹੈ, ਬਹੁ-ਵਚਨ ਵਿਚ ਭੀ ‘ਅਸੁ’ ਹੀ ਹੈ}। ਸੰਜੋਗ = ਭਾਗ। ਸੁਤ = ਪੁੱਤਰ। ਬਨਿਤਾ = ਇਸਤ੍ਰੀ। ਸਾਜਨ = ਮਿੱਤਰ। ਦੇਵਨ ਜੋਗ = ਜੋ ਦੇਣ ਨੂੰ ਸਮਰੱਥ ਹੈ। ਹਰਿਆ = ਖਿੜਿਆ ਹੋਇਆ। ਵਿਜੋਗ = ਵਿਛੋੜੇ ਦੇ ਦੁੱਖ। ਰਮਹੁ = ਯਾਦ ਰੱਖੋ।*

*ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥*

*सलोक ॥*
*मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥ पउड़ी ॥ जीउ प्रान तनु धनु दीआ दीने रस भोग ॥ ग्रिह मंदर रथ असु दीए रचि भले संजोग ॥ सुत बनिता साजन सेवक दीए प्रभ देवन जोग ॥ हरि सिमरत तनु मनु हरिआ लहि जाहि विजोग ॥ साधसंगि हरि गुण रमहु बिनसे सभि रोग ॥३॥*

*अर्थ: हे नानक जी! जो प्रभू हमें मन-इच्छत दातां देता है जो सब जगह (सब जीवों की) उम्मीदें पूरी करता है, जो हमारे झगड़े और कलेश नाश करने वाला है उस को याद कर, वह तेरे से दूर नहीं है ॥१॥ जिस प्रभू की बरकत से तुम सभी आनंद मानते हो, उस से प्रीत जोड़। जिस प्रभू ने तुम्हारा सुंदर शरीर बनाया है, हे नानक जी! रब कर के वह तुझे कभी भी न भूले ॥२॥ (प्रभू ने तुझे) जिंद प्राण शरीर और धन दिया और स्वादिष्ट पदार्थ भोगणें को दिए। तेरे अच्छे भाग बना कर, तुझे उस ने सुंदर घर, रथ और घोडे दिए। सब कुछ देने-वाले प्रभू ने तुझे पुत्र, पत्नी मित्र और नौकर दिए। उस प्रभू को सिमरनें से मन तन खिड़िया रहता है, सभी दुख खत्म हो जाते हैं। (हे भाई!) सत्संग में उस हरी के गुण चेते किया करो, सभी रोग (उस को सिमरनें से) नाश हो जाते हैं ॥३॥*

*Salok ||*
*Man Ishhaa Daan Karnang Sarbatar Aasaa Poorneh || Khanddanang Kal Kaleseh Prabh Simar Naanak Neh Doorneh ||1|| Habh Rang Maaneh Jis Sang Tai Siu Laaeeai Nehu || So Sahu* *Bind N Visrau Naanak Jin Sundar Racheaa Dehu ||2|| Paurree || Jeeu Praan Tan Dhhan Deeaa Deene Ras Bhog || Greh Mandar Rathh As Dee_ey Rach Bhale Sanjog || Sut Banitaa Saajan Sevak Dee_ey Prabh Devan Jog || Har Simrat Tan Man Hareaa Leh Jaahe Vijog || Saadhhsang Har Gun Ramhu Binse Sabh Rog ||3||*

*Meaning: He grants our hearts’ desires, and fulfills all our hopes. He destroys pain and suffering; remember God in meditation, O Nanak Ji – He is not far away. ||1|| Love Him, with whom you enjoy all pleasures. Do not forget that Lord, even for an instant; O Nanak Ji, He fashioned this beautiful body. ||2|| Pauree: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. ||3||*

ਗੁਰੂ ਰੁਪ ਸਾਧ ਸਂਗਤ ਜਿਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ
🌟✨🌟✨🌟✨🌟✨🌟✨🌟

*ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)*
🌟✨🌟✨🌟✨🌟✨🌟✨🌟
ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa
Waheguru Ji Ki Fateh Ji ੴ
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺

 

੨੧-੧੦-੧੯
ਹੁਕਮਨਾਮਾ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਜੀ

ਧਨਾਸਰੀ ਮਹਲਾ ੫ ॥
ਨੇਤ੍ਰ ਪੁਨੀਤ ਭਏ ਦਰਸ ਪੇਖੇ ਮਾਥੈ ਪਰਉ ਰਵਾਲ ॥
ਰਸਿ ਰਸਿ ਗੁਣ ਗਾਵਉ ਠਾਕੁਰ ਕੇ ਮੋਰੈ ਹਿਰਦੈ ਬਸਹੁ ਗੋਪਾਲ ॥੧॥ ਤੁਮ ਤਉ ਰਾਖਨਹਾਰ ਦਇਆਲ ॥ ਸੁੰਦਰ ਸੁਘਰ ਬੇਅੰਤ ਪਿਤਾ ਪ੍ਰਭ ਹੋਹੁ ਪ੍ਰਭੂ ਕਿਰਪਾਲ ॥੧॥ ਰਹਾਉ ॥ ਮਹਾ ਅਨੰਦ ਮੰਗਲ ਰੂਪ ਤੁਮਰੇ ਬਚਨ ਅਨੂਪ ਰਸਾਲ ॥ ਹਿਰਦੈ ਚਰਣ ਸਬਦੁ ਸਤਿਗੁਰ ਕੋ ਨਾਨਕ ਬਾਂਧਿਓ ਪਾਲ ॥੨॥੭॥੩੮॥
ਅੰਗ-੬੮੦
__________

धनासरी महला ५ ॥
नेत्र पुनीत भए दरस पेखे माथै परउ रवाल ॥
रसि रसि गुण गावउ ठाकुर के मोरै हिरदै बसहु गोपाल ॥१॥ तुम तउ राखनहार दइआल ॥
सुंदर सुघर बेअंत पिता प्रभ होहु प्रभू किरपाल ॥१॥ रहाउ ॥ महा अनंद मंगल रूप तुमरे बचन अनूप रसाल ॥ हिरदै चरण सबदु सतिगुर को नानक बांधिओ पाल ॥२॥७॥३८॥
अंग-६८०
_________

ਧਨਾਸਰੀ ਪੰਜਵੀਂ ਪਾਤਿਸ਼ਾਹੀ।
ਮੇਰੀਆਂ ਅੱਖਾਂ ਸੁਆਮੀ ਦਾ ਦਰਸ਼ਨ ਦੇਖ ਕੇ ਪਵਿੱਤਰ ਹੋ ਗਈਆਂ ਹਨ ਅਤੇ ਮੇਰਾ ਮੱਥਾ ਉਸ ਦੇ ਪੈਰਾਂ ਦੀ ਧੂੜ ਪੈਣ ਦੁਆਰਾ। ਖੁਸ਼ੀ ਅਤੇ ਸੁਆਦ ਨਾਲ ਮੈਂ ਸਾਈਂ ਦਾ ਜੱਸ ਗਾਉਂਦਾ ਹੈ ਅਤੇ ਮੇਰੇ ਮਨ ਅੰਦਰ ਜਗ ਦਾ ਪਾਲਣਹਾਰ ਵੱਸਦਾ ਹੈ। ਤੂੰ, ਹੇ ਸੁਆਮੀ! ਮੇਰਾ ਮਿਹਰਬਾਨ ਰਖਿਅਕ ਹੈ। ਤੂੰ, ਸੁਨੱਖੇ, ਸਿਆਣੇ ਅਤੇ ਅਨੰਤ, ਸੁਆਮੀ, ਤੂੰ, ਹੇ ਬਾਬਲ! ਮੇਰੇ ਉਤੇ ਦਇਆਵਾਨ ਹੋ। ਠਹਿਰਾਉ। ਹੇ ਪਰਮ ਖੁਸ਼ੀ ਅਤੇ ਪ੍ਰਸੰਨਤਾ ਦੇ ਸਰੂਪ! ਤੇਰੀ ਬਾਣੀ ਮਹਾਨ ਸੁੰਦਰ ਅਤੇ ਅੰਮ੍ਰਿਤ ਦਾ ਘਰ ਹੈ। ਨਾਨਕ ਨੇ ਸੱਚੇ ਗੁਰਾਂ ਦੇ ਪੈਰ ਆਪਣੇ ਰਿਦੇ ਅੰਦਰ ਟਿਕਾ ਲਏ ਹਨ ਅਤੇ ਉਨ੍ਹਾਂ ਦੀ ਗੁਰਬਾਣੀ ਨੂੰ ਆਪਣੇ ਪੱਲੇ ਬੰਨ੍ਹ ਲਿਆ ਹੈ।
_________

Dhanaasaree, Fifth Mehl:
My eyes have been purified, gazing upon the Blessed Vision of the Lord’s Darshan, and touching my forehead to the dust of His feet.
With joy and happiness, I sing the Glorious Praises of my Lord and Master; the Lord of the World abides within my heart. ||1||
You are my Merciful Protector, Lord.
O beautiful, wise, infinite Father God, be Merciful to me, God. ||1||Pause|| O Lord of supreme ecstasy and blissful form, Your Word is so beautiful, so drenched with Nectar.
With the Lord’s lotus feet enshrined in his heart, Nanak has tied the Shabad, the Word of the True Guru, to the hem of his robe. ||2||7||38||
_____

🌹🌹🌹🌹🌹🌹
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਹਿ
🌹🌹🌹🌹🌹🌹