Hukamnama and Chandoa Sahib ji 5th October 2019

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੧੯ ਅੱਸੂ (ਸੰਮਤ ੫੫੧ ਨਾਨਕਸ਼ਾਹੀ)

Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 19th Assu (Samvat 551 Nanakshahi) 05-October-2019

ਅੰਗ – ੬੨੬ (626)
*ਸੋਰਠਿ ਮਹਲਾ ੫ ॥*
*ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥*

*ਪਦਅਰਥ: ਗੁਰਿ = ਗੁਰੂ ਨੇ। ਤਾਪੁ = ਦੁੱਖ = ਕਲੇਸ਼। ਵਾਜੇ = ਵੱਜ ਪਏ। ਅਨਹਦ = ਇਕ-ਰਸ, ਬਿਨਾ ਵਜਾਏ। ਤੂਰੇ = ਵਾਜੇ। ਕਲਿਆਣ = ਸੁਖ। ਪ੍ਰਭਿ = ਪ੍ਰਭੂ ਨੇ। ਕਰਿ = ਕਰ ਕੇ।੧। ਬੇਦਨ = ਪੀੜ। ਸਤਿਗੁਰਿ = ਸਤਿਗੁਰੂ ਨੇ। ਸਭਿ = ਸਾਰੇ। ਸਰਸੇ = ਸ = ਰਸ, ਰਸ ਸਹਿਤ, ਆਨੰਦ = ਭਰਪੂਰ। ਧਿਆਈ = ਧਿਆਇ, ਸਿਮਰ ਕੇ।ਰਹਾਉ। ਮੰਗਹਿ = ਮੰਗਦੇ ਹਨ। ਲੇਵਹਿ = ਹਾਸਲ ਕਰਦੇ ਹਨ। ਪ੍ਰਭ = ਹੇ ਪ੍ਰਭੂ! ਦੇਵਹਿ = ਤੂੰ ਦੇਂਦਾ ਹੈਂ। ਪ੍ਰਭਿ = ਪ੍ਰਭੂ ਨੇ। ਸੁਭਾਖਿਆ = ਉਚਾਰਿਆ ਹੈ।*

*ਅਰਥ: ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਜੀ! (ਆਖੋ-) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ ॥੨॥੬॥੭੦॥*

*सोरठि महला ५ ॥*
*तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥*

*अर्थ: पूरे गुरू ने (हरि-नाम की दवाई दे कर जिस मनुष्य के अंदर से) ताप दूर कर दिया, (उस के अंदर आतमिक आनंद के, मानों) एक-रस वाजे वजने लग गए। प्रभू ने सभी सुख आनंद बख़्श दिए। उस ने कृपा कर के आप ही यह सुख बख़्श दिए ॥१॥ हे भाई! (जिस ने भी परमात्मा का नाम सिमरिया) गुरू ने आप (उस की प्रत्येक) तकलीफ़ दूर कर दी। सारे सिक्ख संत परमात्मा का नाम सिमर सिमर कर आनंद-भरपूर हुए रहते हैं ॥ रहाउ ॥ हे प्रभू! (तेरे दर से तेरे संत जन) जो कुछ माँगते हैं, वह हासिल कर लेते हैं। तूँ अपने संतों को (आप सब कुछ) देता हैं। (हे भाई! बालक) हरि गोबिंद को (भी) प्रभू ने (आप) बचाया है (किसी देवी आदि ने नहीं) दास नानक जी! (कहो-) मैं तो सदा-थिर रहने वाले प्रभू का नाम ही उचारता हूँ ॥२॥६॥७०॥*

*Sorath Mahalaa 5 ||*
*Taap Gavaaeaa Gur Poore || Vaaje Anhad Toore || Sarab Kaleaan Prabh Keene || Kar Kirpaa Aap Deene ||1|| Badan Satgur Aap Gavaaee || Sikh Sant Sabh Sarse Hoe Har Har Naam Dheaaee || Rahaau || Jo Mangeh So Leveh || Prabh Apaneaa Santaa Deveh || Har Govid Prabh Raakheaa || Jan Naanak Saach Subhaakheaa ||2||6||70||*

*Meaning: The Perfect Guru has dispelled the fever. The unstruck melody of the sound current resounds. God has bestowed all comforts. In His* *Mercy, He Himself has given them. ||1|| The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Daas Nanak Ji speaks the Truth. ||2||6||70||*
ਗੁਰੂ ਰੁਪ ਸਾਧ ਸਂਗਤ ਜਿਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ

*ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)*

ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa
Waheguru Ji Ki Fateh Ji ੴ